ਤਰਨ ਤਾਰਨ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਪਿਛਲੇ ਕਈ ਦੀਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਅੰਦੋਲਨ ’ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘੁਰਕਵਿੰਡ ਦੇ ਨੌਜਵਾਨ ਕਰਨਬੀਰ ਸਿੰਘ ਪੁੱਤਰ ਬਲਕਾਰ ਸਿੰਘ ਦੀ ਦਿੱਲੀ ਵਿਖੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰਨਬੀਰ ਸਿੰਘ ਦੀ ਮੌਤ ਕਿਸਾਨ ਅੰਦੋਲਨ 'ਚ ਠੰਢ ਲੱਗਣ ਨਾਲ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ ਕਰੀਬ ਇੱਕ ਮਹੀਨੇ ਤੋਂ ਦਿੱਲੀ ’ਚ ਚੱਲ ਰਹੇ ਕਿਸਾਨੀ ਅੰਦੋਲਨ ਸ਼ਾਮਲ ਹੋਇਆ ਸੀ ਤੇ ਉਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ, ਜੋ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕਰਦਾ ਸੀ।
ਮ੍ਰਿਤਕ ਦਾ ਅੰਤਿਮ ਸਸਕਾਰ ਪਿੰਡ ਦੇ ਹੀ ਸ਼ਮਸ਼ਾਨਘਾਟ ’ਚ ਕੀਤਾ ਗਿਆ। ਦੂਜੇ ਪਾਸੇ ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਮਾਣੋਚਾਹਲ ਨੇ ਇਸ ਨੌਜਵਾਨ ਦੀ ਮੌਤ ਦਾ ਜ਼ਿੰਮੇਵਾਰ ਕੇਂਦਰ ਸਰਕਾਰ ਨੂੰ ਠਹਿਰਾਇਆ ਹੈ।