ETV Bharat / state

ਪਿੰਡ ਸਭਰਾਂ ਤੋਂ ਸੈਦੋ ਨੂੰ ਜਾਣ ਵਾਲੀ ਸੜਕ ਨੂੰ ਪੱਕਾ ਕਰਨ ਦੀ ਕੀਤੀ ਮੰਗ - Demands from making a good road

ਤਰਨ ਤਾਰਨ ਦੇ ਪਿੰਡ ਸਭਰਾਂ ਤੋਂ ਸੈਦੋ ਨੂੰ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਹੋਣ ਨਾਲ ਪਿੰਡ ਵਾਸੀਆਂ ਨੂੰ ਬੜੀ ਮੁਸ਼ਕਲਾਂ ਨਾਲ ਲੰਘਣਾ ਪੈ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਹਲਕਾ ਵਿਧਾਇਕ ਨੂੰ ਪੱਥਰਾ ਵਾਲੀ ਸੜਕ ਨੂੰ ਪੱਕਾ ਕਰਨ ਦੀ ਮੰਗ ਕੀਤੀ।

ਫ਼ੋਟੋ
ਫ਼ੋਟੋ
author img

By

Published : Mar 5, 2020, 2:11 PM IST

ਤਰਨ ਤਾਰਨ: ਪਿੰਡ ਸਭਰਾਂ ਤੋਂ ਸੈਦੋ ਨੂੰ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਹੋਣ ਨਾਲ ਸਥਾਨਕ ਵਾਸੀਆਂ ਨੂੰ ਬੜੀ ਮੁਸ਼ਕਲਾਂ ਨਾਲ ਉਸ ਰਸਤੇ ਤੋਂ ਲੰਘਣਾ ਪੈ ਰਿਹਾ ਹੈ। ਇਸ ਦੌਰਾਨ ਪਰੇਸ਼ਾਨ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਨੂੰ ਸੜਕ ਨੂੰ ਪੱਕਾ ਕਰਨ ਦੀ ਮੰਗ ਕੀਤੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਨਵੀਂ ਸੜਕ ਬਣਾਉਣ ਲਈ ਪੁਰਾਣੀ ਸੜਕ ਨੂੰ ਤੋੜਿਆ ਸੀ ਜਿਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੱਥਰ ਦੀ ਸੜਕ ਹੋਣ ਨਾਲ ਲੋਕਾਂ ਨੂੰ ਆਉਣ-ਜਾਣ 'ਚ ਬੜੀ ਮੁਸ਼ਕਲ ਹੁੰਦੀ ਹੈ।

ਵੀਡੀਓ

ਉਨ੍ਹਾਂ ਕਿਹਾ ਕਿ ਪੱਥਰ ਵਾਲੀ ਸੜਕ ਹੋਣ ਨਾਲ ਇਥੇ ਕਈ ਤਰ੍ਹਾਂ ਦੇ ਹਾਦਸੇ ਵਾਪਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸੜਕ 8 ਪਿੰਡਾਂ ਨਾਲ ਲੱਗਦੀ ਹੈ ਜਿਸ ਨਾਲ ਇਸ ਸੜਕ 'ਤੇ ਗੱਡੀਆਂ ਦੀ ਆਵਾਜਾਈ ਲੱਗੀ ਰਹਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਜਦ ਇਸ ਸੜਕ ਤੋਂ ਕੋਈ ਭਾਰੀ ਵਾਹਨ ਲੰਘਦਾ ਹੈ, ਤਾਂ ਇਸ ਦੇ ਪੱਥਰ ਉੱਛਲਦੇ ਹਨ ਜਿਸ ਨਾਲ ਰਾਹਗੀਰ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।

ਉਨ੍ਹਾਂ ਨੇ ਕਿਹਾ ਕਿ ਜਦੋਂ ਪਿੰਡ ਵਾਸੀਆਂ ਨੇ ਸੜਕ ਬਣਾਉਣ ਵਾਲੇ ਠੇਕੇਦਾਰ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਪੈਸੇ ਜਾਰੀ ਨਹੀਂ ਹੋ ਰਹੇ। ਇਸ ਦੌਰਾਨ ਉਨ੍ਹਾਂ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਠੇਕੇਦਾਰ ਨੂੰ ਪੈਸੇ ਜਾਰੀ ਕੀਤੇ ਜਾਣ ਤੇ ਸੜਕ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇ।

ਇਹ ਵੀ ਪੜ੍ਹੋ:ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖ਼ਲ

ਐਸ.ਡੀ.ਐਮ ਨਰਿੰਦਰ ਸਿੰਘ ਨੇ ਕਿਹਾ ਕਿ ਸਭਰਾਂ ਤੋਂ ਸੈਦੋ ਨੂੰ ਜਾਣ ਵਾਲੀ ਸੜਕ ਦਾ ਪੱਥਰਾਂ ਵਾਲਾ ਕੰਮ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੌਸਮ ਦੇ ਕਰਕੇ ਉੱਥੇ ਲੁੱਕ ਦਾ ਕੰਮ ਪੂਰਾ ਨਹੀਂ ਹੋ ਸਕਿਆ। ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਹੋਈ ਤੇ ਉਨ੍ਹਾਂ ਕਿਹਾ ਕਿ 1 ਹਫ਼ਤੇ 'ਚ ਸੜਕ ਦਾ ਕੰਮ ਪੂਰਾ ਹੋ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.