ਤਰਨ ਤਾਰਨ: ਸਭ ਡਵੀਜ਼ਨ ਪੱਟੀ ਦੇ ਪਿੰਡ ਮੁੱਠਿਆਂ ਵਾਲਾ ਨਜ਼ਦੀਕ ਪੈਂਦੇ ਸਤਲੁਜ ਬਿਆਸ ਦਰਿਆ ’ਤੇ ਨਹਾ ਰਹੇ ਚਾਚੇ ਭਤੀਜੇ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ (TWO YOUTHS DROWNED WHILE BATHING IN SUTLEJ RIVER ) ਹੈ। ਵਿਸਾਖੀ ਦਾ ਤਿਉਹਾਰ ਹੋਣ ਕਾਰਨ ਮਨਦੀਪ ਸਿੰਘ ਉਮਰ 25 ਸਾਲ,ਸਾਜਨ ਸਿੰਘ ਉਮਰ 19 ਸਾਲ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਦਰਿਆ ਕਿਨਾਰੇ ਨਹਾ ਰਹੇ ਸਨ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਦੋਵੇਂ ਨੌਜਵਾਨ ਆਪਣਾ ਸੁੰਤਲਨ ਗੁਆ ਬੈਠੇ ਅਤੇ ਪਾਣੀ ਦੇ ਵਹਾਅ ਵਿੱਚ ਰੁੜ ਗਏ।
ਇਸ ਘਟਨਾ ਦਾ ਪਤਾ ਲੱਗਣ ’ਤੇ ਬੀਐਸਐਫ ਦੇ ਜਵਾਨ ਅਤੇ ਪਿੰਡ ਦੇ ਗੋਤਾਖੋਰਾਂ ਵੱਲੋਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਿੰਡਾਂ ਦੇ ਲੋਕ ਮੌਕੇ ’ਤੇ ਪਹੁੰਚੇ। ਇਸ ਘਟਨਾ ਨੂੰ ਲੈਕੇ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਸਥਾਨਕ ਪਿੰਡਵਾਸੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਨੌਜਵਾਨਾਂ ਨਹਾਉਣ ਆਉਣੋਂ ਨਹੀਂ ਹਟ ਰਹੇ ਜਿਸ ਕਰਕੇ ਇਹ ਘਟਨਾਵਾਂ ਵਾਪਰਨੀਆਂ ਬਦਸਤੂਰ ਜਾਰੀ ਹਨ।
ਉਧਰ ਮੌਕੇ ’ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐੱਸ ਐੱਚ ਓ ਸੁਖਬੀਰ ਸਿੰਘ ਅਤੇ ਤਹਿਸੀਲਦਾਰ ਕਰਨਪਾਲ ਸਿੰਘ ਪੱਟੀ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਹੀ ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲੀ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਬੀਐਸਐਫ ਦੇ ਨਾਲ ਮਦਦ ਵੀ ਲਈ ਜਾ ਰਹੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਲਦੀ ਹੀ ਦੋਵਾਂ ਨੂੰ ਲੱਭ ਲਿਆ ਜਾਵੇਗਾ।
ਇਹ ਵੀ ਪੜ੍ਹੋ: ਵਿਜੀਲੈਂਸ ਵਿਭਾਗ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ