ਤਰਨ-ਤਾਰਨ: ਸ੍ਰੀ ਗੁਰੂ ਅਰਜਨ ਦੇਵ ਜੀ ਅੱਜ ਦੇ ਦਿਨ ਪਿੰਡ ਭੈਣੀ (ਚੋਹਲਾ ਸਾਹਿਬ) ਪਹੁੰਚੇ ਸਨ। ਉਨ੍ਹਾਂ ਦੇ ਸਰਹਾਲੀ ਨਗਰ ਵਿੱਚ ਆਉਣ ਦੀ ਖੁਸ਼ੀ 'ਚ ਤੇ ਇਸਦਾ ਨਾਂ ਚੋਹਲਾ ਸਾਹਿਬ ਰੱਖਣ ਦੀ ਖੁਸ਼ੀ ਵਿੱਚ ਇਹ ਨਗਰ ਕੀਰਤਨ ਸਜਾਇਆ ਗਿਆ।
ਅੱਜ ਦੇ ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੰਪਰਦਾਇ ਸਰਹਾਲੀ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਸੁੱਖਾ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਇਹ ਮਹਾਨ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਨਗਰ ਕੀਰਤਨ ਸਮਾਪਤ ਹੋਇਆ, ਜਿਸ ਵਿੱਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਅਤੇ ਸਾਬਕਾ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਅਤੇ ਗੁਰਬਚਨ ਸਿੰਘ ਕਰਮੂਵਾਲਾ ਜਰਨਲ ਸਕੱਤਰ ਐੱਸਜੀਪੀਸੀ ਸਮੇਤ ਹੋਰ ਕਈ ਮਹਾਪੁਰਖ਼ ਸ਼ਾਮਿਲ ਹੋਏ।