ਤਰਨਤਾਰਨ: ਹਸਪਤਾਲ 'ਚ ਲੋਕ ਆਪਣੀਆਂ ਬਿਮਾਰੀਆਂ ਦਾ ਇਲਾਜ਼ ਕਰਵਾਉਣ ਲਈ ਜਾਂਦੇ ਹਨ ਨਾ ਕਿ ਬਿਮਾਰੀ ਗਲ ਪਾਉਣ ਲਈ ਜਾਂਦੇ ਹਨ। ਤਰਨਾਤਾਰਨ ਜ਼ਿਲ੍ਹੇ ਦੇ ਕਸਬਾ ਸਾਬਾਜਪੁਰ ਦੇ ਸਰਕਾਰੀ ਹਸਪਤਾਲ ਦਾ ਕੁੱਝ ਅਜਿਹਾ ਹੀ ਹਾਲ ਹੈ। ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਾਲਾ ਸਰਕਾਰੀ ਹਸਪਤਾਲ ਕੂੜੇ ਦਾ ਢੇਰ ਬਣ ਗਿਆ ਹੈ। ਲੋਕਾਂ ਦੀ ਸਹੂਲਤ ਲਈ ਬਣਾਏ ਗਏ ਹਸਪਤਾਲ ਵਿੱਚ ਲੱਗੇ ਕੂੜੇ ਦੇ ਢੇਰ ਕਾਰਨ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਪਿੰਡ ਵਾਸੀਆਂ 'ਚ ਰੋਸ: ਸਬਾਜਪੁਰ ਦੇ ਲੋਕਾਂ ਨੇ ਦੱਸਿਆ ਕਿ ਸਬਾਜਪੁਰ ਦੇ ਦੁਕਾਨਦਾਰਾਂ ਵੱਲੋਂ ਹਰ ਰੋਜ਼ ਸਰਕਾਰੀ ਹਸਪਤਾਲ ਦੇ ਅੰਦਰ ਕੂੜਾ ਸੁੱਟਿਆ ਜਾਂਦਾ ਹੈ। ਜਿਸ ਕਾਰਨ ਹਸਪਤਾਲ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਹੀ ਇਸ ਕਾਰਨ ਕਈ ਬੀਮਾਰੀਆਂ ਵੀ ਫੈਲਦੀਆਂ ਹਨ। ਇਹ ਹਸਪਤਾਲ ਹੁਣ ਲਈ ਇਲਾਕੇ ਲਈ ਖਤਰਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਆਖਿਆ ਕਿ ਕੂੜੇ ਨੂੰ ਅੱਗ ਲਗਾਉਣ ਕਾਰਨ ਦਰੱਖਤਾਂ ਨੂੰ ਵੀ ਅੱਗ ਲਗਾਈ ਜਾਂਦੀ ਹੈ। ਜਿਸ ਕਾਰਨ ਬਹੁਤ ਨੁਕਸਾਨ ਹੋ ਰਿਹਾ ਹੈ।
ਕੁੰਭ-ਕਰਨੀ ਨੀਂਦ ਸੁੱਤਾ ਪ੍ਰਸਾਸ਼ਨ: ਲੋਕਾਂ ਨੇ ਪ੍ਰਸਾਸ਼ਨ ਖਿਲਾਫ਼ ਰੋਸ ਪ੍ਰਗਟ ਕਰਦੇ ਆਖਿਆ ਕਿ ਸਰਕਾਰੀ ਹਸਪਤਾਲ ਦੀ ਬਹੁਤ ਬੁਰੀ ਦੁਰਦਸ਼ਾ ਹੋਣ ਬਾਰੇ ਅਧਿਕਾਰੀਆਂ ਨੂੰ ਜਾਣੂ ਵੀ ਕਰਵਾਇਆ ਗਿਆ ਹੈ, ਪਰ ਪ੍ਰਸਾਸ਼ਨ ਕੁੰਭ ਕਰਨੀ ਨੀਂਦ ਸੁੱਤਾ ਪਿਆ ਹੈ। ਉਨ੍ਹਾਂ ਆਖਿਆ ਕਿ ਬਹੁਤ ਦੱੁਖ ਦੀ ਗੱਲ ਹੈ ਕਿ ਹਸਪਤਾਲ ਵੱਲੋਂ ਕੋਈ ਵੀ ਧਿਆਨ ਨਹੀਂ ਦੇ ਰਿਹਾ। ਪਿੰਡ ਵਾਸੀਆਂ ਨੇ ਆਖਿਆ ਕਿ ਪ੍ਰਸਾਸ਼ਨ ਜਲਦ ਤੋਂ ਜਲਦ ਇਸ ਵੱਲ ਧਿਆਨ ਦੇਵੇ ਅਤੇ ਹਸਪਤਾਲ 'ਚ ਕੂੜਾ ਸੁੱਟਣ ਵਾਲੇ ਦੁਕਾਰਨਦਾਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ।
ਸਰਕਾਰੀ ਮੁਲਾਜ਼ਮ ਦਾ ਬਿਆਨ: ਇਸ ਸਬੰਧੀ ਹਸਪਤਾਲ ਵਿੱਚ ਤਾਇਨਾਤ ਮਹਿਲਾ ਮੁਲਾਜ਼ਮ ਪਰਮਜੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਕਈ ਵਾਰ ਹਸਪਤਾਲ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਾਂ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਆਖਿਆ ਕਿ ਕੂੜੇ ਦੇ ਢੇਰ ਲੱਗੇ ਹਸਪਤਾਲ 'ਚ ਲੋਕਾਂ ਨੂੰ ਆਉਣ ਲੱਗੇ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰਮਜੀਤ ਕੌਰ ਨੇ ਆਖਿਆ ਕਿ ਹਸਪਤਾਲ ਮਰੀਜ਼ਾਂ ਦੇ ਇਲਾਜ਼ ਲਈ ਹੁੰਦੇ ਹਨ ਨਾ ਕਿ ਉਨ੍ਹਾਂ ਨੂੰ ਹੋਰ ਬਿਮਾਰ ਕਰਨ ਲਈ।