ਹੈਦਰਾਬਾਦ: ਦਹੀ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸਨੂੰ ਰੋਜ਼ਾਨਾ ਖਾਣ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ। ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਦਹੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਲਓ। ਭਾਰ ਘਟਾਉਣ ਤੋਂ ਇਲਾਵਾ ਦਹੀ ਹੋਰ ਸਿਹਤ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਵੀ ਮਦਦਗਾਰ ਹੈ।
ਦਹੀ ਦੇ ਫਾਇਦੇ:
ਦਹੀ ਪਾਚਨ ਸੁਧਾਰਨ 'ਚ ਮਦਦਗਾਰ: ਪਾਚਨ 'ਚ ਸੁਧਾਰ ਕਰਨ ਲਈ ਤੁਸੀਂ ਦਹੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਦਹੀ ਪੇਟ ਦੇ ਐਸਿਡ ਪੱਧਰ 'ਚ ਸੰਤੁਲਨ ਬਣਾਏ ਰੱਖਣ 'ਚ ਮਦਦ ਕਰਦਾ ਹੈ। ਇਸ ਨਾਲ ਪਾਚਨ 'ਚ ਸੁਧਾਰ ਹੁੰਦਾ ਹੈ।
ਦਹੀ ਖਾਣਾ ਹੱਡੀਆਂ ਲਈ ਫਾਇਦੇਮੰਦ: ਹੱਡੀਆਂ ਦੀ ਸਿਹਤ ਲਈ ਦਹੀ ਮਹੱਤਵਪੂਰਨ ਹੁੰਦਾ ਹੈ। ਦਹੀ ਕੈਲਸ਼ੀਅਮ ਅਤੇ ਫਾਸਫੋਰਸ ਨਾਲ ਭਰਪੂਰ ਹੁੰਦਾ ਹੈ। ਇਹ ਤੱਤ ਹੱਡੀਆਂ ਨੂੰ ਮਜ਼ਬੂਤ ਰੱਖਣ 'ਚ ਮਦਦਗਾਰ ਹੁੰਦੇ ਹਨ। ਰੋਜ਼ਾਨਾ ਦਹੀ ਖਾਣ ਨਾਲ ਫ੍ਰੈਕਚਰ ਅਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਿ ਗਠੀਆ ਦਾ ਖਤਰਾ ਘਟ ਹੋ ਸਕਦਾ ਹੈ।
ਦਹੀ ਖਾਣ ਨਾਲ ਦਿਲ ਸਿਹਤਮੰਦ ਰਹਿੰਦਾ: ਦਹੀ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਦਹੀ ਵਧੀਆ ਕੋਲੇਸਟ੍ਰੋਲ ਨੂੰ ਵਧਾ ਕੇ ਬਲੱਡ ਪ੍ਰੈਸ਼ਰ ਅਤੇ ਹਾਈ ਬਲੱਡ ਪ੍ਰੈਸ਼ਰ ਨੂੰ ਘਟ ਕਰਕੇ ਦਿਲ ਦੀ ਸਿਹਤ ਵਿੱਚ ਸੁਧਾਰ ਕਰਦਾ ਹੈ। ਦਹੀ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਵੀ ਘਟ ਜਾਂਦਾ ਹੈ।
ਦਹੀ ਭਾਰ ਕੰਟਰੋਲ ਕਰਨ 'ਚ ਮਦਦਗਾਰ: ਜੇਕਰ ਤੁਸੀਂ ਭਾਰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਦਹੀ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਸ਼ਾਮਲ ਕਰ ਲਓ। ਇਸ ਨਾਲ ਭਾਰ ਕੰਟਰੋਲ ਕਰਨ 'ਚ ਮਦਦ ਮਿਲੇਗੀ। ਦਹੀਂ ਖਾਂਦੇ ਸਮੇਂ ਇਸ ਗੱਲ ਦਾ ਜ਼ਰੂਰ ਧਿਆਨ ਰੱਖੋ ਕਿ ਜ਼ਿਆਦਾ ਦਹੀ ਖਾਣ ਨਾਲ ਨੁਕਸਾਨ ਵੀ ਹੋ ਸਕਦਾ ਹੈ। ਜੇਕਰ ਜ਼ਰੂਰਤ ਤੋਂ ਜ਼ਿਆਦਾ ਦਹੀ ਖਾਂਦੇ ਹੋ, ਤਾਂ ਇਸ ਨਾਲ ਮੋਟਾਪਾ ਅਤੇ ਕਬਜ਼ ਦੀ ਸਮੱਸਿਆਂ ਵੀ ਹੋ ਸਕਦੀ ਹੈ।