ETV Bharat / state

ਵੇਖੋ ਤਰਨਤਾਰਨ ਪੁਲਿਸ ਨੇ ਕਿਵੇਂ ਕੀਤਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ

author img

By

Published : Aug 13, 2023, 10:45 PM IST

ਪੁਲਿਸ ਵੱਲੋਂ ਅੱਤਵਾਦੀ ਰਿੰਦਾ ਅਤੇ ਲਖਬੀਰ ਲੰਡਾ ਅੱਤਵਾਦੀ ਮਾਡਿਊਲ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇੰਨ੍ਹਾਂ ਮੁਲਜ਼ਮਾਂ ਕੋਲੋ 3 ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ।

ਵੇਖੋ ਤਰਨਤਾਰਨ ਪੁਲਿਸ ਨੇ ਕਿਵੇਂ ਕੀਤਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ
ਵੇਖੋ ਤਰਨਤਾਰਨ ਪੁਲਿਸ ਨੇ ਕਿਵੇਂ ਕੀਤਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ
ਵੇਖੋ ਤਰਨਤਾਰਨ ਪੁਲਿਸ ਨੇ ਕਿਵੇਂ ਕੀਤਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ

ਤਰਨਤਾਰਨ: ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਅਤੇ ਅੱਤਵਾਦੀ ਸੰਗਠਨਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਸੂਬੇ 'ਚ ਅਮਨ ਸ਼ਾਂਤੀ ਬਣੀ ਰਹੇ। ਇਸੇ ਕੜੀ ਤਹਿਤ ਅੱਜ ਤਰਨਤਾਰਨ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਅੱਤਵਾਦੀ ਰਿੰਦਾ ਅਤੇ ਲਖਬੀਰ ਲੰਡਾ ਅੱਤਵਾਦੀ ਮਾਡਿਊਲ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇੰਨ੍ਹਾਂ ਮੁਲਜ਼ਮਾਂ ਕੋਲੋ 3 ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ। ਕਾਬਲੇਜ਼ਿਕਰ ਹੈ ਕਿ ਇਹ ਅੱਤਵਾਦੀ ਮਾਡਿਊਲ ਹੁਣ ਤੱਕ 35 ਲੱਖ ਰੁਪਏ ਦੀ ਜਬਰੀ ਵਸੂਲੀ ਵੀ ਕਰ ਚੱੁਕਾ ਹੈ। ਇੰਨ੍ਹਾਂ ਤੋਂ ਇਲਾਵਾ ਪੁਲਿਸ ਵੱਲੋਂ 5 ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਚੱਕਰ 'ਚ ਸਨ।

ਕਿਸ-ਕਿਸ ਦੀ ਹੋਈ ਗ੍ਰਿਫ਼ਤਾਰੀ: ਪੁਲਿਸ ਅਧਿਕਾਰੀਆਂ ਮੁਤਾਬਿਕ ਸਥਾਨਕ ਪੁਲਿਸ ਅਤੇ ਕਾੳਂੂਟਰ ਇੰਟੈਲੀਜੈਂਸ ਟੀਮ ਨੂੰ ਇਸ ਅੱਤਵਾਦੀ ਮੋਡਿਊਲ ਸਬੰਧੀ ਇਨਪੁਟ ਮਿਲ ਰਹੇ ਸਨ ਅਤੇ ਪਤਾ ਲੱਗਿਆ ਸੀ ਕਿ ਗੁਰਦੇਵ ਸਿੰਘ ਜੱਸਲ ਵਿਦੇਸ਼ 'ਚ ਬੈਠ ਕੇ ਇਹ ਮਾਡਿਊਲ ਚਲਾ ਰਿਹਾ ਸੀ ਅਤੇ ਇਸ ਦੀ ਸ਼ੁਰੂਆਤ ਮਈ ਮਹੀਨੇ ਤੋਂ ਕੀਤੀ ਗਈ ਹੈ ਜਿਸ 'ਚ ਬਹੁਤ ਸਾਰੇ ਸਹਿਯੋਗੀ ਕੰਮ ਕਰ ਰਹੇ ਹਨ। ਇਸ ਮਾਮਲੇ 'ਚ ਤਰਨਤਾਰਨ ਦੇ ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ 3 ਨੌਜਵਾਨਾਂ ਸੁਖਮਨਪ੍ਰੀਤ ਸਿੰਘ, ਅਸਮਪ੍ਰੀਤ ਸਿੰਘ ਅਤੇ ਪ੍ਰਦੀਪ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਏ ਖੁਲਾਸੇ ਖੁਫੀਆ ਏਜੰਸੀਆਂ ਨਾਲ ਸਾਂਝੇ ਕੀਤੇ ਜਾ ਰਹੇ ਹਨ ਤਾਂ ਜੋ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਹਰ ਵਾਰ ਨਾਕਾਮ ਕੀਤਾ ਜਾ ਸਕੇ। ਕਾਬਲੇਜ਼ਿਕਰ ਹੈ ਕਿ ਉਕਤ ਨੌਜਵਾਨਾਂ ਦੀ ਉਮਰ ਮਹਿਜ 20 ਤੋਂ 24 ਸਾਲਾਂ ਦੇ ਵਿਚਕਾਰ ਹੈ। ਇਸ ਦੇ ਨਾਲ ਹੀ ਇਹ ਖੁਲਾਸਾ ਵੀ ਹੋਇਆ ਕਿ ਇਸ ਮਡਿਊਲ ਲਈ ਕੰਮ ਕਰ ਰਹੇ ਸਲਿਪਰ ਐਲ ਕੋਲ ਆਰਪੀਜੀ ਹੈ।ਜਿਸ ਦਾ ਉਹ ਕਿਸੇ ਘਟਨਾ ਨੂੰ ਅੰਜਾਮ ਦੇਣ ਲਈ ਇਸਤੇਮਾਲ ਕਰਨ ਵਾਲੇ ਸਨ।

12 ਲੋਕਾਂ 'ਤੇ ਮਾਮਲਾ ਦਰਜ: ਇਸ ਅੱਤਵਾਦੀ ਮਡਿਊਲ ਦੇ 8 ਲੋਕਾਂ ਦੀ ਪਛਾਣ ਪੁਲਿਸ ਨੇ ਕਰ ਲਈ ਹੈ ਅਤੇ 12 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।ਇੰਨ੍ਹਾਂ ਮੁਲਜ਼ਮਾਂ ਨੂੰ ਅਦਾਲਾਤ 'ਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇੰਨ੍ਹਾਂ ਤੋਂ ਹੋਰ ਖੁਲਾਸੇ ਹੋ ਸਕਣ ਅਤੇ ਇੰਨ੍ਹਾਂ ਦੇ ਮਨਸੂਬਿਆਂ ਦਾ ਪਤਾ ਲਗਾਇਆ ਜਾ ਸਕੇ। ਇਸ ਤੋਂ ਇਲਾਵਾ ਇਸ ਗ੍ਰਿੋਹ 'ਚ ਹੋਰ ਕਿੰਨੇ ਲੋਕ ਸ਼ਾਮਿਲ ਹਨ ਅਤੇ ਕਿਹੜੇ-ਕਿਹੜੇ ਸਥਾਨਾਂ 'ਤੇ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ ਇਸ ਸਭ ਦਾ ਪਤਾ ਪੁੱਛਗਿੱਛ ਦੌਰਾਨ ਹੀ ਲੱਗੇਗਾ। ਪੁਲਿਸ ਨੇ 8 ਲੋਕਾਂ ਦੀ ਪਛਾਣ ਕਰ ਲਈ ਹੈ ਅਤੇ 12 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਉਕਤ ਦੋਸ਼ੀਆਂ ਨੂੰ ਥੋੜ੍ਹੇ ਸਮੇਂ ‘ਚ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਮਨਸੂਬਿਆਂ ਦਾ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਦੇ ਗਰੋਹ ‘ਚ ਹੋਰ ਕਿੰਨੇ ਲੋਕ ਸ਼ਾਮਲ ਹਨ ਅਤੇ ਉਨ੍ਹਾਂ ਨੇ ਕਿਹੜੇ-ਕਿਹੜੇ ਸਥਾਨਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.