ਹੈਦਰਾਬਾਦ: ਆਂਵਲਾ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾਉਣ 'ਚ ਮਦਦਗਾਰ ਹੁੰਦਾ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਇਹ ਫਲ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ, ਇਹ ਗੁਣ ਸਿਹਤ ਲਈ ਫਾਇਦੇਮੰਦ ਮੰਨੇ ਜਾਂਦੇ ਹਨ। ਇਸ ਲਈ ਤੁਸੀਂ ਆਂਵਲੇ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।
ਆਂਵਲੇ ਦਾ ਜੂਸ ਪੀਣ ਦੇ ਫਾਇਦੇ:
ਆਂਵਲੇ ਦਾ ਜੂਸ ਪਾਚਨ ਲਈ ਬਿਹਤਰ: ਜੇਕਰ ਤੁਸੀਂ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ, ਤਾਂ ਆਂਵਲੇ ਦਾ ਜੂਸ ਪੀਣਾ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਮੌਜ਼ੂਦ ਪੌਸ਼ਟਿਕ ਤੱਤ ਪਾਚਨ ਨੂੰ ਬਣਾਏ ਰੱਖਣ 'ਚ ਮਦਦਗਾਰ ਹੁੰਦੇ ਹਨ। ਇਸਦੇ ਨਾਲ ਹੀ ਭੋਜਨ ਨਾ ਪਚਨ ਵਾਲੀ ਸਮੱਸਿਆ, ਐਸਿਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਵੀ ਘਟ ਕਰਨ 'ਚ ਮਦਦ ਮਿਲ ਸਕਦੀ ਹੈ।
ਇਮਿਊਨਟੀ ਵਧਾਉਣ 'ਚ ਆਂਵਲੇ ਦਾ ਜੂਸ ਫਾਇਦੇਮੰਦ: ਆਂਵਲੇ 'ਚ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸਨੂੰ ਰੋਜ਼ ਸਵੇਰੇ ਖਾਲੀ ਪੇਟ ਪੀਣ ਨਾਲ ਇਮਿਊਨਟੀ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ ਅਤੇ ਸਰੀਰ ਨੂੰ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਮਿਲਦੀ ਹੈ। ਆਂਵਲੇ ਦੇ ਜੂਸ ਦੀ ਮਦਦ ਨਾਲ ਸ਼ੂਗਰ ਦੇ ਲੱਛਣਾ ਨੂੰ ਵੀ ਘਟ ਕਰਨ 'ਚ ਮਦਦ ਮਿਲਦੀ ਹੈ।
ਜੋੜਾ ਦੇ ਦਰਦ ਤੋਂ ਰਾਹਤ ਪਾਉਣ ਲਈ ਆਂਵਲੇ ਦਾ ਜੂਸ ਫਾਇਦੇਮੰਦ: ਆਂਵਲੇ 'ਚ ਸਾੜ ਵਿਰੋਧੀ ਗੁਣ ਪਾਏ ਜਾਂਦੇ ਹਨ। ਇਸ ਨਾਲ ਸਰੀਰ ਦੀ ਸੋਜ ਨੂੰ ਘਟ ਕਰਨ ਅਤੇ ਪੁਰਾਣੀਆਂ ਬਿਮਾਰੀਆਂ ਦੇ ਲੱਛਣਾ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਰੋਜ਼ਾਨਾ ਖਾਲੀ ਪੇਟ ਇਸ ਜੂਸ ਨੂੰ ਪੀਣ ਨਾਲ ਜੋੜਾ ਦੇ ਦਰਦ ਅਤੇ ਸੋਜ ਨੂੰ ਘਟ ਕਰਨ 'ਚ ਮਦਦ ਮਿਲ ਸਕਦੀ ਹੈ।
ਆਂਵਲੇ ਦੇ ਜੂਸ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ: ਆਂਵਲਾ ਕੋਲੇਸਟ੍ਰੋਲ ਦੇ ਪੱਧਰ ਨੂੰ ਘਟ ਕਰਨ ਅਤੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਇਸ ਕਾਰਨ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਨੂੰ ਘਟ ਕੀਤਾ ਜਾ ਸਕਦਾ ਹੈ।