ਤਰਨਤਾਰਨ: ਪੰਜਾਬ ਪੁਲਿਸ (Punjab Police) ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਤਰਨਤਾਰਨ ਵਿੱਚ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ ਵੱਡੀ ਗਿਣਤੀ ਵਿੱਚ ਨਾਜਾਇਜ਼ ਹਥਿਆਰ ਅਤੇ ਨਸ਼ਾ ਬਰਾਮਦ (Illegal weapons and drugs recovered) ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਇਹ ਮੁਲਜ਼ਮ ਪੂਰੇ ਇਲਾਕੇ ਵਿੱਚ ਲਗਾਤਾਰ ਲੁੱਟ-ਖੋਹ ਅਤੇ ਹੋਰ ਅਪਰਾਥਿਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਸਨ।
ਪੁਲਿਸ ਨੇ ਇਨ੍ਹਾਂ ਵਿੱਚ ਕੁਝ ਮੁਲਜ਼ਮਾਂ ਨੂੰ ਗਸ਼ਤ ਅਤੇ ਕੁਝ ਨੂੰ ਨਾਕੇਬੰਦੀ ਦੌਰਾਨ ਗ੍ਰਿਫ਼ਤਾਰੀ ਕੀਤਾ ਹੈ। ਪੁਲਿਸ (Police) ਦਾ ਕਹਿਣਾ ਹੈ ਕਿ ਕਈ ਮੁਲਜ਼ਮਾਂ ਬਾਰੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਪਾਰਟੀ ਨੇ ਸਖ਼ਤੀ ਵਿਖਾਉਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਉੱਚ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਵਿੱਚੋਂ ਕਈ ਮੁਲਜ਼ਮਾਂ ‘ਤੇ ਪਹਿਲਾਂ ਹੀ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ (Police) ਵੱਲੋਂ ਮੁਲਜ਼ਮਾਂ ਦੀ ਦੱਸੀ ਗਈ ਸੂਚੀ ਅਨੁਸਾਰ ਜਿਆਦਾ ਤਰ ਮੁਲਜ਼ਮ ਲੋਕਲ ਹੀ ਹਨ।
ਇਹ ਵੀ ਪੜ੍ਹੋ: 2 ਪਰਵਾਸੀ ਮਹਿਲਾਵਾਂ ਵੱਲੋਂ ਘਰ ’ਚੋਂ ਲੱਖਾਂ ਦਾ ਸੋਨਾ ਚੋਰੀ, CCTV ਆਈ ਸਾਹਮਣੇ
ਪਿਛਲੇ ਦਿਨੀਂ ਸ਼ਹਿਰ ਵਿੱਚ ਇਨ੍ਹਾਂ ਮੁਲਜ਼ਮਾਂ ਨੇ ਇੱਕ ਸੁਨਿਆਰ ਦੀ ਦੁਕਾਨ ਨੂੰ ਵੀ ਆਪਣਾ ਨਿਸ਼ਾਨਾ ਬਣਾਇਆ ਸੀ। ਜਿੱਥੋਂ ਇਨ੍ਹਾਂ ਮੁਲਜ਼ਮਾਂ ਨੇ ਲੱਖਾਂ ਦੀ ਲੁੱਟ ਨੂੰ ਅੰਜਾਮ ਦਿੱਤਾ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦਿਆ ਪੁਲਿਸ ਨੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕਾਂਡ: ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਮੁੜ ਮਿਲਿਆ ਰਿਮਾਂਡ