ETV Bharat / state

ਪਤਨੀ ਨੇ ਆਪਣੇ ਆਸ਼ਕ ਨਾਲ ਮਿਲਕੇ ਕੀਤਾ ਪਤੀ ਦਾ ਕਤਲ - crime news

ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਤਤਲੇ ਵਿਖੇ ਇਕ ਐਸਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਪਤੀ ਪਤਨੀ ਦੇ ਰਿਸ਼ਤੇ ਨੂੰ ਪਤਨੀ ਵੱਲੋਂ ਤਾਰ-ਤਾਰ ਕੀਤਾ ਗਿਆ ਹੈ। ਪਿੰਡ ਤਤਲੇ ਵਿਖੇ ਪਤਨੀ ਵੱਲੋਂ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ ਪਤੀ ਨੂੰ ਸਲਫਾਸ ਦੀਆਂ ਗੋਲੀਆਂ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲਕੇ ਕੀਤਾ ਪਤੀ ਦਾ ਕਤਲ

author img

By

Published : Apr 11, 2022, 5:07 PM IST

ਤਰਨਤਾਰਨ: ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਤਤਲੇ ਵਿਖੇ ਇਕ ਐਸਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਪਤੀ ਪਤਨੀ ਦੇ ਰਿਸ਼ਤੇ ਨੂੰ ਪਤਨੀ ਵੱਲੋਂ ਤਾਰ-ਤਾਰ ਕੀਤਾ ਗਿਆ ਹੈ। ਪਿੰਡ ਤਤਲੇ ਵਿਖੇ ਪਤਨੀ ਵੱਲੋਂ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ ਪਤੀ ਨੂੰ ਸਲਫਾਸ ਦੀਆਂ ਗੋਲੀਆਂ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਹੀਰਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹੀਰਾ ਸਿੰਘ ਦੀ ਪਤਨੀ ਰਣਦੀਪ ਕੌਰ ਦੇ ਅੰਗਰੇਜ਼ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਪਿੰਡ ਬੱਲ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਨਾਜਾਇਜ਼ ਸਬੰਧ ਸਨ ਅਤੇ ਅੰਗਰੇਜ਼ ਸਿੰਘ ਅਕਸਰ ਹੀ ਰਣਦੀਪ ਕੌਰ ਨੂੰ ਮਿਲਣ ਲਈ ਉਸ ਦੇ ਘਰ ਪਿੰਡ ਤਤਲੇ ਵਿਖੇ ਆਉਂਦਾ ਜਾਂਦਾ ਰਹਿੰਦਾ ਸੀ।

ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲਕੇ ਕੀਤਾ ਪਤੀ ਦਾ ਕਤਲ

ਜਿਸ ਨੂੰ ਲੈ ਕੇ ਹੀਰਾ ਸਿੰਘ ਨੇ ਰਣਦੀਪ ਕੌਰ ਨੂੰ ਅੰਗਰੇਜ਼ ਸਿੰਘ ਨਾਲ ਮਿਲਣ ਤੋਂ ਰੋਕਦਾ ਰਹਿੰਦਾ ਸੀ। ਇਸ ਗੱਲ ਤੋਂ ਭੜਕੀ ਰਣਦੀਪ ਕੌਰ ਅਤੇ ਅੰਗਰੇਜ਼ ਸਿੰਘ ਨੇ ਬੀਤੀ ਰਾਤ ਹੀਰਾ ਸਿੰਘ ਨੂੰ ਸਲਫਾਸ ਦੀਆਂ ਗੋਲੀਆਂ ਕਿਸ ਚੀਜ਼ ਵਿੱਚ ਘੋਲ ਕੇ ਪਿਲਾ ਦਿੱਤੀਆਂ, ਜਿਸ ਕਾਰਨ ਹੀਰਾ ਸਿੰਘ ਦੀ ਤੜਫ਼-ਤੜਫ਼ ਕੇ ਘਰ ਵਿੱਚ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਖਾਲੀ ਪਲਾਟ ਚੋਂ ਮਿਲੀ 9 ਸਾਲਾਂ ਬੱਚੇ ਦੀ ਅੱਧ ਸੜੀ ਲਾਸ਼, ਜਾਂਚ ’ਚ ਜੁੱਟੀ ਪੁਲਿਸ

ਮ੍ਰਿਤਕ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਗਰੇਜ ਸਿੰਘ ਅਕਸਰ ਹੀ ਨਵੇਂ ਤੋਂ ਨਵਾਂ ਮੋਟਰਸਾਈਕਲ ਲੈ ਕੇ ਆਉਂਦਾ ਸੀ ਅਤੇ ਉਹ ਮੋਟਰਸਾਈਕਲ ਇੱਥੇ ਹੀ ਛੱਡ ਜਾਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਅੰਗਰੇਜ਼ ਸਿੰਘ ਇਹ ਮੋਟਰਸਾਈਕਲ ਚੋਰੀ ਕਰਕੇ ਲੈ ਕੇ ਆਉਂਦਾ ਸੀ ਅਤੇ ਇੱਥੇ ਹੀ ਛੱਡ ਜਾਂਦਾ ਸੀ।

ਉਧਰ ਥਾਣਾ ਭਿੱਖੀਵਿੰਡ ਪੁਲਿਸ ਨੇ ਮ੍ਰਿਤਕ ਹੀਰਾ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਹੀਰਾ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਐੱਸ. ਐੱਚ. ਓ ਇੰਸਪੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਮ੍ਰਿਤਕ ਹੀਰਾ ਸਿੰਘ ਦੇ ਭਰਾ ਦੇ ਬਿਆਨਾਂ ਤੇ ਰਣਦੀਪ ਕੌਰ ਅਤੇ ਅੰਗਰੇਜ਼ ਸਿੰਘ ਤੇ ਕਤਲ ਦਾ ਮਾਮਲਾ ਦਰਜ ਕਰ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਬਰੀਕੀ ਨਾਲ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮਜੀਠਾ ਵਿਖੇ ਇੱਕ ਵਾਰ ਫਿਰ ਗੁੱਜਰਾਂ ਵਿੱਚ ਖੂਨੀ ਝੜਪ, ਪੁਲਿਸ ਜਾਂਚ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.