ਹੈਦਰਾਬਾਦ: ਗਰਭ ਅਵਸਥਾ ਇੱਕ ਔਰਤ ਦੀ ਜ਼ਿੰਦਗੀ ਦਾ ਸਭ ਤੋਂ ਅਹਿਮ ਹਿੱਸਾ ਹੈ। ਇਸ ਦੌਰਾਨ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਦਿਨਾਂ 'ਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇਸ ਲਈ ਜੇਕਰ ਗਰਭ ਅਵਸਥਾ ਦੌਰਾਨ ਤੁਸੀਂ ਇਸ ਸਮੱਸਿਆਂ ਦਾ ਸ਼ਿਕਾਰ ਹੋ ਗਏ ਹੋ, ਤਾਂ ਡਾਕਟਰ ਸਾਵਧਾਨੀ ਵਰਤਣ ਦੀ ਸਲਾਹ ਦਿੰਦੇ ਹਨ।
ਕੀ ਹੈ ਡੇਂਗੂ ਦੀ ਬਿਮਾਰੀ?: ਡੇਂਗੂ ਇੱਕ ਗੰਭੀਰ ਬਿਮਾਰੀ ਹੈ। ਇਹ ਬਿਮਾਰੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਜੇਕਰ ਸਹੀ ਸਮੇਂ 'ਤੇ ਇਸਦਾ ਇਲਾਜ਼ ਨਾ ਕੀਤਾ ਜਾਵੇ, ਤਾਂ ਇਹ ਬਿਮਾਰੀ ਖਤਰਨਾਕ ਹੋ ਸਕਦੀ ਹੈ। ਗਰਭ ਅਵਸਥਾ ਦੌਰਾਨ ਇਹ ਬਿਮਾਰੀ ਜ਼ਿਆਦਾ ਖਤਰਨਾਕ ਹੁੰਦੀ ਹੈ। ਇਸ ਲਈ ਇਸ ਸਮੇਂ ਦੌਰਾਨ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਗਰਭ ਅਵਸਥਾ ਦੌਰਾਨ ਅਕਸਰ ਔਰਤਾਂ ਦੀ ਇਮਿਊਨਟੀ ਕੰਮਜ਼ੋਰ ਹੋ ਜਾਂਦੀ ਹੈ। ਇਸ ਕਰਕੇ ਉਹ ਆਸਾਨੀ ਨਾਲ ਕਿਸੇ ਵੀ ਬਿਮਾਰੀ ਦਾ ਸ਼ਿਕਾਰ ਹੋ ਸਕਦੀਆਂ ਹਨ।
ਡੇਂਗੂ ਦੇ ਲੱਛਣ:
- ਤੇਜ਼ ਬੁਖਾਰ
- ਪੇਟ ਦਰਦ
- ਗੰਭੀਰ ਸਿਰਦਰਦ
- ਉਲਟੀ
- ਚੱਕਰ ਆਉਣਾ
ਡੇਂਗੂ ਦਾ ਇਲਾਜ਼: ਜੇਕਰ ਗਰਭ ਅਵਸਥਾ ਦੌਰਾਨ ਡੇਂਗੂ ਹੋ ਜਾਵੇ, ਤਾਂ ਸਹੀ ਭੋਜਨ ਅਤੇ ਹਾਈਡ੍ਰੇਸ਼ਨ ਜ਼ਰੂਰੀ ਹੈ। ਮਾਂ ਅਤੇ ਬੱਚੇ ਨੂੰ ਸਿਹਤਮੰਦ ਰਹਿਣ ਲਈ ਜ਼ਰੂਰੀ ਪੌਸ਼ਟਿਕ ਤੱਤ ਨਾਲ ਭਰਪੂਰ ਭੋਜਨ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨਾ ਚਾਹੀਦਾ ਹੈ। ਡੇਂਗੂ ਬੁਖਾਰ ਹੋਣ 'ਤੇ ਸਹੀ ਇਲਾਜ ਦੇ ਨਾਲ-ਨਾਲ ਆਰਾਮ ਅਤੇ ਸਹੀ ਪੌਸ਼ਣ ਵੀ ਜ਼ਰੂਰੀ ਹੈ। ਬੁਖਾਰ ਹੋਣ 'ਤੇ ਪੈਰਾਸੀਟਾਮੋਲ ਅਤੇ NSAIDs ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ, ਪਰ ਗਰਭਵਤੀ ਔਰਤਾਂ ਬਿਨ੍ਹਾਂ ਡਾਕਟਰ ਦੀ ਸਲਾਹ ਦੇ ਕੋਈ ਵੀ ਦਵਾਈ ਨਾ ਖਾਣ। ਤੁਸੀਂ ਕੁਝ ਘਰੇਲੂ ਤਰੀਕਿਆਂ ਨਾਲ ਆਪਣਾ ਬੁਖਾਰ ਘਟ ਕਰਨ ਦੀ ਕੋਸ਼ਿਸ਼ ਕਰ ਸਕਦੇ ਹੋ।