ਹੈਦਰਾਬਾਦ: ਜ਼ਿਆਦਾਤਰ ਲੋਕ ਕੜੀ ਪੱਤੇ ਦਾ ਇਸਤੇਮਾਲ ਭੋਜਨ ਦਾ ਸਵਾਦ ਵਧਾਉਣ ਲਈ ਕਰਦੇ ਹਨ। ਇਹ ਪੱਤੇ ਸਵਾਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਪੱਤਿਆਂ 'ਚ ਐਂਟੀਆਕਸੀਡੈਂਟ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਹ ਗੁਣ ਸਰੀਰ ਨੂੰ ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ 'ਚ ਮਦਦਗਾਰ ਹੁੰਦੇ ਹਨ। ਕੜੀ ਪੱਤੇ ਦਾ ਪਾਣੀ ਸਿਹਤ ਲਈ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਆਪਣੀ ਸਵੇਰ ਦੀ ਸ਼ੁਰੂਆਤ ਇਸ ਪਾਣੀ ਨਾਲ ਕਰਦੇ ਹੋ, ਤਾਂ ਤੁਹਾਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ।
ਕੜੀ ਪੱਤੇ ਦਾ ਪਾਣੀ ਪੀਣ ਦੇ ਫਾਇਦੇ:
ਪਾਚਨ ਤੰਤਰ ਲਈ ਕੜੀ ਪੱਤੇ ਦਾ ਪਾਣੀ ਫਾਇਦੇਮੰਦ: ਸਿਹਤਮੰਦ ਰਹਿਣ ਲਈ ਪਾਚਨ ਦਾ ਸਿਹਤਮੰਦ ਰਹਿਣਾ ਬਹੁਤ ਜ਼ਰੂਰੀ ਹੈ। ਕੜੀ ਪੱਤੇ 'ਚ ਕੁਝ ਅਜਿਹੇ ਪਾਚਕ ਪਾਏ ਜਾਂਦੇ ਹਨ, ਜੋ ਪਾਚਨ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਜੇਕਰ ਤੁਸੀਂ ਰੋਜ਼ਾਨਾ ਸਵੇਰੇ ਕੜੀ ਪੱਤੇ ਦਾ ਪਾਣੀ ਪੀਂਦੇ ਹੋ, ਤਾਂ ਇਸ ਨਾਲ ਪਾਚਨ ਸਿਹਤਮੰਦ ਰਹੇਗਾ ਅਤੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ।
ਤਣਾਅ ਨੂੰ ਦੂਰ ਕਰਨ 'ਚ ਕੜੀ ਪੱਤੇ ਦਾ ਪਾਣੀ ਫਾਇਦੇਮੰਦ: ਅੱਜ-ਕੱਲ ਤਣਾਅ ਦੀ ਸਮੱਸਿਆਂ ਆਮ ਹੋ ਗਈ ਹੈ। ਇਸ ਕਰਕੇ ਤਣਾਅ ਤੋਂ ਰਾਹਤ ਪਾਉਣ ਲਈ ਤੁਸੀਂ ਕੜੀ ਪੱਤੇ ਦੇ ਪਾਣੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਦਿਮਾਗ ਸ਼ਾਂਤ ਹੁੰਦਾ ਹੈ ਅਤੇ ਤੁਸੀਂ ਵਧੀਆਂ ਮਹਿਸੂਸ ਕਰਦੇ ਹੋ।
ਦਿਲ ਨੂੰ ਸਿਹਤਮੰਦ ਰੱਖਣ 'ਚ ਕੜੀ ਪੱਤੇ ਦਾ ਪਾਣੀ ਫਾਇਦੇਮੰਦ: ਕੜੀ ਪੱਤੇ 'ਚ ਐਂਟੀਆਕਸੀਡੈਂਟ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਸ ਨਾਲ ਖਰਾਬ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਤੋਂ ਵੀ ਰਾਹਤ ਮਿਲ ਸਕਦੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਕੜੀ ਪੱਤੇ ਦਾ ਪਾਣੀ ਫਾਇਦੇਮੰਦ: ਸ਼ੂਗਰ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਕੜੀ ਪੱਤੇ ਦਾ ਪਾਣੀ ਫਾਇਦੇਮੰਦ ਹੋ ਸਕਦਾ ਹੈ। ਇਸਦੇ ਨਾਲ ਹੀ ਇਸ ਪਾਣੀ ਨੂੰ ਪੀਣ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਕੜੀ ਪੱਤੇ ਦਾ ਪਾਣੀ ਪੀਓ। ਇਸ ਨਾਲ ਤੁਸੀਂ ਕਈ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ।