ਹੈਦਰਾਬਾਦ: ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਬਿਮਾਰੀ ਦੇ ਵਧਣ ਦਾ ਸਭ ਤੋਂ ਵੱਡਾ ਕਾਰਨ ਗਲਤ ਜੀਵਨਸ਼ੈਲੀ ਅਤੇ ਖਾਣਾ-ਪੀਣਾ ਹੈ। ਤੁਸੀਂ ਆਪਣੀ ਖੁਰਾਕ 'ਚ ਬਦਲਾਅ ਕਰਕੇ ਸ਼ੂਗਰ ਦੀ ਸਮੱਸਿਆਂ ਨੂੰ ਕੰਟਰੋਲ 'ਚ ਰੱਖ ਸਕਦੇ ਹੋ।
ਸ਼ੂਗਰ ਦੀ ਸਮੱਸਿਆਂ ਨੂੰ ਕੰਟਰੋਲ 'ਚ ਰੱਖਣ ਲਈ ਖੁਰਾਕ 'ਚ ਸ਼ਾਮਲ ਕਰੋ ਇਹ ਸਬਜ਼ੀਆਂ:
ਕਰੇਲਾ ਸ਼ੂਗਰ ਦੀ ਸਮੱਸਿਆਂ ਤੋਂ ਰਾਹਤ ਦਿਵਾਉਣ 'ਚ ਮਦਦਗਾਰ: ਕਰੇਲਾ ਸਵਾਦ 'ਚ ਕੌੜਾ ਹੁੰਦਾ ਹੈ। ਜਿਸ ਕਰਕੇ ਜ਼ਿਆਦਾਤਰ ਲੋਕ ਕਰੇਲਾ ਖਾਣਾ ਪਸੰਦ ਨਹੀਂ ਕਰਦੇ। ਪਰ ਕਰੇਲਾ ਖਾਣ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
ਬਰੋਕਲੀ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ: ਸ਼ੂਗਰ ਦੀ ਸਮੱਸਿਆਂ ਤੋਂ ਪੀੜਿਤ ਲੋਕ ਆਪਣੀ ਖੁਰਾਕ 'ਚ ਬਰੋਕਲੀ ਨੂੰ ਜ਼ਰੂਰ ਸ਼ਾਮਲ ਕਰੋ। ਇਹ ਸਬਜ਼ੀ ਵਿਟਾਮਿਨ-ਕੇ ਅਤੇ ਫੋਲੇਟ ਨਾਲ ਭਰਪੂਰ ਹੁੰਦੀ ਹੈ। ਇਸ 'ਚ ਮੌਜ਼ੂਦ ਪੋਟਾਸ਼ੀਅਮ ਅਤੇ ਵਿਟਾਮਿਨ-ਸੀ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦੇ ਹਨ।
ਮੂਲੀ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ: ਮੂਲੀ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ, ਜੋ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ।
ਲੌਕੀ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ: ਲੌਕੀ ਸਿਹਤ ਲਈ ਫਾਇਦੇਮੰਦ ਮੰਨੀ ਜਾਂਦੀ ਹੈ। ਇਸ 'ਚ ਪਾਣੀ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੇਕਰ ਤੁਸੀਂ ਸ਼ੂਗਰ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਲੌਕੀ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰ ਲਓ।
ਪਾਲਕ ਸ਼ੂਗਰ ਦੇ ਮਰੀਜ਼ਾਂ ਲਈ ਮਦਦਗਾਰ: ਹਰੀਆਂ ਪੱਤੇਦਾਰ ਸਬਜ਼ੀਆਂ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੀਆਂ ਹਨ। ਪਾਲਕ 'ਚ ਵਿਟਾਮਿਨ-ਏ, ਸੀ, ਫੋਲੇਟ, ਫਾਈਬਰ ਅਤੇ ਕਈ ਵਿਟਾਮਿਨਸ ਪਾਏ ਜਾਂਦੇ ਹਨ। ਇਸ ਨਾਲ ਸ਼ੂਗਰ ਨੂੰ ਘਟ ਕਰਨ 'ਚ ਮਦਦ ਮਿਲ ਸਕਦੀ ਹੈ।