ਤਰਨਤਾਰਨ: ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ (Campaign launched against drug traffickers) ਤਹਿਤ ਪੁਲਿਸ ਵੱਲੋਂ ਵੱਡੇ-ਵੱਡੇ ਐਕਸ਼ਨ ਕੀਤੇ ਜਾ ਰਹੇ ਹਨ। ਜਿਸ ਵਿੱਚ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਵੀ ਮਿਲ ਰਹੀਆਂ ਹਨ। ਜਿਸ ਦੀ ਇੱਕ ਤਸਵੀਰ ਤਰਨਤਾਰਨ (Tarn Taran) ਤੋਂ ਸਾਹਮਣੇ ਆਈ ਹੈ। ਜਿੱਥੇ ਐਕਸਾਈਜ਼ ਵਿਭਾਗ ਨੇ ਪੰਜਾਬ ਪੁਲਿਸ (Excise Department Punjab Police) ਨਾਲ ਮਿਲ ਕੇ ਕਈ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਹੈ। ਇਸ ਮੌਕੇ ਇਸ ਸਾਂਝੇ ਅਪ੍ਰੇਸ਼ਨ ਦੌਰਾਨ ਥਾਣਾ ਭਿੱਖੀਵਿੰਡ ਦੇ ਅਧੀਨ ਪੈਂਦੇ ਪਿੰਡ ਮਾੜੀ ਸਮਰਾ (Village Badi Samra) ਤੋਂ ਪੁਲਿਸ ਨੂੰ ਨਾਜਾਇਜ਼ ਮਿੰਨੀ ਸ਼ਰਾਬ ਦੀ ਫੈਕਟਰੀ (Illegal mini liquor factory) ਬਰਾਮਦ ਹੋਈ ਹੈ।
ਇਸ ਫੈਕਟਰੀ ਨੂੰ ਸ਼ਮਸ਼ੇਰ ਸਿੰਘ ਸ਼ੇਰਾ ਨਾਮ ਦਾ ਵਿਅਕਤੀ ਚਲਾ ਰਿਹਾ ਸੀ, ਉਕਤ ਵਿਅਕਤੀ ਦੇ ਘਰ ਵਿੱਚੋਂ ਐਕਸਾਈਜ਼ ਵਿਭਾਗ ਵੱਲੋਂ ਰੇਡ (Raid by Excise Department) ਕਰਨ ‘ਤੇ 27 ਡਰਾਮਾ ਲਾਹਣ, 2 ਚਾਲੂ ਭੱਠੀਆਂ ਅਤੇ 154 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ (Bottles of illegal liquor recovered) ਕੀਤੀਆਂ ਗਈਆਂ ਹਨ। ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ (Officials of the Excise Department) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਜੁਗਰਾਜ ਸਿੰਘ ਨਾਮਕ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਫਿਲਹਾਲ ਸ਼ੇਰ ਸਿੰਘ ਅਤੇ ਇੱਕ ਹੋਰ ਵਿਅਕਤੀ ਐਕਸਾਈਜ਼ ਵਿਭਾਗ ਦੀ ਟੀਮ ਨੂੰ ਵੇਖ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ।
ਇਹ ਵੀ ਪੜ੍ਹੋ: Weather Report: ਮੀਂਹ ਤੋਂ ਬਾਅਦ ਮੌਸਮ ਸਾਫ਼, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਦਰਅਸਲ ਤਰਨਤਾਰਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਕੱਢਣ ਵਾਲੇ ਲੋਕਾਂ ਨੂੰ ਵੀ ਲਗਾਤਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਭਾਰਤਮਾਲਾ ਪ੍ਰਾਜੈਕਟ ਤਹਿਤ ਕਿਸਾਨਾਂ ਨੇ ਠੱਗੀ ਕਰਨ ਦੇ ਲਾਏ ਇਲਜ਼ਾਮ