ਅੰਮ੍ਰਿਤਸਰ : ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਸੰਗਤ ਨਤਮਸਤਕ ਹੋਣ ਪਹੁੰਚੀ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਕਈ ਫ਼ਿਲਮੀ ਸਿਤਾਰੇ ਅਤੇ ਕਈ ਰਾਜਨੀਤੀ ਨੇਤਾ ਵੀ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚਦੇ ਹਨ।
ਰਾਜ ਮੰਤਰੀ ਡਿਫੈਂਸ ਅਤੇ ਟੂਰਿਜ਼ਮ ਅਜੇ ਭੱਟ ( Defense and Tourism Minister Ajay Bhatt) ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੁੱਝ ਸਮਾਂ ਬੈਠ ਕੇ ਰਸ ਭਿੰਨੀ ਗੁਰਬਾਣੀ ਦਾ ਆਨੰਦ ਵੀ ਮਾਣਿਆ।
ਇਹ ਵੀ ਪੜ੍ਹੋ: ਹਰਿਆਣਾ ਸਰਕਾਰ ਨੇ HSGMC ਉੱਤੇ ਅਸਿੱਧੇ ਢੰਗ ਨਾਲ ਕੀਤਾ ਕਬਜ਼ਾ: ਅਕਾਲੀ ਦਲ
ਇਸ ਮੌਕੇ ਕੇਂਦਰੀ ਰੱਖਿਆ ਅਤੇ ਟੂਰਿਜ਼ਮ ਮੰਤਰੀ ਅਜੇ ਭੱਟ (Union Defense and Tourism Minister Ajay Bhatt) ਨੇ ਦੱਸਿਆ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਅਤੇ ਇਸ ਲਈ ਉਹ ਆਪਣੇ ਆਪ ਨੂੰ ਬਹੁਤ ਵਡਭਾਗੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਾਰਡਰ ਸੂਬਾ ਹੈ ਜਿਸ ਦੀ ਸਰਹੱਦੀ ਇਲਾਕਿਆਂ 'ਚ ਹੋ ਰਹੀ ਨਸ਼ੇ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਪ੍ਰਤੀ ਕੇਂਦਰ ਸਰਕਾਰ ਪੁਖ਼ਤਾ ਪ੍ਰਬੰਧ ਕਰ ਰਹੀ ਹੈ ਪਰ ਸੂਬਾ ਸਰਕਾਰਾਂ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਤੋਰ 'ਤੇ ਇਨ੍ਹਾਂ ਮੁੱਦਿਆਂ ਦਾ ਧਿਆਨ ਰੱਖਣ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਮੁੱਦੇ 'ਤੇ ਦੇਸ਼ ਦੇ ਲੋਕਾਂ ਦੇ ਹਿਤ 'ਚ ਕਾਰਜਸ਼ੀਲ ਹੈ। ਇਸ ਮੌਕੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ (Shiromani Committee of Sri Darbar Sahib) ਦੀ ਤਸਵੀਰ ਅਤੇ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਉ ਭੇਂਟ ਕਰ ਕੇ ਕੇਂਦਰੀ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਮਿਲੀ ਪੈਰੋਲ ਮਾਮਲਾ, ਹਾਈਕੋਰਟ ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ