ਤਰਨਤਾਰਨ: ਪੱਟੀ ਅਧੀਨ ਆਉਂਦੇ ਪਿੰਡ ਕੁੱਲਾ ਦਾ ਵਸਨੀਕ ਫੌਜੀ ਜਵਾਨ ਜ਼ੋਰਾਵਰ ਸਿੰਘ ਆਪਣੇ ਸਾਥੀਆਂ ਨੂੰ ਇੱਕ ਡੂੰਘੇ ਤਲਾਬ 'ਚੋਂ ਬਚਾਉਂਦਾ ਹੋਇਆ ਸ਼ਹੀਦ ਹੋ ਗਿਆ। 6 ਸਿੱਖ ਰੈਜੀਮੈਂਟ ਦਾ ਜਵਾਨ ਜ਼ੋਰਾਵਰ ਸਿੰਘ ਝਾਰਖੰਡ ਦੇ ਰਾਮਗੜ ਜ਼ਿਲ੍ਹੇ ਵਿੱਚ ਫੌਜ ਦੇ ਸਿੱਖ ਰੈਜੀਮੈਂਟਲ ਸੈਂਟਰ ਵਿੱਚ ਟ੍ਰੇਨਿੰਗ ਕਰ ਰਿਹਾ ਸੀ। ਇਸ ਹਾਦਸੇ ਵਿੱਚ ਇੱਕ ਹੋਰ ਪੰਜਾਬੀ ਜਵਾਨ ਵੀ ਆਪਣੀ ਜਾਨ ਗੁਆ ਬੈਠਾ।
ਜ਼ੋਰਾਵਰ ਸਿੰਘ ਨੂੰ ਤਿੰਨ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਤਲਾਬ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਫੌਜ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਜ਼ੋਰਾਵਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉੱਥੇ ਹੀ ਦੂਜਾ ਜਵਾਨ ਪਰਮਿੰਦਰ ਸਿੰਘ ਜੋ ਕਿ ਮੋਗਾ ਜ਼ਿਲ੍ਹੇ ਦੇ ਮਹਿਲਾਂ ਥਾਣੇ ਮਹਿਰੋਂਨ ਪਿੰਡ ਦਾ ਦੱਸਿਆ ਜਾ ਰਿਹਾ ਹੈ। ਇੰਨ੍ਹਾਂ ਦੋਵਾਂ ਜਵਾਨਾਂ ਦੀ ਉਮਰ 22 ਸਾਲ ਸੀ।
ਇਸ ਮੌਕੇ ਮ੍ਰਿਤਕ ਜ਼ੋਰਾਵਰ ਸਿੰਘ ਦੇ ਪਿਤਾ ਅਮਰੀਕ ਸਿੰਘ ਅਤੇ ਮਾਤਾ ਇੰਦਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ 'ਤੇ ਜਾਣਕਾਰੀ ਮਿਲੀ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।