ਤਰਨਤਾਰਨ : ਤਰਨਤਾਰਨ ਪੁਲਿਸ ਨੇ ਪਿਛਲੇ ਦਿਨੀਂ ਹੋਈ ਢੋਟੀਆਂ ਵਿਖੇ ਬੈਂਕ ਡਕੈਤੀ ਦੀ ਵਾਰਦਾਤ ਨੂੰ ਹੱਲ ਕੀਤਾ (Bank Robbed in Tarn Taran) ਹੈ। ਪੁਲਿਸ ਮੁਤਾਬਿਕ ਬੈਂਕ ਵਿੱਚ ਲੁੱਟ ਦੀ ਵਾਰਦਾਤ ਕਰਨ ਆਏ ਲੁਟੇਰਿਆਂ ਦੇ ਮੁੱਖ ਮੈਂਬਰ ਸਮੇਤ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਮੁਲਜ਼ਮ ਕੀਤੇ ਕਾਬੂ : ਪੁਲਿਸ ਤੋਂ ਮਿਲਿ ਜਾਣਕਾਰੀ ਅਨੁਸਾਰ ਮੁਖਬਰ ਦੀ ਇਤਲਾਹ ਉੱਤੇ ਅਵਤਾਰ ਸਿੰਘ ਵਾਸੀ ਗਲੀ ਮਲਾਇਆ ਵਾਲੀ ਨੂਰਦੀ ਅੱਡਾ ਤਰਨ ਤਾਰਨ, ਸਮਸ਼ੇਰ ਸਿੰਘ, ਅਕਾਸਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਰੁਪਿੰਦਰ (Tarn Taran bank robbery case) ਸਿੰਘ, ਅਕਾਸਦੀਪ ਸਿੰਘ ਉਰਫ ਕਾਬੂ ਪਿੰਡ ਪਿੱਦੀ ਥਾਣਾ ਸਦਰ ਤਰਨ ਤਾਰਨ ਦੇ ਗਿਰੋਹ ਨੂੰ ਫੜਿਆ ਗਿਆ ਹੈ। ਇਹ ਹਥਿਆਰਾਂ ਨਾਲ ਵਾਰਦਾਤਾਂ ਕਰਦੇ ਸੀ। ਪੁਲਿਸ ਨੇ ਇਸ ਗਿਰੋਹ ਦੇ ਅਵਤਾਰ ਸਿੰਘ, ਸਮਸ਼ੇਰ ਸਿੰਘ, ਅਕਾਸ਼ਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਰੁਪਿੰਦਰ ਸਿੰਘ ਅਕਾਸਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ ਇੱਕ 30 ਬੋਰ ਪਿਸਟਲ ਸਮੇਤ 2 ਕਾਰਤੂਸ, ਇਕ 32 ਬੋਰ ਪਿਸਟਲ ਤੇ ਕਾਰਤੂਸ ਬਰਾਮਦ ਕੀਤੇ ਹਨ।
- Two children drowned in Beas: ਖੇਡਦੇ-ਖੇਡਦੇ ਬਿਆਸ ਦਰਿਆ ਵਿੱਚ ਡੁੱਬੇ ਦੋ ਬੱਚੇ, ਪਰਿਵਾਰ ਦਾ ਪੰਜਾਬ ਸਰਕਾਰ ਉੱਤੇ ਫੁੱਟਿਆ ਗੁੱਸਾ
- NIA Released New List Of Khalistani Supporters: NIA ਨੇ ਜਾਰੀ ਕੀਤੀ ਖਾਲਿਸਤਾਨੀ ਸਮਰਥਕਾਂ ਦੀ ਨਵੀਂ ਸੂਚੀ, ਜਾਇਦਾਦ ਕੁਰਕ ਕਰਨ ਦੀ ਤਿਆਰੀ
- Family Attempts Suicide: ਡੀਸੀ ਦਫ਼ਤਰ ਬਾਹਰ ਪਰਿਵਾਰ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼, ਪੁਲਿਸ 'ਤੇ ਲਗਾਏ ਕਾਰਵਾਈ ਨਾ ਕਰਨ ਦੇ ਇਲਜ਼ਾਮ
ਪੁਲਿਸ ਮੁਤਾਬਿਕ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁੱਛ-ਗਿੱਛ ਦੌਰਾਨ ਅਵਤਾਰ ਸਾਹਿਲ ਨੇ ਦੱਸਿਆ ਕਿ ਪਿਛਲੇ ਦਿਨੀ ਐਸਬੀਆਈ ਬੈਂਕ ਵਿੱਚ ਹੋਈ ਲੁੱਟ ਦੀ ਵਾਰਦਾਤ ਨੂੰ ਅੰਜਾਮ ਵੀ ਉਸ ਵੱਲੋਂ ਹੀ ਆਪਣੇ (Bank robbers arrested) ਸਾਥੀਆਂ ਮਿੰਟੂ ਪੁੱਤਰ ਪਰਮਜੀਤ ਸਿੰਘ ਵਾਸੀ ਪੰਡੋਰੀ ਗੋਲਾ ਤਰਨ ਤਾਰਨ, ਅਜੈਦੇਵ ਸਿੰਘ ਉਰਫ ਅਜੈ ਪੁੱਤਰ ਸੋਨਾ ਸਿੰਘ ਵਾਸੀ ਪੰਡੋਰੀ ਗੋਲਾ ਤਰਨ ਤਾਰਨ, ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਪੁੱਤਰ ਹੀਰਾ ਸਿੰਘ ਵਾਸੀ ਪੰਡੋਰੀ ਗੋਲਾ ਤਰਨ ਤਾਰਨ ਅਤੇ ਇੱਕ ਹੋਰ ਵਿਅਕਤੀ ਨਾਲ ਮਿਲ ਕੇ ਦਿਤਾ ਗਿਆ ਸੀ।