ਤਰਨ ਤਾਰਨ: ਪੰਜਾਬ ਵਿੱਚ ਨਸ਼ੇ ਦਾ ਕਹਿਰ ਵਧਦਾ ਜਾ ਰਿਹਾ ਹੈ। ਲਗਾਤਾਰ ਨੌਜਵਾਨ ਪੀੜ੍ਹੀ ਨਸ਼ੇ ਦਾ ਸ਼ਿਕਾਰ ਹੋ ਰਹੀ ਹੈ। ਅਜਿਹਾ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ। ਪੱਟੀ ਹਲਕੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ 26 ਸਾਲ ਦੇ ਗੁਰਪ੍ਰਤਾਪ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਨੂੰ ਲੈਕੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਨਸ਼ੇ ਨੇ ਨਿਗਲ਼ਿਆ ਫਿਰੋਜ਼ਪੁਰ ਦਾ ਨੌਜਵਾਨ
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨ੍ਹਾਂ ਤੋਂ ਪੰਜਾਬ ਵਿੱਚ ਨੌਜਵਾਨਾਂ ਦੀਆਂ ਨਸ਼ੇ ਨਾਲ ਮੌਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਭਾਵੇਂ ਸੂਬੇ ਵਿੱਚ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾਅਵੇ ਕਰ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਨਸ਼ਾ ਖਤਮ ਕਰ ਦੇਵੇਗੀ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਵੇਗੀ। ਸਰਕਾਰ ਦੇ ਇੰਨ੍ਹਾਂ ਦਾਅਵਿਆਂ ਵਿਚਾਲੇ ਨੌਜਵਾਨਾਂ ਦੀਆਂ ਨਸ਼ੇ ਕਾਰਨ ਹੋ ਰਹੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਜੋ ਕਿ ਇੱਕ ਵੱਡਾ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ: ਮਾਨਸਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ