ਤਰਨ ਤਾਰਨ: ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਪੂਰੀ ਤਰ੍ਹਾਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਪੁਲਿਸ ਵੱਲੋਂ ਜਗ੍ਹਾ-ਜਗ੍ਹਾ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਹੀ ਜ਼ਿਲ੍ਹਾ ਤਰਨਤਾਰਨ ਦੀ ਪੁਲਿਸ (Police of Tarn Taran) ਨੇ ਨਸ਼ਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਅੱਜ ਤਰਨਤਾਰਨ (Tarn Taran) ਦੇ ਥਾਣਾ ਸਿਟੀ ਦੀ ਪੁਲਿਸ (City Police Station) ਨੇ ਤਰਨਤਾਰਨ ਦੇ ਪਿੰਡ ਜਮਸਤਪੁਰ (The village of Jamsatpur) ਨੇੜੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ S.S.P.ਹਰਵਿੰਦਰ ਸਿੰਘ ਵਿਰਕ (S.S.P. Harwinder Singh Virk) ਨੇ ਦੱਸਿਆ ਕਿ ਥਾਣਾ ਸਦਰ ਦੇ ਇੰਚਾਰਜ ਜਸਵੰਤ ਸਿੰਘ (Jaswant Singh) ਨੂੰ ਅਗਿਆਤ ਵਿੱਕਰੀ ਵੱਲੋਂ ਇਤਲਾਹ ਮਿਲੀ ਸੀ ਕਿ ਭਿੱਖੀਵਿੰਡ (Bhikhiwind) ਤੋਂ ਦੋ ਨੌਜਵਾਨ ਭਾਰੀ ਮਾਤਰਾ ਵਿੱਚ ਅਫੀਮ ਲੈ ਕੇ ਤਰਨਤਾਰਨ (Tarn Taran) ਵੱਲ ਆ ਰਹੇ ਹਨ, ਜਿਸ ਨੂੰ ਨਾਕਾਬੰਦੀ ਕਰਕੇ ਕਾਬੂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਕਰੂਜ਼ ਜਹਾਜ਼ ਡਰੱਗ ਮਾਮਲਾ: 24 ਸਾਲਾ ਸ਼ੱਕੀ ਨਸ਼ਾ ਤਸਕਰ ਕਾਬੂ
ਇਸੇ ਦੌਰਾਨ ਡੀ.ਐਸ.ਪੀ ਸਿਟੀ ਸੁੱਚਾ ਸਿੰਘ ਫੋਰਸ (DSP City Sucha Singh Force) ਦੀ ਅਗਵਾਈ ਹੇਠ ਨਾਕਾਬੰਦੀ ਕੀਤੀ ਗਈ। ਨੂੰ 15 ਕਿਲੋ ਅਫੀਮ ਸਮੇਤ ਮੋਟਰ ਸਾਇਕਲ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਦਾਲਤ ਵਿੱਤ ਪੇਸ਼ ਕਰ ਕੇ ਰਿਮਾਂਡ ਹਾਸਿਲ ਕਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਸਮਾਨ ਬਰਾਮਦ ਹੋ ਸਕੇ।
ਇਹ ਵੀ ਪੜ੍ਹੋ: ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਨੂੰ ਲੈਕੇ CM ਨੇ ਪੰਜਾਬ ਪੁਲਿਸ ਨੂੰ ਦਿੱਤੇ ਇਹ ਨਿਰਦੇਸ਼