ਤਰਨਤਾਰਨ: ਇਕ ਵਾਰ ਫਿਰ ਪਾਕਿਸਤਾਨ-ਭਾਰਤ ਸਰਹੱਦ ਦੀ ਸੀਮਾ ਅੰਦਰ ਡਰੋਨ ਵੇਖਿਆ ਗਿਆ ਹੈ। ਵਿਧਾਨ ਸਭਾ ਹਲਕਾ ਖੇਮਕਰਨ ਦੇ ਥਾਣਾ ਖਾਲੜਾ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੀ ਸ਼ਾਮ ਸਰਹੱਦੀ ਖੇਤਰ ਖੇਮਕਰਨ ਦੇ ਪਿੰਡ ਕਲਸ 'ਚ 7 ਕਿਲੋ ਹੈਰੋਇਨ ਸਮੇਤ ਇੱਕ ਡਰੋਨ ਨੂੰ ਡੇਗਣ ਤੋਂ ਬਾਅਦ ਖਾਲੜਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਹੋਰ ਡਰੋਨ ਨੂੰ ਡੇਗ ਦਿੱਤਾ ਗਿਆ ਹੈ। ਇਸੇ ਦੌਰਾਨ ਬੀ.ਐਸ.ਐਫ ਦੀ 103 ਬਟਾਲੀਅਨ ਅਤੇ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਚਲਾਏ ਗਏ ਸਰਚ ਅਭਿਆਨ ਦੌਰਾਨ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਵਾ ਤਾਰਾ ਸਿੰਘ ਦੇ ਨੇੜਿਓਂ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ, ਜਿਸ ਸਬੰਧੀ ਜਲਦ ਹੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖਾਲੜਾ ਦੇ ਐਸ.ਐਚ.ਓ. ਲਖਵਿੰਦਰ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਸਰਹੱਦੀ ਪਿੰਡ ਤਾਰਾ ਸਿੰਘ ਮਾੜੀ ਕੰਬੋਕੇ ਕੋਲ ਇੱਕ ਡਰੋਨ ਦੇਖਿਆ ਗਿਆ ਹੈ। ਇਸ ਤੋਂ ਬਾਅਦ ਖਾਲੜਾ ਥਾਣਾ ਬੀ.ਐਸ.ਐਫ. ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਤਾਰਾ ਸਿੰਘ ਮਾੜੀ ਕੰਬੋਕੇ ਰੋਡ ਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਜੋ ਕਿ ਖਸਤਾ ਹਾਲਤ ਵਿੱਚ ਸੀ। ਟੁੱਟੇ ਹੋਏ ਸਾਮਾਨ ਨੂੰ ਇਕੱਠਾ ਕਰਕੇ ਥਾਣਾ ਖਾਲਰਾ ਵਿਖੇ ਲਿਆਂਦਾ ਗਿਆ, ਡਰੋਨ ਦੇ ਟੁੱਟੇ ਪੁਰਜ਼ੇ ਨੂੰ ਛੱਡ ਕੇ ਕੋਈ ਵੀ ਨਸ਼ਾ ਜਾਂ ਹਥਿਆਰ ਨਹੀਂ ਮਿਲਿਆ।
ਇਹ ਵੀ ਪੜੋ: ਬਜ਼ੁਰਗ ਦੇ ਪੈਰੀ ਹੱਥ ਲਾਉਣ ਬਹਾਨੇ ਕੰਨ੍ਹ ਦੀਆਂ ਵਾਲੀਆਂ ਝਪਟ ਕੇ ਲੁਟੇਰਾ ਫ਼ਰਾਰ, ਦੇਖੋ ਸੀਸੀਟੀਵੀ
ਅੰਮ੍ਰਿਤਸਰ ਵਿੱਚ ਵੀ ਮਿਲੀਆ ਸੀ ਡਰੋਨ: ਕੁਝ ਦਿਨ ਪਹਿਲਾਂ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚਾਹਰਪੁਰ 'ਚ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਦਾਖਲ ਹੋਣ ਵਾਲੇ ਡਰੋਨ ਮਿਲਿਆ ਸੀ। ਖਾਸ ਗੱਲ ਇਹ ਹੈ ਕਿ ਇਸ ਵਾਰ 2 ਮਹਿਲਾ ਬੀਐਸਐਫ ਜਵਾਨ ਹਨ ਜਿਨ੍ਹਾਂ ਨੇ ਡਰੋਨ ਨੂੰ ਗੋਲੀ ਮਾਰ ਦਿੱਤੀ। ਡਰੋਨ ਦੇ ਨਾਲ ਹੀ ਬੀਐਸਐਫ ਨੇ ਹੈਰੋਇਨ ਦੀ ਇੱਕ ਖੇਪ ਵੀ ਜ਼ਬਤ ਕੀਤੀ ਹੈ। ਬੀਐਸਐਫ ਨੇ ਡਰੋਨ ਨਾਲ ਬੰਨ੍ਹੇ ਤਿੰਨ ਪੈਕੇਟ ਵੀ ਬਰਾਮਦ ਕੀਤੇ, ਜਿਨ੍ਹਾਂ ਵਿੱਚ 3.110 ਗ੍ਰਾਮ ਹੈਰੋਇਨ ਸੀ।
ਹਥਿਆਰ ਅਤੇ ਨਸ਼ੇ ਦੀ ਹੋ ਰਹੀ ਸਪਲਾਈ: ਪਿਛਲੇ ਕੁਝ ਸਾਲਾਂ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਾਕਿਸਤਾਨ ਤੋਂ ਲਗਾਤਾਰ ਨਸ਼ੇ ਅਤੇ ਹਥਿਆਰਾਂ ਦੀ ਖੇਪ ਭਾਰਤ ਭੇਜੀ ਜਾ ਰਹੀ ਹੈ। ਜਿਸ 'ਤੇ ਬੀਐਸਐਫ ਵਲੋਂ ਆਪਣੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਵਾਰ ਇਸ ਵਾਰਦਾਤ ਨੂੰ ਬੀਐਸਐਫ ਵਲੋਂ ਨਾਕਾਮ ਵੀ ਕੀਤਾ ਗਿਆ ਹੈ।
ਸਰਹੱਦ ਖੇਤਰ ਚ ਪਾਕਿਸਤਾਨੀ ਡਰੋਨ ਦੀ ਗਤੀਵਿਧੀਆਂ: ਕੁਝ ਸਮਾਂ ਪਹਿਲਾਂ ਹੀ ਪਠਾਨਕੋਟ ਵਿਚ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ ਜਿਸ ਉੱਤੇ ਬੀਐਸਐਫ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਡਰੋਨ ਵਾਪਿਸ ਪਾਕਿਸਤਾਨ ਵੱਲ ਨੂੰ ਚਲਾ ਗਿਆ ਦੂਜੇ ਪਾਸੇ ਅੰਮ੍ਰਿਤਸਰ ਵਿਚ ਵੀ ਸਰਹੱਦ ਉੱਤੇ ਤੈਨਾਤ ਬੀਐਸਐਫ ਦੇ ਜਵਾਨਾਂ ਨੂੰ ਪਿੰਡ ਦਾਉਂਕੇ ਨੇੜੇ ਭਾਰਤੀ ਖੇਤਰ ਵੱਲ ਦਾਖਲ ਹੁੰਦੇ ਹੋਏ ਸ਼ੱਕੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਉੱਤੇ ਬੀਐਸਐਫ ਦੇ ਜਵਾਨਾਂ ਨੇ ਫਾਈਰਿੰਗ ਕਰ ਡਰੋਨ ਨੂੰ ਢੇਰ ਕਰ ਦਿੱਤਾ।
ਇਹਨਾਂ ਤੋਂ ਇਲਾਵਾ 9 ਨੰਵਬਰ ਨੂੰ ਫਿਰੋਜ਼ਪੁਰ ਜ਼ਿਲੇ ਵਿਚ ਭਾਰਤ ਪਾਕਿਸਤਾਨ ਸਰਹੱਦ ਜਗਦੀਸ਼ ਚੌਕੀ ਨੇੜੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵੱਲ ਕਈ ਏ.ਕੇ.ਟੀ.ਵੀ.ਟੀ ਡਰੋਨ ਦੇਖੇ ਗਏ, ਜਿਸ ਉੱਤੇ ਕਈ ਵਾਰ ਬੀਐੱਸਐੱਫ ਨੇ ਉਸ ਉੱਤੇ ਗੋਲੀਬਾਰੀ ਕਰਨ ਵੱਲ ਕਈ ਉੱਲੂ ਬੰਬ ਸੁੱਟ ਉਸਨੂੰ ਢੇਰ ਕਰ ਦਿੱਤਾ। ਪਿਛਲੇ ਕੁਝ ਮਹੀਨਿਆਂ ਤੋਂ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਾਕਿਸਤਾਨ ਤੋਂ ਲਗਾਤਾਰ ਨਸ਼ੇ ਅਤੇ ਹਥਿਆਰਾਂ ਦੀ ਖੇਪ ਭਾਰਤ ਭੇਜੀ ਜਾ ਰਹੀ ਹੈ। ਜਿਸ 'ਤੇ ਬੀਐਸਐਫ ਵਲੋਂ ਆਪਣੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਵਾਰ ਇਸ ਵਾਰਦਾਤ ਨੂੰ ਬੀਐਸਐਫ ਵਲੋਂ ਨਾਕਾਮ ਵੀ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਪਾਕਿਸਤਾਨੀ ਸਮੱਗਲਰਾਂ ਦਾ ਮਨੋਬਲ ਬੇਸ਼ੱਕ ਉੱਚਾ ਹੈ, ਪਰ ਪੰਜਾਬ ਪੁਲਿਸ ਅਤੇ ਬੀਐਸਐਫ ਆਪਣੇ ਹੌਂਸਲੇ ਬੁਲੰਦ ਕਰਨ ਲਈ ਤਿਆਰ ਹਨ ਅਤੇ ਦੇਸ਼ ਦੇ ਦੁਸ਼ਮਣ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।