ਤਰਨਤਾਰਨ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਗਿਣਵੇ ਦਿਨ ਰਹਿ ਗਏ ਹਨ, ਇਸ ਨੂੰ ਲੈ ਕੇ ਲੋਕਾਂ ਵਿੱਚ ਅਤੇ ਪਾਰਟੀਆਂ ਵਿੱਚ ਕਾਫੀ ਉਤਸ਼ਾਹ ਹੈ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਤਲਵੰਡੀ ਸੋਭਾ ਸਿੰਘ ਵਿਖੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦ ਸਾਬਕਾ ਸਰਪੰਚ ਕੁਲਦੀਪ ਸਿੰਘ ਅਤੇ ਹੋਰ ਘਰਾਂ ਨੂੰ ਜਾਂਦੀ ਸੜਕ ਅਚਾਨਕ ਬਣਨੋ ਰੋਕ ਦਿੱਤੀ ਗਈ।
ਜਾਣੋ ਪੂਰੀ ਘਟਨਾ ਬਾਰੇ
ਸਾਬਕਾ ਸਰਪੰਚ ਕੁਲਦੀਪ ਸਿੰਘ ਅਤੇ ਹੋਰ ਘਰਾਂ ਨੂੰ ਜਾਂਦੀ ਸੜਕ ਨੂੰ ਅਚਾਨਕ ਬਣਨੋ ਰੋਕ ਦਿੱਤਾ ਗਿਆ। ਜਿਸ ਨੂੰ ਕਿ ਸੜਕ ਮਹਿਕਮਾ ਵੱਲੋਂ ਬਣਾਇਆ ਜਾ ਰਿਹਾ ਸੀ ਅਤੇ ਇਸ ਦੌਰਾਨ ਠੇਕੇਦਾਰ ਨੂੰ ਕਿਸੇ ਸਿਆਸੀ ਵਿਅਕਤੀ ਦਾ ਫੋਨ ਆਉਂਦਾ ਹੈ ਤਾਂ ਠੇਕੇਦਾਰ ਵੱਲੋਂ ਇਹ ਸੜਕ ਰੋਕ ਦਿੱਤੀ ਜਾਂਦੀ ਹੈ, ਜਿਸ ਦੇ ਰੋਸ ਵਜੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਸੜਕ ਮਹਿਕਮੇ ਦੇ ਅਧਿਕਾਰੀਆਂ ਨੂੰ ਅਤੇ ਉਨ੍ਹਾਂ ਦੀ ਆਈ ਹੋਈ ਸਾਰੀ ਮਸ਼ੀਨਰੀ ਨੂੰ ਉੱਥੇ ਰੋਕ ਕੇ ਪੰਜਾਬ ਸਰਕਾਰ ਖਿਲਾਫ਼ ਅਤੇ ਸੜਕ ਮਹਿਕਮੇ ਖਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਸਾਬਕਾ ਸਰਪੰਚ ਨੇ ਕੀ ਕਿਹਾ
ਇਸ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਕੁਲਦੀਪ ਸਿੰਘ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂਆਂ ਨੇ ਦੱਸਿਆ ਕਿ ਸਾਬਕਾ ਸਰਪੰਚ ਕੁਲਦੀਪ ਸਿੰਘ ਅਤੇ ਹੋਰ ਵਿਅਕਤੀਆਂ ਦੇ ਘਰਾਂ ਨੂੰ ਜਾਂਦੀ ਇਹ ਸੜਕ ਜੋ ਕਿ ਕਾਫੀ ਮਹੀਨਿਆਂ ਤੋਂ ਲਟਕ ਰਹੀ ਸੀ ਅਤੇ ਬੀਤੇ ਦਿਨੀਂ ਸੜਕ ਮਹਿਕਮੇ ਦੇ ਅਧਿਕਾਰੀ ਇਸ ਸੜਕ ਨੂੰ ਚੈੱਕ ਕਰਕੇ ਇਸ ਨੂੰ ਮੁਕੰਮਲ ਕਰਨ ਲਈ ਬਜਰੀ ਪਾਉਣ ਲੱਗੇ ਤਾਂ ਕਿਸੇ ਸਿਆਸੀ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਇਹ ਸੜਕ ਬਣਾਉਣ ਤੋਂ ਰੋਕ ਦਿੱਤਾ। ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਇਹ ਪ੍ਰਦਾਨ ਕਰਨਾ ਪੈ ਰਿਹਾ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਦ ਤਕ ਇਹ ਸੜਕ ਮੁਕੰਮਲ ਨਹੀਂ ਹੋ ਜਾਂਦੀ, ਉਦੋਂ ਤੱਕ ਨਾ ਤਾਂ ਸੜਕ ਮਹਿਕਮੇ ਦੇ ਅਧਿਕਾਰੀਆਂ ਦਾ ਕੋਈ ਸੰਦ ਛੱਡਿਆ ਜਾਵੇਗਾ ਅਤੇ ਨਾ ਹੀ ਕਿਸੇ ਸਿਆਸੀ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਕੀਤੀ ਜਾਵੇਗੀ।
ਠੇਕੇਦਾਰ ਦੀ ਕੀ ਕਹਿਣਾ
ਉਧਰ ਜਦ ਇਸ ਸੰਬੰਧੀ ਸੜਕ ਦੇ ਠੇਕੇਦਾਰ ਜਗਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਸੜਕ ਬਣਾਉਣ ਵਾਸਤੇ ਪਿੰਡ ਮਨਾਵੇ ਲਈ ਸੀ। ਉਨ੍ਹਾਂ ਦੇ ਮੁਲਾਜ਼ਮ ਜਾ ਰਹੇ ਸਨ ਤਾਂ ਉਹ ਗਲਤੀ ਨਾਲ ਪਿੰਡ ਤਲਵੰਡੀ ਸੋਭਾ ਸਿੰਘ ਵਿਖੇ ਆ ਗਏ ਹਨ ਅਤੇ ਇਹ ਸੜਕ ਕੱਚੀ ਹੈ ਜਿਸ ਕਰਕੇ ਇਹ ਸੜਕ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਸਿਆਸੀ ਫੋਨ ਨਹੀਂ ਆਇਆ ਅਤੇ ਨਾ ਹੀ ਉਹ ਕਿਸੇ ਦੇ ਕਹਿਣ 'ਤੇ ਇਹ ਸੜਕ ਰੋਕ ਰਹੇ ਹਨ।
ਇਹ ਵੀ ਪੜ੍ਹੋ: ਭਾਜਪਾ ਵੰਡ ਦੀ ਰਾਜਨੀਤੀ ਕਰਦੀ ਹੈ:ਪੰਜਾਬ ਕਾਂਗਰਸ