ਤਰਨ ਤਾਰਨ: ਮੇਨ ਗਾਂਧੀ ਸੱਥ ਪੱਟੀ ਵਿਖੇ ਨਵਵਿਆਹੁਤਾ ਦਾ ਉਸ ਦੇ ਪਰਿਵਾਰ ਵਾਲਿਆਂ ਵਲੋਂ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 8 ਵੱਜ ਰਾਤ ਨਵਵਿਆਹੁਤਾ ਦਾ ਭਰਾ ਅਤੇ ਹੋਰ ਰਿਸ਼ਤੇਦਾਰ ਘਰੇ ਆਏ ਅਤੇ ਉਸ ਨੂੰ ਘਰੋਂ ਕੱਢ ਕੇ ਲੈ ਗਏ ਅਤੇ ਸ਼ਰੇਆਮ ਨਵਵਿਆਹੁਤਾ ਘਰ ਦੇ ਬਾਹਰ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੇ ਪਤੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪ੍ਰੇਮ ਵਿਆਹ ਕਰਵਾਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਮ੍ਰਿਤਕਾ ਦਾ ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਧਮਕੀਆਂ ਦਿੱਤੀ ਜਾ ਰਹੀਆਂ ਸਨ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਏ ਮ੍ਰਿਤਕਾ ਦੇ ਪਤੀ ਨੇ ਕਿਹਾ ਕਿ ਉਨ੍ਹਾਂ ਦੇਣਾ ਨੇ ਪ੍ਰੇਮ ਵਿਆਹ ਕਰਵਾਇਆ ਸੀ ਜਿਸ ਨੂੰ ਲੈ ਕੇ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੇ ਕਹਿੰਦੇ ਸਨ। ਉਨ੍ਹਾਂ ਵੱਲੋਂ ਜਾਨ ਤੋਂ ਮਾਰਣ ਦੀਆਂ ਧਮਕੀਆਂ ਵੀ ਦਿੱਤੀ ਜਾਂਦੀਆ ਰਹੀਆ ਸਨ। ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਘਰ ਵਿੱਚ ਸੀ। ਇਸ ਦੌਰਾਨ ਉਸ ਦੀ ਭਰਾ ਅਤੇ ਹੋਰ ਰਿਸ਼ਤਦਾਰ ਆਏ ਅਤੇ ਉਸ ਨੂੰ ਧੱਕੇ ਨਾਲ ਘਰੋਂ ਬਾਅਰ ਲੈ ਗਏ ਅਤੇ ਉਸ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਉਨ੍ਹਾਂ ਦੇ ਜਾਣ ਤੋਂ ਬਾਅਦ ਲਾਗੇ ਇਕੱਠੇ ਹੋਏ ਲੋਕਾਂ ਵੱਲੋਂ ਨਵਵਿਆਹੁਤਾ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿਸਨੂੰ ਡਾਕਟਰਾਂ ਨੇ ਚੈੱਕ ਕਰਕੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕਾ ਦੇ ਪਤੀ ਨੇ ਮੰਗ ਕੀਤੀ ਹੈ ਕਿ ਉਸ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਮੁਲਜ਼ਮਾਂ 'ਤੇ ਕਾਰਵਾਈ ਕੀਤੀ ਜਾਵੇ।
ਉਧਰ ਜਦ ਇਸ ਸਬੰਧੀ ਥਾਣਾ ਸਿਟੀ ਪੱਟੀ ਦੇ ਮੁੱਖ ਅਫਸਰ ਐੱਸ ਆਈ ਬਲਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਲੜਕੀ ਦੇ ਪਤੀ ਰਾਜਨ ਜੋਸਨ ਉਰਫ ਬਿੱਲਾ ਪੁੱਤਰ ਪਰਮਜੀਤ ਸਿੰਘ ਦੇ ਬਿਆਨਾਂ 'ਤੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ
ਇਹ ਵੀ ਪੜ੍ਹੋ:- ਚੌਥੇ ਦਿਨ ਵੀ ਅਗਨੀਪਥ ਯੋਜਨਾ ਦਾ ਵਿਰੋਧ ਜਾਰੀ, ਬੰਦ ਦਾ ਦਿੱਤਾ ਸੱਦਾ