ETV Bharat / state

ਭਤੀਜੇ ਨੇ ਗੋਲੀਆਂ ਮਾਰ ਕੇ ਕੀਤਾ ਤਾਏ ਦਾ ਕਤਲ

ਤਰਨ ਤਾਰਨ ਦੇ ਪਿੰਡ ਲਾਲੂ ਘੁੰਮਣ ਵਿਖੇ ਭਤੀਜੇ ਨੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਭਤੀਜੇ ਜੱਜਵੀਰ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਭਤੀਜੇ ਨੇ ਤਾਏ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

author img

By

Published : Jun 16, 2020, 8:33 PM IST

ਤਰਨਤਾਰਨ: ਪਿੰਡ ਲਾਲੂ ਘੁੰਮਣ ਵਿਖੇ ਬੀਤੀ ਰਾਤ ਭਤੀਜੇ ਨੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਭਤੀਜੇ ਜੱਜਵੀਰ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਭਤੀਜੇ ਨੇ ਤਾਏ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਪਰਿਵਾਰਕ ਮੈਂਬਰ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਪਹਿਲਾਂ ਕੋਈ ਵੀ ਝਗੜਾ ਨਹੀਂ ਸੀ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਆਪਣੇ ਤਾਏ ਸੁਖਦੇਵ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਕੋਠੇ 'ਤੇ ਜਾ ਕੇ ਖੁਦ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਦੱਸਿਆ ਮੁੰਡੇ ਦਾ ਨਸ਼ਾ ਕੀਤਾ ਹੋਇਆ ਸੀ।

ਇਹ ਵੀ ਪੜੋ: ਲੱਦਾਖ ਦੀ ਗਲਵਾਨ ਘਾਟੀ ਦਾ ਕਸ਼ਮੀਰੀ ਨਾਂਅ ਕਿਉਂ ਰੱਖਿਆ ਗਿਆ?

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਦੇ ਐਸਐਚਓ ਨੇ ਪੁਲਿਸ ਪਾਰਟੀ ਸਮੇਤ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪਰਚਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਜੱਜਵੀਰ ਸਿੰਘ ਨੂੰ ਮੌਕੇ 'ਤੇ ਕਾਬੂ ਕਰਕੇ ਇਲਾਜ ਕਰਵਾਉਣ ਲਈ ਤਰਨ ਤਾਰਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.