ਤਰਨਤਾਰਨ: ਪੰਜਾਬ ਵੱਲੋਂ ਲਾਗੂ ਕੀਤੇ 6ਵੇਂ ਪੇਅ ਕਮਿਸ਼ਨ ਨੂੰ ਲੈਕੇ ਸਰਕਾਰੀ ਡਾਕਟਰਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਡਾਕਟਰਾ ਦਾ ਕਹਿਣਾ ਹੈ, ਕਿ ਤਨਖਾਹ ਦੇ ਨਾਲ ਮਿਲਦੇ ਐੱਨ.ਪੀ.ਏ. ਭੱਤੇ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਜਿਸ ਨੂੰ ਲੈਕੇ ਤਰਨਤਾਰਨ ਦੇ ਸਰਕਾਰੀ ਡਾਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਲਗਾਤਾਰ ਹੜਤਾਲਾਂ ਵੀ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਡਾਕਟਰਾਂ ਵੱਲੋਂ ਐਂਮਰਜੈਂਸੀ ਨੂੰ ਛੱਡ ਕੇ ਬਾਕੀ ਮੈਡੀਕਲ ਦੀਆਂ ਸਾਰੀਆਂ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ। ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਫ਼ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ:ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ