ਤਰਨ ਤਾਰਨ : ਜ਼ਿਲ੍ਹੇ ਦੇ ਭਿੱਖੀਵਿੰਡ ਪੱਟੀ ਰੋਡ 'ਤੇ ਚੋਰਾਂ ਨੇ ਇੱਕ ਆਟਾ ਚੱਕੀ ਨੂੰ ਆਪਣਾ ਨਿਸ਼ਾਨਾ ਬਣਾਇਆ। ਦੱਸ ਦਈਏ ਕਿ ਦੇਰ ਰਾਤ ਚੋਰ ਆਟਾ ਚੱਕੀ ਵਿੱਚ ਪਈ ਨਗਦੀ ਅਤੇ ਐਲਸੀਡੀ ਲੈ ਕੇ ਫਰਾਰ ਹੋ ਗਏ, ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਲੁਟੇਰੇ ਬੇਖੌਫ ਹੋ ਇਸ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ।
ਸ਼ਟਰ ਤੋੜ ਕੇ ਕੀਤੀ ਚੋਰੀ: ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਆਟਾ ਚੱਕੀ ਦੇ ਮਾਲਕ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਹਰ ਰੋਜ ਦੀ ਤਰ੍ਹਾਂ ਆਪਣੀ ਆਟਾ ਚੱਕੀ ਦੀ ਦੁਕਾਨ ਰਾਤ ਬੰਦ ਕਰਕੇ ਆਪਣੇ ਘਰ ਆ ਗਿਆ ਸੀ। ਸਵੇਰ ਹੋਣ 'ਤੇ ਜਦੋਂ ਉਹ ਰੋਜ ਦੀ ਤਰ੍ਹਾਂ ਆਪਣੀ ਦੁਕਾਨ ਖੋਲ੍ਹਣ ਲਈ ਆਇਆ ਤਾਂ ਦੇਖਿਆ ਕਿ ਉਸ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਤੇ ਸ਼ਟਰ ਚੁੱਕਿਆ ਹੋਇਆ ਸੀ। ਉਸਨੇ ਦੁਕਾਨ ਦੇ ਅੰਦਰ ਜਾ ਕੇ ਵੇਖਿਆ ਕਿ ਦੁਕਾਨ ਦੇ ਅੰਦਰ ਲੱਗੀ LCD ਅਤੇ ਗੱਲੇ ਵਿੱਚੋਂ ਕੈਸ਼ ਚੋਰੀ ਹੋ ਗਿਆ ਸੀ। ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਸੀਸੀਟੀਵੀ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਦੁਕਾਨ ਦੇ ਅੰਦਰੋਂ ਅਣਪਛਾਤੇ ਵਿਅਕਤੀ ਚੋਰੀ ਕਰ ਉਸ ਦਾ ਸਮਾਨ ਲੈ ਗਏ ਹਨ।
- ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਪੁਲਿਸ 'ਤੇ ਫੁੱਟਿਆ ਗੁੱਸਾ, ਸੰਗਰੂਰ ਦੇ SSP ਦਾ ਫੂਕਿਆ ਪੁਤਲਾ
- ਪੰਜਾਬ ਸਰਕਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨ੍ਹਾਂ 'ਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ
- ਬਰਗਰ ਦੀ ਰੇਹੜੀ ਲਾਉਣ ਵਾਲਾ ਕੱਚਾ ਅਧਿਆਪਕ ਹੋਇਆ ਪੱਕਾ, ਖੁਸ਼ੀ 'ਚ ਅਧਿਆਪਕਾਂ ਦੇ ਭਰ ਆਏ ਗੱਚ
ਸੀਸੀਟੀਵੀ ਦੇ ਅਧਾਰ 'ਤੇ ਹੋਵੇਗੀ ਕਾਰਵਾਈ: ਘਟਨਾ ਸਾਹਮਣੇ ਆਉਂਣ ਤੋਂ ਬਾਅਦ ਦੁਕਾਨ ਮਾਲਿਕ ਨੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਅਧਿਕਾਰੀਆਂ ਵੱਲੋਂ ਦੁਕਾਨ 'ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਫੁਟੇਜ ਵੀ ਲੈ ਲਈ ਹੈ ਤੇ ਉਸ ਦੇ ਅਧਾਰ ਉੱਤੇ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਭਿੱਖੀਵਿੰਡ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਤੋਂ ਜਲਦ ਮੁਲਜ਼ਮ ਕਾਬੂ ਕਰ ਲਏ ਜਾਣਗੇ।