ਫਲਾਂ ਦਾ ਰਾਜਾ ਕਹੇ ਜਾਣ ਵਾਲੇ ਅੰਬਾਂ ਦਾ ਮੌਸਮ ਆ ਗਿਆ ਹੈ। ਗਰਮੀਆਂ ਦੇ ਮੌਸਮ 'ਚ ਇਸ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਗਰਮੀਆਂ ਦੇ ਮੌਸਮ ਵਿੱਚ ਅੰਬ ਖਾਣ ਦੇ ਕਈ ਫਾਇਦੇ ਹਨ। ਅੰਬ ਸਵਾਦ 'ਚ ਮਿੱਠਾ ਹੋਣ ਦੇ ਨਾਲ-ਨਾਲ ਤੁਹਾਨੂੰ ਮੌਸਮੀ ਬੀਮਾਰੀਆਂ ਤੋਂ ਬਚਾਉਣ 'ਚ ਵੀ ਮਦਦਗਾਰ ਹੈ। ਅੰਬ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅੰਬ ਦੀਆਂ ਕਈ ਕਿਸਮਾਂ ਹਨ, ਜਿਨ੍ਹਾਂ ਵਿਚ ਦੁਸਹਿਰੀ, ਲੰਗੜਾ ਅਤੇ ਚੌਸਾ ਆਦਿ ਸ਼ਾਮਲ ਹਨ।
ਪੌਸ਼ਟਿਕ ਤੱਤਾਂ ਨਾਲ ਭਰਪੂਰ ਅੰਬ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਫਾਈਬਰ, ਪੋਟਾਸ਼ੀਅਮ ਅਤੇ ਵਿਟਾਮਿਨ ਵਰਗੇ ਪੋਸ਼ਕ ਤੱਤ ਹੁੰਦੇ ਹਨ। ਇਹ ਦਿਲ ਦੀ ਬੀਮਾਰੀ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਸ ਵਿੱਚ ਫੋਲੇਟ, ਬੀਟਾ ਕੇਰਾਟਿਨ, ਆਇਰਨ, ਵਿਟਾਮਿਨ ਏ ਅਤੇ ਸੀ ਦੇ ਨਾਲ-ਨਾਲ ਕੈਲਸ਼ੀਅਮ, ਜ਼ਿੰਕ ਅਤੇ ਵਿਟਾਮਿਨ ਈ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ।
ਅੰਬ ਖਾਣ ਦੇ ਫਾਇਦੇ:
- ਅੰਬ 'ਚ ਵਿਟਾਮਿਨ ਏ ਹੁੰਦਾ ਹੈ, ਜੋ ਚਮੜੀ ਨੂੰ ਸੁੰਦਰ ਬਣਾਉਂਦਾ ਹੈ। ਇਹ ਮੁਹਾਸੇ ਦੂਰ ਕਰਦਾ ਹੈ। ਕੋਲੇਜਨ ਦੇ ਉਤਪਾਦਨ ਨੂੰ ਵੀ ਉਤਸ਼ਾਹਿਤ ਕਰਦਾ ਹੈ, ਜੋ ਚਮੜੀ ਵਿੱਚ ਚਮਕ ਲਿਆਉਂਦਾ ਹੈ।
- ਅੰਬਾਂ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਇਸ 'ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ।
- ਅੰਬ ਵਿੱਚ ਪਾਇਆ ਜਾਣ ਵਾਲਾ ਵਿਟਾਮਿਨ ਸੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਨਾਲ ਮੌਸਮੀ ਬਿਮਾਰੀਆਂ ਦੂਰ ਰਹਿੰਦੀਆਂ ਹਨ।
- ਅੰਬਾਂ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ।
- ਅੰਬ ਦਾ ਸੇਵਨ ਭਾਰ ਘਟਾਉਣ ਵਿਚ ਮਦਦ ਕਰਦਾ ਹੈ। ਅੰਬ ਦੇ ਦਾਣੇ ਵਿੱਚ ਮੌਜੂਦ ਫਾਈਬਰ ਵਾਧੂ ਚਰਬੀ ਨੂੰ ਘਟਾਉਂਦਾ ਹੈ।
- Benefits Of Sweet Potato: ਇੱਥੇ ਦੇਖੋ ਸ਼ਕਰਕੰਦੀ ਖਾਣ ਦੇ ਫ਼ਾਇਦੇ, ਪਰ ਇਨ੍ਹਾਂ ਸਮੱਸਿਆਵਾਂ ਤੋਂ ਪੀੜਤ ਲੋਕ ਖਾਣ ਤੋਂ ਕਰਨ ਪਰਹੇਜ਼
- Beetroot: ਇੱਥੇ ਦੇਖੋ ਚੁਕੰਦਰ ਖਾਣ ਦੇ ਲਾਜਵਾਬ ਫ਼ਾਇਦੇ
- Rainy Days: ਬਰਸਾਤ ਦੇ ਮੌਸਮ ਦਾ ਆਨੰਦ ਲੈਣ ਲਈ ਇੱਥੇ ਦੇਖੋ ਕੁਝ ਪੀਣ ਵਾਲੇ ਪਦਾਰਥ
ਗਰਮੀਆਂ ਵਿੱਚ ਅੰਬ ਦਾ ਜੂਸ ਪੀ ਸਕਦੇ ਹੋ: ਖੁਰਾਕ ਮਾਹਿਰਾਂ ਦਾ ਕਹਿਣਾ ਹੈ ਕਿ ਅੰਬ ਵਿੱਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਹੁੰਦਾ ਹੈ। ਇਸ ਵਿਚ ਕਾਪਰ, ਫੋਲੇਟ, ਵਿਟਾਮਿਨ ਈ ਅਤੇ ਵਿਟਾਮਿਨ ਬੀ ਵਰਗੇ ਪੌਸ਼ਟਿਕ ਤੱਤ ਵੀ ਹੁੰਦੇ ਹਨ। ਜੋ ਇਮਿਊਨਿਟੀ ਨੂੰ ਵਧਾਉਂਦੇ ਹਨ। ਖਾਸ ਗੱਲ ਇਹ ਹੈ ਕਿ ਅੰਬ ਗਰਮੀ ਤੋਂ ਬਚਣ 'ਚ ਵੀ ਮਦਦ ਕਰਦਾ ਹੈ। ਗਰਮੀਆਂ ਵਿੱਚ ਇੱਕ ਗਿਲਾਸ ਅੰਬ ਦਾ ਜੂਸ ਪੀ ਕੇ ਦੁਪਹਿਰ ਨੂੰ ਬਾਹਰ ਨਿਕਲ ਜਾਓ, ਇਸ ਨਾਲ ਹੀਟ ਸਟ੍ਰੋਕ ਦਾ ਖਤਰਾ ਘੱਟ ਹੋ ਜਾਂਦਾ ਹੈ।