ਹੈਦਰਾਬਾਦ: ਡੇਂਗੂ ਬੁਖਾਰ ਹੋਣ ਕਰਕੇ ਸਰੀਰ 'ਚ ਪਲੇਟਲੈਟਸ ਦੀ ਕਮੀ ਹੋਣ ਲੱਗਦੀ ਹੈ। ਇਸ ਬਿਮਾਰੀ 'ਚ ਮਰੀਜ਼ ਨੂੰ ਵਾਰ-ਵਾਰ ਚੱਕਰ ਆਉਣਾ ਅਤੇ ਤੇਜ਼ ਦਰਦ ਹੁੰਦਾ ਹੈ। ਇਸਦੇ ਨਾਲ ਹੀ ਕੁਝ ਖਾਣ ਨੂੰ ਵੀ ਦਿਲ ਨਹੀਂ ਕਰਦਾ। ਕਈ ਵਾਰ ਸਮੇਂ 'ਤੇ ਇਲਾਜ ਨਾ ਹੋਣ ਕਰਕੇ ਮਰੀਜ਼ ਦੀ ਜਾਨ ਵੀ ਚਲੇ ਜਾਂਦੀ ਹੈ। ਅਜਿਹੇ 'ਚ ਕੁਝ ਘਰੇਲੂ ਨੁਸਖੇ ਅਜ਼ਮਾ ਕੇ ਤੁਸੀਂ ਆਪਣੇ ਸਰੀਰ 'ਚ ਪਲੇਟਲੈਟਸ ਦੀ ਗਿਣਤੀ ਨੂੰ ਵਧਾ ਸਕਦੇ ਹੋ।
ਡੇਂਗੂ ਦੀ ਸਮੱਸਿਆਂ ਤੋਂ ਰਾਹਤ ਪਾਉਣ ਲਈ ਜੂਸ:
ਚੁਕੰਦਰ ਦਾ ਜੂਸ: ਚੁਕੰਦਰ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸਦਾ ਜੂਸ ਪੀਣ ਨਾਲ ਪਲੇਟਲੈਟਸ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੁੰਦਾ ਹੈ ਅਤੇ ਇਮਿਊਨਟੀ ਵੀ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਰੋਜ਼ਾਨਾ ਚੁੰਕਦਰ ਦਾ ਜੂਸ ਪੀਂਦੇ ਹੋ, ਤਾਂ ਇਸ ਨਾਲ ਪਲੇਟਲੈਟਸ ਨੂੰ ਵਧਾਉਣ 'ਚ ਮਦਦ ਮਿਲਦੀ ਹੈ।
ਐਲੋਵੇਰਾ ਦਾ ਜੂਸ: ਡੇਂਗੂ ਦੇ ਬੁਖਾਰ 'ਚ ਐਲੋਵੇਰਾ ਦਾ ਜੂਸ ਵੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਪਲੇਟਲੈਟਸ ਨੂੰ ਵਧਾਉਣ 'ਚ ਮਦਦ ਮਿਲਦੀ ਹੈ। ਇਸ ਲਈ ਤੁਸੀਂ ਐਲੋਵੇਰਾ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ 'ਚ ਵਿਟਾਮਿਨ-ਏ, ਵਿਟਾਮਿਨ-ਸੀ, ਵਿਟਾਮਿਨ-ਈ, ਕੈਲਸ਼ੀਅਮ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸ ਨਾਲ ਸਿਹਤ ਨਾਲ ਜੁੜੀਆਂ ਹੋਰ ਵੀ ਕਈ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ।
ਅਨਾਰ ਦਾ ਜੂਸ: ਅਨਾਰ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਪਲੇਟਲੈਟਸ ਦੀ ਗਿਣਤੀ ਨੂੰ ਤੇਜ਼ੀ ਨਾਲ ਵਧਾਉਣ 'ਚ ਮਦਦ ਮਿਲਦੀ ਹੈ। ਇਸ ਨਾਲ ਸਿਰਫ਼ ਪਲੇਟਲੈਟਸ ਦੀ ਗਿਣਤੀ ਵਧਾਉਣ 'ਚ ਹੀ ਨਹੀਂ ਸਗੋ ਕਈ ਬਿਮਾਰੀਆਂ ਨਾਲ ਲੜਨ 'ਚ ਵੀ ਮਦਦ ਮਿਲਦੀ ਹੈ।
ਆਂਵਲੇ ਦਾ ਜੂਸ: ਆਂਵਲੇ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਸ ਨਾਲ ਪਲੇਟਲੈਟਸ ਦੀ ਗਿਣਤੀ ਨੂੰ ਵਧਾਉਣ 'ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਵੀ ਤੁਸੀਂ ਆਪਣੀ ਖੁਰਾਕ 'ਚ ਆਂਵਲੇ ਦੇ ਜੂਸ ਨੂੰ ਸ਼ਾਮਲ ਕਰ ਸਕਦੇ ਹੋ। ਇਸਨੂੰ ਪੀਣ ਨਾਲ ਡੇਂਗੂ ਦੇ ਬੁਖਾਰ ਤੋਂ ਰਾਹਤ ਮਿਲ ਸਕਦੀ ਹੈ।