ਤਰਨਤਾਰਨ: ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਜੋਹਲ ਢਾਏ ਵਾਲਾ ਵਿਖੇ ਇੱਕ ਪੁਲਿਸ ਮੁਲਾਜ਼ਮ ਦੀ ਆਪਣੀ ਹੀ ਕਾਰਬਾਈਨ ਦੀ ਗੋਲੀ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਵੇਰ ਦੇ ਤਕਰੀਬਨ 10.30 ਵਜੇ ਰਣਜੀਤ ਸਿੰਘ ਆਪਣੀ ਕਾਰਬਾਈਨ ਨੂੰ ਸਾਫ਼ ਕਰ ਰਿਹਾ ਸੀ ਤੇ ਅਚਾਨਕ ਹੀ ਉਸ ਦੇ ਵਿੱਚੋਂ ਗੋਲੀ ਚੱਲ ਗਈ ਅਤੇ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਫ਼ਿਰੋਜ਼ਪੁਰ ਵਿਖੇ ਬਤੌਰ ਹੌਲਦਾਰ ਡਿਊਟੀ ਨਿਭਾਅ ਰਿਹਾ ਸੀ ਅਤੇ ਪਿਛਲੇ 4-5 ਦਿਨਾਂ ਤੋਂ ਪਿੰਡ ਆਇਆ ਹੋਇਆ ਸੀ।
ਮੌਕੇ ਉੱਤੇ ਪਹੁੰਚੇ ਚੌਕੀ ਡਿਹਰਾ ਸਾਹਿਬ ਦੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇੱਕ ਰਣਜੀਤ ਸਿੰਘ ਜੋ ਕਿ ਪੁਲਿਸ ਮੁਲਾਜ਼ਮ ਸੀ, ਦੀ ਆਪਣੀ ਹੀ ਕਾਰਬਾਈਨ ਨੂੰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਧਾਰਾ 174 ਦੇ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।