ਤਰਨ ਤਾਰਨ: ਸਾਬਕਾ ਮੰਤਰੀ ਮੇਜਰ ਸਿੰਘ ਉਬੋਕੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਉਨ੍ਹਾਂ ਦੇ ਘਰ ਪਹੁੰਚੇ। ਪਿਛਲੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਸਾਬਕਾ ਮੰਤਰੀ ਮੇਜਰ ਸਿੰਘ ਉਬੋਕੇ ਦਾ ਦੇਹਾਂਤ ਹੋ ਗਿਆ ਸੀ।
ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਬਿਕਰਮਜੀਤ ਸਿੰਘ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉੱਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਬੋਕੇ ਦੀ ਮੌਤ ਦੇ ਨਾਲ ਪਾਰਟੀ ਅਤੇ ਪਰਿਵਾਰ ਨੂੰ
ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।