ਤਰਨ ਤਾਰਨ: ਵਲਟੋਹਾ ਵਿੱਚ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫ਼ਲਤਾ ਹਾਸਿਲ ਕੀਤੀ ਹੈ। ਡੀਐੱਸਪੀ ਪ੍ਰੀਤ ਇੰਦਰ ਸਿੰਘ (DSP Preet Inder Singh) ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਨਾਕਾਬੰਦੀ ਕੀਤੀ ਅਤੇ ਇਸ ਦੌਰਾਨ ਨਾਕੇ ਉੱਤੇ ਪਹੁੰਚੇ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਨੇ ਫਰਾਰ ਹੋਣ ਲਈ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਮੌਕੇ ਉੱਤੇ ਮੁਸਤੈਦੀ ਵਿਖਾਉਂਦਿਆਂ ਮੁਲਜ਼ਮ ਨੂੰ ਦਬੋਚ ਲਿਆ।
ਤਲਾਸ਼ੀ ਦੌਰਾਨ ਹੈਰੋਇਨ ਬਰਾਮਦ: ਡੀਐੱਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮ ਦੀ ਤਲਾਸ਼ੀ ਲਈ ਗਈ ਅਤੇ ਉਸ ਕੋਲੋਂ (255 grams of heroin recovered) 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਸ ਨੇ ਸਮਾਨ ਕਿੱਥੋਂ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਉੱਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਮੁਲਜ਼ਮ ਇੱਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸ ਉੱਤੇ ਪਹਿਲਾਂ ਵੀ ਨਸ਼ੇ ਦੇ ਕਈ ਮਾਮਲੇ ਦਰਜ ਹਨ।
- Ban on online order and sale of crackers: ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ 'ਤੇ ਲਗਾਈ ਪਾਬੰਦੀ
- Seminar on Punjab water issue: ਐਸਵਾਈਐਲ ਸਮੇਤ ਪੰਜਾਬ ਦੇ ਪਾਣੀਆਂ ਦੇ ਮਸਲਿਆਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚ ਸੈਮੀਨਾਰ, ਸੱਤਾ ਧਿਰ ਗਾਇਬ
- Punjabi Movies November 2023: 'ਪਰਿੰਦਾ ਪਾਰ ਗਿਆ' ਤੋਂ ਲੈ ਕੇ 'ਸਰਾਭਾ' ਤੱਕ, ਇਸ ਨਵੰਬਰ ਰਿਲੀਜ਼ ਹੋਣਗੀਆਂ ਇਹ ਧਮਾਕੇਦਾਰ ਫਿਲਮਾਂ
ਨਸ਼ੇ ਦੇ ਧੰਦੇ ਨਾਲ ਲੁੜੇ ਲੋਕਾਂ ਨੂੰ ਚਿਤਾਵਨੀ: ਡੀਐੱਸਪੀ ਪ੍ਰੀਤ ਇੰਦਰ ਸਿੰਘ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਕੇ ਮੁਲਜ਼ਮਾਂ ਨੇ ਜੋ ਵੀ ਜਾਇਦਾਦ ਬਣਾਈ ਹੈ ਉਸ ਨੂੰ ਕੋਰਟ ਦੇ ਹੁਕਮਾਂ ਮੁਤਾਬਿਕ ਫ੍ਰੀਜ਼ ਅਤੇ ਜ਼ਬਤ ਕੀਤਾ ਜਾਵੇਗਾ। ਦੱਸ ਦਈਏ ਨਸ਼ੇ ਦਾ ਸੂਬੇ ਵਿੱਚ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੀ ਕਾਊਂਟਰ ਇੰਟਲੀਜੈਂਸ ਟੀਮ (Counter Intelligence Team of Police) ਨੇ ਛੇ ਕਿੱਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਤਸਕਰ ਕੋਲੋਂ ਡੇਢ ਲੱਖ ਰੁਪਏ ਦੀ ਡਰੱਗ ਮਨੀ ਵੀ ਮੌਕੇ ਤੋਂ ਬਰਾਮਦ ਹੋਈ ਸੀ। ਬਰਾਮਦ ਕੀਤੀ ਹੈਰੋਇਨ ਦੀ ਅੰਤਰ ਰਾਸ਼ਟਰੀ ਪੱਧਰ ਉੱਤੇ ਕੀਮਤ ਕਰੀਬ 42 ਕਰੋੜ ਦੱਸੀ ਜਾ ਰਹੀ ਸੀ।