ਤਰਨਤਾਰਨ: ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਵੇ ਕਰਨ ਵਾਲੇ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਆਪਣੇ ਲਗਾਤਾਰ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਵਿਧਾਨ ਸਭਾ ਹਲਕਾ ਪੱਟੀ (Assembly constituency) ਤੋਂ ਸਾਹਮਣੇ ਆਈਆਂ ਹਨ। ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ (Another teen dies of drug overdose) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰਤਾਪ ਸਿੰਘ ਵਜੋ ਹੋਈ ਹੈ। ਜਿਸ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ ਅਤੇ ਮ੍ਰਿਤਕ ਪਿੰਡ ਬਾਮਣੀਵਾਲਾ ਦਾ ਰਹਿਣ ਵਾਲਾ ਸੀ।
ਮ੍ਰਿਤਕ ਦੀ ਲਾਸ਼ ਖਾਲੀ ਪਲਾਂਟ ਦੇ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਲਾਸ਼ ਕੋਲੋ ਨਸ਼ੇ (Drugs) ਵਾਲੀ ਸਰਿੰਜ ਵੀ ਪਾਈ ਹੋਈ ਸੀ। ਇਸ ਹਾਲਕੇ ਵਿੱਚ ਨਸ਼ੇ ਨਾਲ ਹੋਣ ਵਾਲੀ ਇਹ ਕੋਈ ਪਹਿਲੀ ਮੌਤ (Death) ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਵਿਧਾਨ ਸਭਾ ਹਲਕਾ ਪੱਟੀ ਦੇ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਕਈ ਮੌਤਾਂ ਹੋ ਚੁੱਕੀਆਂ ਹਨ। ਉਧਰ ਗੁਰਪ੍ਰਤਾਪ ਸਿੰਘ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਕਿਹਾ ਸ਼ਰੇਆਮ ਨਸ਼ਾ ਪੱਟੀ ਵਿੱਚ ਵਿਕਦਾ ਹੈ, ਪਰ ਪੁਲਿਸ ਪ੍ਰਸ਼ਾਸਨ ਦਾ ਨਸ਼ਾ ਵੇਚਣ ਵਾਲਿਆਂ ਵੱਲ ਕੋਈ ਧਿਆਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨਾ ਤਾਂ ਖੁਦ ਇਨ੍ਹਾਂ ਨਸ਼ਾ ਤਸਕਰਾਂ ਨੂੰ ਫੜੀ ਦੀ ਹੈ ਅਤੇ ਜੇਕਰ ਅਸੀਂ ਖੁਦ ਇਨ੍ਹਾਂ ਤਸਕਰਾਂ ਨੂੰ ਪੁਲਿਸ ਦੇ ਹਵਾਲੇ ਕਰਦੇ ਹਾਂ ਤਾਂ ਪੁਲਿਸ ਉਨ੍ਹਾਂ ਤੋਂ ਪੈਸੇ ਲੈਕੇ ਉਨ੍ਹਾਂ ਨੂੰ ਫਿਰ ਛੱਡ ਦਿੰਦਾ ਹੈ। ਇਸ ਮੌਕੇ ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ, ਕਿ ਜਿੱਥੇ ਉਹ ਨਸ਼ਾ ਤਸਕਰਾਂ ਨੂੰ ਨੱਥ ਪਾਏ, ਉੱਥੇ ਹੀ ਤਸਕਰਾਂ ਦੀ ਸਹਾਇਤਾ ਕਰਨ ਵਾਲੇ ਪੁਲਿਸ ਮੁਲਜ਼ਮਾਂ ਖ਼ਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ।
ਮ੍ਰਿਤਕ ਗੁਰਪ੍ਰਤਾਪ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਗੁਰਪ੍ਰਤਾਪ ਸਿੰਘ 3-4 ਸਾਲਾਂ ਤੋਂ ਨਸ਼ੇ ਕਰਨ ਦਾ ਆਦੀ ਸੀ, ਪਰ ਅੱਜ ਜਦੋਂ ਪੱਟੀ ਗਿਆ ਤਾਂ ਉੱਥੇ ਨਸ਼ੇ ਦਾ ਟੀਕਾ ਲਾਇਆ, ਜਿਸ ਨਾਲ ਉਸ ਦੀ ਮੌਤ ਹੋ ਗਈ ਅਤੇ ਲਾਸ਼ ਇੱਕ ਖਾਲੀ ਪਲਾਂਟ ਦੇ ਵਿੱਚੋਂ ਮਿਲੀ। ਮ੍ਰਿਤਕ ਨੌਜਵਾਨ ਗੁਰਪ੍ਰਤਾਪ ਸਿੰਘ ਕਵਾਰਾ ਸੀ ਅਤੇ ਪਰਿਵਾਰ ਵਿੱਚ ਇਸ ਦੇ ਮਾਤਾ ਪਿਤਾ ਅਤੇ ਇੱਕ ਭਰਾ ਹੈ।
ਇਹ ਵੀ ਪੜ੍ਹੋ: ਜੁਗਾੜੂ ਰੇਹੜੀ ਦੇ ਹੁਕਮ ’ਤੇ CM ਮਾਨ ਨਾਰਾਜ਼, ਅਧਿਕਾਰੀਆਂ ਨੂੰ ਕੀਤਾ ਤਲਬ