ETV Bharat / state

ਤਰਨਤਾਰਨ ਹੋਇਆ ਕੋਰੋਨਾ ਮੁਕਤ, ਸਾਰੇ ਮਰੀਜ਼ਾਂ ਦੀ ਹੋਈ ਘਰ ਵਾਪਸੀ

author img

By

Published : May 17, 2020, 3:54 PM IST

Updated : May 17, 2020, 4:26 PM IST

ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨਤਾਰਨ ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 161 ਹੋਰ ਮਰੀਜ਼ਾਂ ਨੂੰ ਕੋਰੋਨਾ ਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜਿਆ ਗਿਆ।

ਤਰਨਤਾਰਨ ਹੋਇਆ ਕੋਰੋਨਾ ਮੁਕਤ
ਤਰਨਤਾਰਨ ਹੋਇਆ ਕੋਰੋਨਾ ਮੁਕਤ

ਤਰਨਤਾਰਨ: ਸਿਹਤ ਵਿਭਾਗ ਦੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 161 ਮਰੀਜ਼ ਠੀਕ ਹੋ ਗਏ ਹਨ। ਕੋਰੋਨਾ ਮੁਕਤ ਹੋਏ ਮਰੀਜ਼ਾਂ ਨੇ ਵਧੀਆ ਇਲਾਜ ਤੇ ਮੁਹੱਈਆ ਹੋਈਆਂ ਸੁਵਿਧਾਵਾਂ ਲਈ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 29 ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 28 ਮਰੀਜ਼ਾਂ ਨੂੰ ਸਿਹਤਯਾਬ ਹੋਣ ‘ਤੇ ਘਰਾਂ ਨੂੰ ਭੇਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ 85 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਹੁਣ ਜ਼ਿਲ੍ਹੇ ਵਿੱਚ ਕਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 161 ਗਈ ਹੈ। ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ। ਉਨ੍ਹਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਟੈਸਟ ਨੈਗੇਟਿਵ ਆਉਣ ’ਤੇ ਛੁੱਟੀ ਦਿੱਤੀ ਗਈ ਹੈ।

ਇਸ ਮੌਕੇ ਉਨ੍ਹਾਂ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਕੋਰੋਨਾ ਮੁਕਤ ਹੋਏ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਉਨ੍ਹਾਂ ਦੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।

Last Updated : May 17, 2020, 4:26 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.