ਤਰਨਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee ) ਵੱਲੋਂ ਦਿੱਤੇ ਸੱਦੇ ਤੋਂ ਬਾਅਦ ਤਰਨਤਾਰਨ ਰੇਲਵੇ ਸਟੇਸ਼ਨ ਉੱਤੇ ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਅੰਦੋਲਨ ਦੌਰਾਨ ਲਖੀਮਪੁਰ ਖੀਰੀ(Lakhimpur Khiri incident) ਦੀ ਘਟਨਾ ਦੇ ਇੱਕ ਸਾਲ ਪੂਰੇ ਹੋਣ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਨੇ ਲਖੀਮਪੁਰ ਖੀਰੀ (Lakhimpur Khiri ) ਵਿੱਚ ਕਿਸਾਨਾਂ ਦਾ ਸ਼ਰੇਆਮ ਕਤਲ ਕਰਨ ਵਾਲੇ ਅਜੇ ਮਿਸ਼ਰਾ ਦੇ ਮੁੰਡੇ ਟੇਨੀ ਮਿਸ਼ਰਾ ਉੱਤੇ ਬਣਦੀ ਕਾਰਵਾਈ ਨਹੀਂ ਕੀਤੀ ਅਤੇ ਹੁਣ ਤੱਕ ਵੀ ਅਜੇ ਮਿਸ਼ਰਾ ਨੂੰ ਕੇਂਦਰ ਸਰਕਾਰ (Central Govt) ਨੇ ਅਹੁਦਾ ਦੇਕੇ ਨਵਾਜ਼ਿਆ ਹੋਇਆ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਤੋਂ ਕਿਸਾਨਾਂ ਦੀਆਂ ਮੰਗਾਂ ਪੂਰਾ ਕਰਨ ਦਾ ਵਾਅਦਾ ਪੂਰਾ ਕਰਨ ਵਾਲੀ ਕੇਂਦਰ ਸਰਕਾਰ( Central Govt) ਮੁੜ ਤੋਂ ਕਿਸਾਨਾਂ ਨਾਲ਼ ਧੋਖਾ ਕਰ ਰਹੀ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਿਜਲੀ ਬਿੱਲ 2022 ਸਮੇਤ ਕਈ ਹੋਰ ਅਖੌਤੀ ਕਿਸਾਨ ਮਾਰੂ (Farmers fatal decision) ਫੈਸਲੇ ਥੋਪਣ ਦੀ ਗੱਲ ਕੀਤੀ ਜਾ ਰਹੀ ਹੈ ਇਸ ਨੂੰ ਕਿਸਾਨ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।
ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਵੀ ਤਿੱਖੀ ਸ਼ਬਦਾਵਲੀ ਵਰਤਦਿਆਂ ਕਿਹਾ ਕਿ ਸਰਕਾਰ ਪਰਾਲੀ ਪ੍ਰਦੂਸ਼ਣ (Straw pollution ) ਦੇ ਮਸਲੇ ਦਾ ਕੋਈ ਢੁੱਕਵਾਂ ਹੱਲ ਨਹੀਂ ਦੇ ਰਹੀ ਅਤੇ ਨਾ ਹੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੁਣ ਤੱਕ ਕੋਈ ਇਨਾਮੀ ਰਾਸ਼ੀ ਮਿਲੀ ਹੈ। ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਲੰਪੀ ਸਕਿੰਨ (Lumpy skin ) ਨਾਲ ਮਰੇ ਪਸ਼ੂਆਂ ਅਤੇ ਚਾਇਨਾ ਦੇ ਵਾਇਰਸ ਕਰਕੇ ਖਰਾਬ ਹੋਏ ਝੋਨੇ ਦੀ ਫਸਲ ਦਾ ਪੰਜਾਬ ਸਰਕਾਰ ਜਲਦ ਮੁਆਵਜ਼ਾ ਦੇ ਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵੀ ਉਹ ਕੇਂਦਰ ਦੀ ਤਰਜ਼ ਉੱਤੇ ਪ੍ਰਦਰਸ਼ਨ ਕਰਨਗੇ
ਇਹ ਵੀ ਪੜ੍ਹੋ: ਮੰਗਾਂ ਨੂੰ ਲੈਕੇ ਕਿਸਾਨਾਂ ਨੇ ਰੇਲਵੇ ਟਰੈਕ ਕੀਤੇ ਜਾਮ, ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ