ਹੈਦਰਾਬਾਦ: ਕੇਲੇ 'ਚ ਕਈ ਤਰ੍ਹਾਂ ਦੇ ਤੱਤ ਪਾਏ ਜਾਂਦੇ ਹਨ, ਜੋ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਇਸ ਵਿੱਚ ਪੋਟਾਸ਼ੀਅਮ, ਕੈਲਸ਼ੀਅਮ ਅਤੇ ਜਿੰਕ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਕੇਲੇ ਨੂੰ ਖਾਣ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ ਅਤੇ ਪਾਚਨ ਵੀ ਸਹੀ ਰਹਿੰਦਾ ਹੈ।
ਕੇਲਾ ਖਾਣ ਦੇ ਫਾਇਦੇ:
ਕੇਲਾ ਖਾਣ ਨਾਲ ਇਮਿਊਨਟੀ ਬੂਸਟ ਹੁੰਦੀ ਹੈ: ਕੇਲਾ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਵਿਟਾਮਿਨ-ਸੀ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਕੇਲਾ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦਗਾਰ ਹੁੰਦਾ ਹੈ।
ਕੇਲਾ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ: ਕੇਲੇ 'ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਦੇ ਹਨ। ਸਰੀਰ 'ਚ ਮੌਜ਼ੂਦ ਪੋਟਾਸ਼ੀਅਮ ਦਿਲ ਦੇ ਰੋਗਾਂ ਦੇ ਖਤਰੇ ਨੂੰ ਘਟ ਕਰਦਾ ਹੈ।
ਕੇਲਾ ਖਾਣਾ ਅੰਤੜੀਆਂ ਦੀ ਸਿਹਤ ਲਈ ਫਾਇਦੇਮੰਦ: ਕੇਲੇ ਵਿੱਚ ਮੌਜ਼ੂਦ ਪ੍ਰੀਬਾਇਓਟਿਕ ਗੁਣ ਅੰਤੜੀਆਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦੇ ਹਨ। ਇਸ ਤੋਂ ਇਲਾਵਾ ਕੇਲੇ 'ਚ ਫਾਈਬਰ ਵੀ ਮੌਜ਼ੂਦ ਹੁੰਦੇ ਹਨ, ਜੋ ਕੋਲੇਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਰੱਖਣ 'ਚ ਮਦਦ ਕਰਦੇ ਹਨ।
- Fruit Raita: ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਆਪਣੀ ਖੁਰਾਕ 'ਚ ਸ਼ਾਮਲ ਕਰੋ ਫਰੂਟ ਰਾਇਤਾ, ਇੱਥੇ ਸਿੱਖੋ ਬਣਾਉਣ ਦਾ ਤਰੀਕਾ
- Lemon Water Benefits: ਭਾਰ ਕੰਟਰੋਲ ਕਰਨ ਤੋਂ ਲੈ ਕੇ ਬੀਪੀ ਕੰਟਰੋਲ ਕਰਨ ਤੱਕ, ਇੱਥੇ ਜਾਣੋ ਨਿੰਬੂ ਪਾਣੀ ਦੇ ਫਾਇਦੇ
- Child Health Tips: ਤੁਹਾਡੇ ਵੀ ਬੱਚੇ ਨੂੰ ਹੈ ਮਿੱਟੀ ਖਾਣ ਦੀ ਆਦਤ, ਤਾਂ ਇਹ ਹੋ ਸਕਦੈ ਨੇ ਇਸ ਪਿੱਛੇ ਕਾਰਨ, ਆਦਤ ਛਡਵਾਉਣ ਲਈ ਕਰੋ ਇਹ ਕੰਮ
ਭਾਰ ਘਟਾਉਣ ਲਈ ਕੇਲਾ ਫਾਇਦੇਮੰਦ: ਕੇਲੇ 'ਚ ਫਾਈਬਰ ਪਾਇਆ ਜਾਂਦਾ ਹੈ। ਇਸਨੂੰ ਖਾਣ ਨਾਲ ਪੇਟ ਭਰਿਆ ਹੋਇਆ ਲੱਗਦਾ ਹੈ। ਜਿਸ ਕਰਕੇ ਭੁੱਖ ਘਟ ਲੱਗਦੀ ਹੈ ਅਤੇ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ।