ਤਰਨ ਤਾਰਨ : ਆਪਣੇ ਸੁਨਹਿਰੇ ਭਵਿੱਖ ਦਾ ਸੁਪਨਾ ਲੈਕੇ ਵਿਦੇਸ਼ੀ ਧਰਤੀ 'ਤੇ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਮੰਦਭਾਗੀ ਖਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਦਰਅਸਲ, ਤਰਨ ਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਹਰਭੇਜ ਸਿੰਘ ਆਪਣੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ, ਜਿਸ ਦੀ ਉੱਥੇ ਹਾਰਟ ਅਟੈਕ ਨਾਲ ਮੌਤ ਹੋਣ ਹੋ ਗਈ। ਪੁੱਤਰ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ (Punjabi Youth Died In Canada) ਬੁਰਾ ਹਾਲ ਹੋ ਗਿਆ ਹੈ। ਉੱਥੇ ਹੀ, ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ।
- Punjab Government Issued Advisory: ਮਾਸਕ ਪਾਏ ਬਿਨਾਂ ਘਰੋਂ ਨਾ ਨਿਕਲੋ, ਪੰਜਾਬ ਸਰਕਾਰ ਨੇ ਐਡਵਾਈਜ਼ਰੀ ਕੀਤੀ ਜਾਰੀ
- Navjot Sidhu Complaint: ਨਵਜੋਤ ਸਿੰਘ ਸਿੱਧੂ ਖਿਲਾਫ ਕਾਂਗਰਸੀ ਆਗੂ ਨੇ ਖੋਲ੍ਹਿਆ ਮੋਰਚਾ, ਹਾਈਕਮਾਨ ਨੂੰ ਲਿਖੀ ਚਿੱਠੀ, ਲਾਏ ਗੰਭੀਰ ਇਲਜ਼ਾਮ
- Death toll in Kerala blasts rises : ਕੇਰਲ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ, ਅੱਜ ਇੱਕ ਔਰਤ ਨੇ ਤੋੜਿਆ ਦਮ
7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ: ਪੁੱਤਰ ਦੀ ਮੌਤ ਦੀ ਮੰਦਭਾਗੀ ਖਬਰ 'ਤੇ ਬੋਲਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪੁੱਤਰ ਹਰਭੇਜ ਸਿੰਘ 31 ਸਾਲ ਦਾ ਸੀ ਅਤੇ ਅਜੇ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਜਿੱਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਹਰਭੇਜ ਪਹਿਲਾਂ ਸੱਤ ਸਾਲ ਦੁਬਈ ਵਿਚ ਡਰਾਈਵਰੀ ਕਰਦਾ ਰਿਹਾ ਅਤੇ ਹੁਣ ਸੱਤ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਕੈਨੇਡਾ ਵਿਚ ਲਗਾਤਾਰ ਹੋ ਰਹੀਆਂ ਮੌਤਾਂ 'ਤੇ ਪਰਿਵਾਰਿਕ ਮੈਂਬਰਾਂ ਨੇ ਸਵਾਲ ਚੁੱਕੇ ਅਤੇ ਕਿਹਾ ਇਸ ਦੇ ਕਾਰਨਾਂ ਦਾ ਪਤਾ ਲਗਾਉਣਾ ਚਾਹੀਦਾ ਹੈ। ਕਿਉਂਕਿ, ਅੱਜ ਦੇ ਸਮੇਂ ਵਿੱਚ ਕੈਨੇਡਾ ਦੀ ਧਰਤੀ ਉੱਤੇ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਨਾਲ ਹੀ, ਮ੍ਰਿਤਕ ਹਰਭੇਜ ਦੇ ਚਾਚੇ ਨੇ ਕਿਹਾ ਕਿ ਸਰਕਾਰ ਜੇ ਚਾਹੇ ਤਾਂ ਨੌਜਵਾਨ ਇਨ੍ਹਾਂ ਹਾਲਾਤਾਂ ਵਿੱਚ ਨਾ ਆਉਣ। ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਮਿਲੇ ਤਾਂ ਨੌਜਵਾਨ ਬਾਹਰ ਨਾ ਜਾਣ ਅਤੇ ਨਾ ਹੀ ਮਾਪਿਆਂ ਨੂੰ ਆਪਣੇ ਜੀਆਂ ਨੂੰ ਗੁਆਣਾ ਪਵੇ।