ਤਰਨ-ਤਾਰਨ: ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਵਿੱਚ ਵਿਦੇਸ਼ ਜਾਣ ਦਾ ਸ਼ੌਕ ਕਾਫ਼ੀ ਵਧਿਆ ਹੋਇਆ ਹੈ। ਜਿਸ ਕਾਰਨ ਕਈ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਵੀ ਹੋਣਾ ਪੈ ਰਿਹਾ ਹੈ ਅਤੇ ਕਈ ਮਾਵਾਂ ਦੇ ਪੁੱਤ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ।
ਅਜਿਹੀ ਹੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਲਖਨਾ ਤੋਂ ਜਿੱਥੋ ਦੇ ਰਹਿਣ ਵਾਲੇ ਅੰਗਰੇਜ਼ ਸਿੰਘ ਪੁੱਤਰ ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਦਾ ਵਿਆਹ ਗਗਨਦੀਪ ਕੌਰ ਪੁੱਤਰੀ ਲਖਵਿੰਦਰ ਸਿੰਘ ਵਾਸੀ ਪਿੰਡ ਮੰਦਰ ਜ਼ਿਲ੍ਹਾ ਮੋਗਾ ਨਾਲ ਹੋਇਆ ਸੀ। ਕੁੜੀ ਨੂੰ ਵਿਦੇਸ਼ ਭੇਜਣ ਲਈ ਸਾਡੇ ਵੱਲੋਂ ਵੱਡੀ ਰਕਮ ਦਿੱਤੀ ਗਈ ਪਰ ਵਿਆਹ ਤੋਂ ਛੇ ਮਹੀਨੇ ਬਾਅਦ ਕੁੜੀ ਨੂੰ ਉਸ ਦਾ ਪਿਤਾ ਆਪਣੇ ਨਾਲ ਲੈ ਗਿਆ ਤੇ ਜਿਸ ਤੋਂ ਬਾਅਦ ਕੁੜੀ ਨੇ ਅਤੇ ਪਰਿਵਾਰ ਵਾਲਿਆਂ ਨੇ ਸਹੁਰੇ ਪਰਿਵਾਰ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ ਅਤੇ ਨਾ ਹੀ ਕੁੜੀ ਨੇ ਕਦੇ ਗੱਲ ਕਰਨ ਦੀ ਕੋਸ਼ਿਸ ਕੀਤੀ।
ਜਿਸ ਤੋਂ ਬਾਅਦ ਅਸੀਂ ਕਈ ਵਾਰ ਕੁੜੀ ਦੇ ਘਰ ਜਾਣ ਦੀ ਕੋਸ਼ਿਸ ਕੀਤੀ ਪਰ ਉਨ੍ਹਾਂ ਸਾਡੀ ਇੱਕ ਨਾ ਮੰਨੀ। ਜਿਸ ਤੋਂ ਬਾਅਦ ਅਸੀਂ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਪਰ ਕਈ ਸਾਲ ਬੀਤਣ ਦੇ ਬਾਅਦ ਵੀ ਸਾਨੂੰ ਇਨਸਾਫ਼ ਨਹੀਂ ਮਿਲਿਆ। ਲੜਕੇ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜੋ: ਪ੍ਰਧਾਨ ਅਤੇ ਕੈਪਟਨ ਦੀ ਲੜਾਈ 'ਚ ਪੰਜਾਬ ਦੇ ਲੋਕ ਕੀਤੇ ਲਵਾਰਿਸ: ਮਾਨ