ਹੈਦਰਾਬਾਦ: ਕਈ ਲੋਕ ਰੋਜ਼ਾਨਾ ਕੜੀ ਪੱਤੇ ਦਾ ਇਸਤੇਮਾਲ ਕਰਦੇ ਹਨ। ਕੜੀ ਪੱਤਾ ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਪ੍ਰੋਟੀਨ, ਆਈਰਨ, ਐਂਟੀ ਵਾਈਰਲ ਗੁਣ ਹੁੰਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਸਨੂੰ ਪਾਣੀ ਵਿੱਚ ਉਬਾਲ ਕੇ ਪੀਣਾ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
ਕੜੀ ਪੱਤੇ ਦੇ ਫਾਇਦੇ:
ਭਾਰ ਘਟ ਕਰਨ 'ਚ ਕੜੀ ਪੱਤਾ ਮਦਦਗਾਰ: ਕੜੀ ਪੱਤੇ ਨੂੰ ਪਾਣੀ 'ਚ ਉਬਾਲ ਕੇ ਪੀਣ ਨਾਲ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ। ਕੜੀ ਪੱਤਾ ਕੋਲੇਸਟ੍ਰੋਲ ਨੂੰ ਘਟ ਕਰਦਾ ਹੈ। ਇਸਦੇ ਨਾਲ ਹੀ ਭਾਰ ਘਟਾਉਣ 'ਚ ਵੀ ਮਦਦਗਾਰ ਹੁੰਦਾ ਹੈ।
ਜ਼ਿਆਦਾ ਭੋਜਨ ਖਾਣ ਤੋਂ ਬਚ ਸਕਦੇ: ਕੜੀ ਪੱਤੇ 'ਚ ਫਾਈਬਰ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ। ਇਸਨੂੰ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਜਿਸ ਕਾਰਨ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ।
ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਕੜੀ ਪੱਤਾ ਮਦਦਗਾਰ: ਕੜੀ ਪੱਤੇ ਦਾ ਇਸਤੇਮਾਲ ਕਰਨ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ 2-3 ਕੜੀ ਪੱਤਿਆਂ ਦਾ ਸੇਵਨ ਕਰਨਾ ਚਾਹੀਦਾ ਹੈ।
ਕੜੀ ਪੱਤੇ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ: ਕੜੀ ਪੱਤੇ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਸ ਨਾਲ ਮੈਟਾਬਾਲੀਜ਼ਮ ਵੀ ਤੇਜ਼ ਹੁੰਦਾ ਹੈ।
ਕੜੀ ਪੱਤਾ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ: ਕੜੀ ਪੱਤੇ ਨੂੰ ਪਾਣੀ 'ਚ ਉਬਾਲ ਕੇ ਪੀਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਸ ਵਿੱਚ ਮੌਜ਼ੂਦ ਗੁਣ ਇਮਿਊਨਿਟੀ ਨੂੰ ਵਧਾਉਣ 'ਚ ਮਦਦ ਕਰਦੇ ਹਨ। ਇਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
- Health Tips: ਰਾਤ ਦਾ ਭੋਜਨ ਖਾਣ ਤੋਂ ਬਾਅਦ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਤੁਸੀਂ ਹੋ ਸਕਦੈ ਹੋ ਕਈ ਬਿਮਾਰੀਆਂ ਦਾ ਸ਼ਿਕਾਰ
- Meniere's Disease: ਮੇਨੀਅਰ ਦੀ ਬਿਮਾਰੀ ਨਾ ਸਿਰਫ਼ ਸੁਣਨ ਸ਼ਕਤੀ ਦਾ ਨੁਕਸਾਨ, ਸਗੋਂ ਚੱਕਰ ਆਉਣ ਦਾ ਵੀ ਬਣ ਸਕਦੀ ਹੈ ਕਾਰਨ, ਵਰਤੋ ਇਹ ਸਾਵਧਾਨੀਆਂ
- Health Tips: ਦੁੱਧ ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ 7 ਚੀਜ਼ਾਂ, ਨਹੀਂ ਤਾਂ ਸਿਹਤ 'ਤੇ ਪੈ ਸਕਦੈ ਗਲਤ ਅਸਰ
ਜਿਗਰ ਲਈ ਕੜੀ ਪੱਤਾ ਫਾਇਦੇਮੰਦ: ਕੜੀ ਪੱਤਾ ਜਿਗਰ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਮੌਜ਼ੂਦ ਗੁਣ ਜਿਗਰ ਨੂੰ ਚੰਗੀ ਤਰ੍ਹਾਂ ਕੰਮ ਕਰਨ 'ਚ ਮਦਦ ਕਰਦੇ ਹਨ। ਇਸਦੇ ਸੇਵਨ ਨਾਲ ਹੈਪੇਟਾਈਟਸ ਅਤੇ ਸਿਰੋਸਿਸ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਕੜੀ ਪੱਤੇ ਦੇ ਇਸਤੇਮਾਲ ਨਾਲ ਤਣਾਅ ਤੋਂ ਛੁਟਕਾਰਾ ਪਾਇਆ ਜਾ ਸਕਦਾ: ਕੜੀ ਪੱਤੇ ਨਾਲ ਤਣਾਅ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਰੋਜ਼ਾਨਾ ਇੱਕ ਗਲਾਸ ਕੜੀ ਪੱਤਾ ਪੀਣ ਨਾਲ ਤਣਾਅ ਘਟ ਹੁੰਦਾ ਹੈ।