ਤਰਨਤਾਰਨ: ਸਰਹੱਦੀ ਥਾਣਾ ਵਲਟੋਹਾ ਦੀ ਪੁਲਿਸ ਵੱਲੋਂ ਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕਰ ਉਨ੍ਹਾਂ ਦੇ ਕਬਜ਼ੇ ਵਿਚੋਂ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਵਲਟੋਹਾ ਥਾਣੇ ਵਿਚ ਮਾਮਲਾ ਦਰਜ ਕਰ ਲਿਆ।
ਇਸ ਬਾਰੇ ਐੱਸਪੀਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਗੁਰਜੰਟ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਡੂਮਨੀ ਵਾਲਾ ਕੋਲੋ 90 ਗ੍ਰਾਮ ਹੈਰੋਇਨ ਅਤੇ ਦੂਸਰਾ ਮੁਲਜ਼ਮ ਬੂਟਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬੂਟੇ ਵਾਲਾ ਕੋਲੋ 360 ਗ੍ਰਾਮ ਹੈਰੋਇਨ ਕੁੱਲ 450 ਗ੍ਰਾਮ ਹੈਰੋਇਨ ਇਨ੍ਹਾਂ ਕੋਲੋ ਬਰਾਮਦ ਕੀਤੀ ਗਈ।
ਦੋਵੇ ਮੁਲਜ਼ਮ ਇਹ ਹੈਰੋਇਨ ਫਿਰੋਜ਼ਪੁਰ ਤੋਂ ਪਰਮਜੀਤ ਸਿੰਘ ਪੰਮਾ ਪੁੱਤਰ ਤਾਰਾ ਸਿੰਘ ਵਾਸੀ ਬਨਾ ਵਾਲੀ ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮਨੀ ਵਾਸੀ ਜੱਟਾਂ ਵਾਲੀ ਜ਼ਿਲ੍ਹਾ ਫਿਰੋਜ਼ਪੁਰ ਕੋਲੋ ਲਿਆਕੇ ਇੱਧਰ ਵੇਚਦੇ ਸਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਬਾਕੀ ਹੈ।
ਇਹ ਵੀ ਪੜੋ:ਕਿੱਕੀ ਢਿੱਲੋਂ ਤੇ ਗੁਰਪ੍ਰੀਤ ਕਾਂਗੜ ਨੇ ਮੁੱਖ ਗਵਾਹ ਦੀ ਘਰਵਾਲੀ ਨੂੰ ਦਿੱਤਾ ਜਵਾਬ
ਪੁਲਿਸ ਨੇ ਇਨ੍ਹਾਂ ਕੋਲੋ ਹੈਰੋਇਨ ਸਪਲਾਈ ਲਈ ਵਰਤਿਆ ਜਾਂਦਾ ਮੋਟਰਸਾਈਕਲ ਸਪਲੈਂਡਰ ਵੀ ਬਰਾਮਦ ਕਰ ਲਿਆ। ਪੁਲਿਸ ਵੱਲੋਂ ਇਨ੍ਹਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਵਿਚ ਖ਼ੁਲਾਸਿਆ ਦੀ ਆਸ ਹੈ।