ਤਰਨ ਤਾਰਨ: ਲਖੀਮਪੁਰ ਖੀਰੀ ਮਾਮਲੇ 'ਚ ਕਿਸਾਨਾਂ ਨੂੰ ਦੋ ਸਾਲ ਬਾਅਦ ਵੀ ਇਨਸਾਫ਼ ਨਾ ਮਿਲਣ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਸੂਬੇ ਭਰ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਕਿਸਾਨਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉਸ ਦੇ ਮੁਲਜ਼ਮ ਪੁੱਤ ਅਸ਼ੀਸ਼ ਮਿਸ਼ਰਾ ਦੇ ਪੁਤਲੇ ਸਾੜੇ ਜਾ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਅੱਜ ਜੋਨ ਪ੍ਰਧਾਨ ਮੁਖ਼ਤਾਰ ਸਿੰਘ ਬਿਹਾਰੀਪੁਰ ਅਤੇ ਸਕੱਤਰ ਸਤਨਾਮ ਸਿੰਘ ਖੋਜਕੀਪੁਰ ਦੀ ਅਗਵਾਈ ਹੇਠ ਵੈਰੋਵਾਲ ਖਡੂਰ ਸਾਹਿਬ ਰੋਡ 'ਤੇ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਪੁਤਲੇ ਫੂਕਦਿਆਂ ਸਰਕਾਰ ਖਿਲਾਫ਼ ਜੰਮ ਕੇ ਭੜਾਸ ਵੀ ਕੱਢੀ। (Lakhimpur Khiri incident) (Kisan Protest)
ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਉਡੀਕ: ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਕਿ ਲਖੀਮਪੁਰ ਖੀਰੀ 'ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਭਾਜਪਾ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਅਸ਼ੀਸ਼ ਮਿਸ਼ਰਾ ਵਲੋਂ ਗੱਡੀ ਚੜ੍ਹਾ ਦਿੱਤੀ ਸੀ। ਜਿਸ 'ਚ ਪ੍ਰਦਰਸ਼ਨ ਕਰ ਰਹੇ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਦੋ ਸਾਲ ਇਸ ਘਟਨਾ ਦੇ ਬੀਤ ਜਾਣ ਦੇ ਬਾਵਜੂਦ ਵੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ ਹੈ।
ਪੁਲਿਸ ਨਹੀਂ ਕਰ ਰਹੀ ਕੋਈ ਕਾਰਵਾਈ: ਕਿਸਾਨਾਂ ਦਾ ਕਹਿਣਾ ਕਿ ਕਿਸਾਨ ਸੰਘਰਸ਼ ਦੌਰਾਨ ਸਰਕਾਰ ਵਲੋਂ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਗਏ ਤੇ ਹੁਣ ਤੱਕ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ, ਜਦਕਿ ਸਰਕਾਰ ਨੇ ਖੁਦ ਮੰਨਿਆ ਸੀ ਕਿ ਕਿਸਾਨਾਂ 'ਤੇ ਦਰਜ ਹੋਏ ਮਾਮਲੇ ਵਾਪਸ ਲਏ ਜਾਣਗੇ। ਕਿਸਾਨਾਂ ਦਾ ਕਹਿਣਾ ਕਿ ਪੁਲਿਸ ਵਲੋਂ ਸਰਕਾਰ ਦੇ ਗੁੰਡਿਆਂ 'ਤੇ ਤਾਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਸਗੋਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।
- Khalistani Supporters Protest: ਇੰਗਲੈਂਡ 'ਚ ਭਾਰਤੀ ਦੂਤਾਵਾਸ ਦਾ ਘਿਰਾਓ ਕਰਨ ਆਏ ਖਾਲਿਸਤਾਨੀ ਪੁਲਿਸ ਨੇ ਰੋਕੇ, ਨਾਅਰੇਬਾਜ਼ੀ ਕਰਦੇ ਹੋਏ ਪਰਤੇ ਵਾਪਸ
- Punjab Government Holidays List: ਤਿਉਹਾਰਾਂ ਦੇ ਸੀਜ਼ਨ ਦੌਰਾਨ ਸਰਕਾਰੀ ਛੁੱਟੀਆਂ ਦਾ ਐਲਾਨ, ਅਕਤੂਬਰ ਮਹੀਨੇ 11 ਦਿਨ ਬੰਦ ਰਹਿਣਗੇ ਸਕੂਲ
- CM Mann Letter to Governor: ਮੁੱਖ ਮੰਤਰੀ ਭਗਵੰਤ ਮਾਨ ਦਾ ਰਾਜਪਾਲ ਨੂੰ ਜਵਾਬ, ਕਿਹਾ- 50 ਨਹੀਂ 47 ਹਜ਼ਾਰ ਕਰੋੜ ਦਾ ਕਰਜ਼ਾ, ਪਿਛਲੀਆਂ ਸਰਕਾਰਾਂ ਦਾ ਵਿਆਜ ਕਰ ਰਹੇ ਅਦਾ
ਦੋ ਸਾਲ ਪਹਿਲਾਂ ਅੱਜ ਦੇ ਦਿਨ ਹੋਈ ਸੀ ਘਟਨਾ: ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਿਸਾਨਾਂ ਦੇ ਕਾਤਲ ਆਸ਼ੀਸ਼ ਮਿਸ਼ਰਾ ਨੂੰ ਸਜਾ ਨਹੀਂ ਹੁੰਦੀ, ਉਦੋਂ ਤੱਕ ਉਹ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ ਅਤੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਹਰ ਹਾਲ ਸਜਾ ਦਵਾ ਕੇ ਹੀ ਪਿੱਛੇ ਹੱਟਣਗੇ। ਦੱਸ ਦਈਏ ਕਿ ਕਰੀਬ ਦੋ ਸਾਲ ਪਹਿਲਾਂ ਇਸ ਦਿਨ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਖੀਮਪੁਰ ਖੀਰੀ 'ਚ ਪ੍ਰਦਰਸ਼ਨ ਕਰ ਰਹੇ ਸੀ ਤਾਂ ਇਸ ਦੌਰਾਨ ਭਾਜਪਾ ਮੰਤਰੀ ਦੇ ਪੁੱਤ ਅਸ਼ੀਸ਼ ਮਿਸ਼ਰਾ ਨੇ ਪਿਛੇ ਤੇਜ਼ ਰਫ਼ਤਾਰ ਗੱਡੀ ਕਿਸਾਨਾਂ 'ਤੇ ਚੜਾ ਦਿੱਤੀ ਸੀ, ਜਿਸ 'ਚ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਜਿੰਨ੍ਹਾਂ ਨੂੰ ਇਨਸਾਫ਼ ਲਈ ਕਿਸਾਨ ਹੁਣ ਤੱਕ ਸੰਘਰਸ਼ ਦੀ ਲੜਾਈ ਲੜਦੇ ਆ ਰਹੇ ਹਨ।