ਹੈਦਰਾਬਾਦ: ਸਰਦੀਆਂ ਦੇ ਮੌਸਮ 'ਚ ਡਰਾਈ ਫਰੂਟਸ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾਉਣ 'ਚ ਮਦਦ ਮਿਲਦੀ ਹੈ, ਜਿਨ੍ਹਾਂ ਲੋਕਾਂ ਨੂੰ ਵਾਰ-ਵਾਰ ਸਰਦੀ ਅਤੇ ਜ਼ੁਕਾਮ ਦੀ ਸਮੱਸਿਆ ਹੋ ਜਾਂਦੀ ਹੈ, ਉਨ੍ਹਾਂ ਨੂੰ ਰੋਜ਼ਾਨਾ ਖਜ਼ੂਰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਖਜੂਰ ਨੂੰ ਪਕਾ ਕੇ ਖਾਣਾ ਜ਼ਿਆਦਾ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਸਰੀਰ ਨੂੰ ਗਰਮੀ ਅਤੇ ਕਈ ਸਮੱਸਿਆਵਾਂ ਤੋਂ ਰਾਹਤ ਪਾਉਣ 'ਚ ਮਦਦ ਮਿਲਦੀ ਹੈ।
ਖਜ਼ੂਰ ਨੂੰ ਪਕਾ ਕੇ ਖਾਣ ਦੇ ਫਾਇਦੇ:
ਖਜ਼ੂਰ ਖਾਣ ਨਾਲ ਖੂਨ ਦੀ ਕਮੀਂ ਪੂਰੀ ਹੁੰਦੀ: ਖਜ਼ੂਰ ਨੂੰ ਪਕਾ ਕੇ ਖਾਣ ਨਾਲ ਸਰੀਰ ਨੂੰ ਵਿਟਾਮਿਨ ਬੀ-6 ਮਿਲਦਾ ਹੈ। ਇਸ ਤੋਂ ਇਲਾਵਾ, ਖਜ਼ੂਰ 'ਚ ਵਿਟਾਮਿਨ-ਸੀ, ਵਿਟਾਮਿਨ ਬੀ 1, ਬੀ 2, ਰਿਬੋਫਲੇਵਿਨ, ਨਿਕੋਟਿਨਿਕ ਐਸਿਡ ਅਤੇ ਵਿਟਾਮਿਨ ਏ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਿ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਨਾਲ ਸਰੀਰ 'ਚ ਖੂਨ ਦੀ ਕਮੀ ਨੂੰ ਪੂਰਾ ਕਰਨ 'ਚ ਮਦਦ ਮਿਲਦੀ ਹੈ।
ਦਿਮਾਗ ਲਈ ਖਜ਼ੂਰ ਨੂੰ ਪਕਾ ਕੇ ਖਾਣਾ ਫਾਇਦੇਮੰਦ: ਖਜ਼ੂਰ ਨੂੰ ਪਕਾ ਕੇ ਖਾਣਾ ਦਿਮਾਗ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸੋਜ ਸੰਬਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ ਅਤੇ ਨਰਵਸ ਸਿਸਟਮ ਵੀ ਕਾਫ਼ੀ ਤੇਜ਼ ਹੁੰਦਾ ਹੈ।
ਸਰਦੀ ਅਤੇ ਜ਼ੁਕਾਮ ਲਈ ਫਾਇਦੇਮੰਦ: ਸਰਦੀ ਅਤੇ ਜ਼ੁਕਾਮ ਤੋਂ ਰਾਹਤ ਪਾਉਣ ਲਈ ਖਜ਼ੂਰ ਨੂੰ ਪਕਾ ਕੇ ਖਾਣਾ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਸਰੀਰ ਨੂੰ ਗਰਮ ਰੱਖਣ ਅਤੇ ਜ਼ੁਕਾਮ ਨੂੰ ਬਾਹਰ ਕੱਢਣ 'ਚ ਮਦਦ ਮਿਲਦੀ ਹੈ। ਇਸ 'ਚ ਸਾੜ-ਵਿਰੋਧੀ ਗੁਣ ਪਾਏ ਜਾਂਦੇ ਹਨ, ਜੋ ਫਲੂ ਅਤੇ ਸਿਰਦਰਦ ਤੋਂ ਰਾਹਤ ਦਿਵਾਉਣ 'ਚ ਮਦਦਗਾਰ ਹੁੰਦੇ ਹਨ। ਇਸ ਨਾਲ ਸਰਦੀ ਅਤੇ ਜ਼ੁਕਾਮ ਦੂਰ ਰਹਿੰਦਾ ਹੈ।