ਤਰਨਤਾਰਨ: ਸ਼ੋਰੀਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਦੇ ਪਰਿਵਾਰਕ ਮੈਂਬਰਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਪੁਲਿਸ ਉੱਤੇ ਢੁਕਵੀਂ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ।
ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਅੱਜ ਵੀ ਪੂਰਨ ਸੁਰੱਖਿਆ ਨਹੀਂ ਮਿਲੀ ਤਰਨਤਾਰਨ ਪੁਲੀਸ ਪ੍ਰਸ਼ਾਸਨ ਵੱਲੋਂ 3 ਸੁਰੱਖਿਆ ਗਾਰਡ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਉਨ੍ਹਾਂ 3 ਸੁਰੱਖਿਆ ਮੁਲਾਜ਼ਮਾਂ ਵਿੱਚੋਂ ਸਿਰਫ ਇੱਕ ਹੀ ਸੁਰੱਖਿਆ ਮੁਲਾਜ਼ਮ ਸਹੀ ਦਿੱਤਾ ਗਿਆ ਹੈ। ਜਿਸ ਉੱਪਰ ਸਾਰੇ ਪਰਿਵਾਰ ਦੀ ਸੁਰੱਖਿਆ ਦੀ ਜਿੰਮੇਵਾਰੀ ਹੈ ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਾਈਕੋਰਟ ਵਿੱਚ ਕੇਸ ਚੱਲ ਰਿਹਾ ਹੈ ਉਸਦੀ 8 ਦਸੰਬਰ ਨੂੰ ਹੋਣੀ ਹੈ ਜੇਕਰ ਉਸ ਤਰੀਕ ਤੱਕ ਉਨ੍ਹਾਂ ਨੂੰ ਕੋਈ ਸੁਰੱਖਿਆ ਨਾ ਮਿਲੀ ਜਾਂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੇ ਸਾਜਿਸ਼ ਕਰਤਾ ਨੂੰ ਪੁਲੀਸ ਕਾਬੂ ਨਹੀਂ ਕਰਦੀ ਤਾਂ ਉਹ ਆਪਣੇ ਸ਼ੋਰੀਆ ਚੱਕਰ ਰਾਸ਼ਟਰਪਤੀ ਨੂੰ ਵਾਪਿਸ ਭੇਜ ਦੇਣਗੇ।
ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਲਾਇਸੰਸੀ ਹਥਿਆਰ ਦਿੱਤੇ ਜਾਣ ਦੀ ਅਰਜ਼ੀ ਵੀ ਪੁਲਿਸ ਪ੍ਰਸ਼ਾਸਨ ਨੂੰ ਅਪਲਾਈ ਕੀਤੀ ਗਈ ਪਰ ਉਨ੍ਹਾਂ ਨੂੰ ਆਪਣੀ ਸੁਰੱਖਿਆ ਲਈ ਅਸਲ੍ਹਾ ਲਾਇਸੈਂਸ ਵੀ ਨਹੀਂ ਦਿੱਤੇ ਜਾ ਰਹੇ। ਜਿਸ ਕਾਰਨ ਉਹ ਖੁਦ ਦੀ ਸੁਰੱਖਿਆ ਲਈ ਗ਼ੈਰਕਾਨੂੰਨੀ ਹਥਿਆਰ ਰੱਖਣ ਲਈ ਮਜ਼ਬੂਰ ਹੋਣਾ ਪਵੇਗਾ।
ਤੁਹਾਨੂੰ ਦੱਸ ਦਈਏ ਕਿ ਕਾਮਰੇਡ ਬਲਵਿੰਦਰ ਸਿੰਘ ਦੇ ਮਾਮਲੇ ਵਿੱਚ ਪੁਲਿਸ ਅਜੇ ਵੀ ਮੁੱਖ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਅਸਫ਼ਲ ਰਹੀ ਹੈ । ਪੁਲਿਸ ਵੱਲੋਂ ਸਿਰਫ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਦਕਿ ਪਰਿਵਾਰ ਦਾ ਕਹਿਣਾ ਹੈ ਕਿ ਸਾਜਿਸ਼ ਕਰਤਾ ਅੱਜ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ। ਜਿਸਨੂੰ ਲੈ ਕੇ ਪਰਿਵਾਰ ਨੇ ਪੁਲਿਸ ਤੋਂ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ।