ETV Bharat / sukhibhava

Diet for Brain: ਤੁਹਾਡੀ ਵੀ ਯਾਦਾਸ਼ਤ ਰਹਿੰਦੀ ਹੈ ਕੰਮਜ਼ੋਰ, ਤਾਂ ਅੱਜ ਤੋਂ ਹੀ ਆਪਣੀ ਖੁਰਾਕ 'ਚ ਇਨ੍ਹਾਂ 3 ਚੀਜ਼ਾਂ ਨੂੰ ਕਰ ਲਓ ਸ਼ਾਮਲ - health tips

Foods For Brain: ਦਿਮਾਗ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੁੰਦਾ ਹੈ। ਇਹ ਸਾਡੇ ਸਾਰੇ ਸਰੀਰ ਨੂੰ ਕੰਟਰੋਲ ਕਰਦਾ ਹੈ। ਇਸ ਲਈ ਦਿਮਾਗ ਦਾ ਸਿਹਤਮੰਦ ਰਹਿਣਾ ਬਹੁਤ ਜ਼ਰੂਰੀ ਹੈ। ਜੇਕਰ ਤੁਹਾਡੀ ਵੀ ਯਾਦਾਸ਼ਤ ਕੰਮਜ਼ੋਰ ਹੈ, ਤਾਂ ਤੁਸੀਂ ਆਪਣੀ ਖੁਰਾਕ 'ਚ ਕੁਝ ਸਿਹਤਮੰਦ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ।

Foods For Brain
Diet for Brain
author img

By ETV Bharat Punjabi Team

Published : Sep 25, 2023, 11:03 AM IST

Updated : Sep 25, 2023, 11:10 AM IST

ਹੈਦਰਾਬਾਦ: ਦਿਮਾਗ ਦਾ ਸਿਹਤਮੰਦ ਰਹਿਣਾ ਬਹੁਤ ਜ਼ਰੂਰੀ ਹੈ। ਕਿਉਕਿ ਸਾਡਾ ਦਿਮਾਗ ਹਰ ਸਮੇਂ ਕੰਮ ਕਰਦਾ ਹੈ। ਇਸ ਲਈ ਇਸਦਾ ਐਕਟਿਵ ਰਹਿਣਾ ਅਤੇ ਯਾਦਾਸ਼ਤ ਸ਼ਕਤੀ ਦਾ ਤੇਜ਼ ਹੋਣਾ ਬਹੁਤ ਜ਼ਰੂਰੀ ਹੈ। ਦਿਮਾਗ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਸਿਹਤਮੰਦ ਭੋਜਨ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਸਹੀ ਭੋਜਨ ਨਾਲ ਦਿਮਾਗ ਤੇਜ਼ ਹੁੰਦਾ ਹੈ। ਯਾਦਾਸ਼ਤ ਨੂੰ ਤੇਜ਼ ਕਰਨ ਲਈ ਵਿਟਾਮਿਨ, ਮਿਨਰਲ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਭੋਜਨ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ ਨਾਲ ਦਿਮਾਗ ਨੂੰ ਬਿਹਤਰ ਪੋਸ਼ਣ ਮਿਲਦਾ ਹੈ। ਇਸਦੇ ਨਾਲ ਹੀ ਦਿਮਾਗ ਨੂੰ ਸਿਹਤਮੰਦ ਰੱਖਣ 'ਚ ਵੀ ਮਦਦ ਮਿਲਦੀ ਹੈ।

ਯਾਦਾਸ਼ਤ ਤੇਜ਼ ਕਰਨ ਲਈ ਆਪਣੀ ਖੁਰਾਕ 'ਚ ਸ਼ਾਮਲ ਕਰੋ ਇਹ ਭੋਜਨ:

ਫਲਾਂ ਨਾਲ ਯਾਦਾਸ਼ਤ ਸ਼ਕਤੀ ਤੇਜ਼ ਕਰਨ 'ਚ ਮਦਦ ਮਿਲਦੀ: ਬਲੂ ਬੇਰੀ ਯਾਦਾਸ਼ਤ ਤੇਜ਼ ਕਰਨ ਲਈ ਫਾਇਦੇਮੰਦ ਹੋ ਸਕਦੀ ਹੈ। ਇਸ 'ਚ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ। ਇਸ ਨਾਲ ਦਿਮਾਗ ਨੂੰ ਤਣਾਅ ਤੋਂ ਬਚਾਇਆ ਜਾ ਸਕਦਾ ਹੈ। ਇਸਦੇ ਨਾਲ ਹੀ ਤੁਸੀਂ ਅੰਗੂਰ ਨੂੰ ਵੀ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਦਿਮਾਗ ਨੂੰ ਤੇਜ਼ ਕਰਨ 'ਚ ਮਦਦ ਮਿਲਦੀ ਹੈ। ਤਰਬੂਜ਼ ਅਤੇ ਆਵਾਕੈਡੋ ਨੂੰ ਵੀ ਤੁਸੀਂ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ।

ਹਰੀਆਂ ਪੱਤੇਦਾਰ ਸਬਜ਼ੀਆਂ ਯਾਦਾਸ਼ਤ ਤੇਜ਼ ਕਰਨ 'ਚ ਮਦਦਗਾਰ: ਯਾਦਾਸ਼ਤ ਤੇਜ਼ ਕਰਨ ਲਈ ਤੁਸੀਂ ਹਰੀਆਂ ਸਬਜ਼ੀਆਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਹਰੀਆਂ ਸਬਜ਼ੀਆਂ ਸਿਹਤ ਦੇ ਨਾਲ-ਨਾਲ ਦਿਮਾਗ ਲਈ ਵੀ ਫਾਇਦੇਮੰਦ ਹੁੰਦੀਆਂ ਹਨ। ਹਰੀਆਂ ਸਬਜ਼ੀਆਂ 'ਚ ਐਂਟੀਆਕਸੀਡੈਂਟ, ਪੋਸ਼ਟਿਕ ਤੱਤ ਅਤੇ ਕਈ ਵਿਟਾਮਿਨ ਪਾਏ ਜਾਂਦੇ ਹਨ। ਇਸ ਨਾਲ ਦਿਮਾਗ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਇਸ ਲਈ ਤੁਸੀ ਪਾਲਕ ਅਤੇ ਬਰੋਕੋਲੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।

ਅੰਡੇ ਦੀ ਮਦਦ ਨਾਲ ਯਾਦਾਸ਼ਤ ਤੇਜ਼: ਅੰਡੇ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਯਾਦਾਸ਼ਤ ਸ਼ਕਤੀ ਨੂੰ ਤੇਜ਼ ਕਰਨ 'ਚ ਮਦਦ ਮਿਲਦੀ ਹੈ। ਅੰਡੇ 'ਚ ਕੋਲੀਨ ਨਾਮ ਦਾ ਇੱਕ ਵਿਟਾਮਿਨ ਪਾਇਆ ਜਾਂਦਾ ਹੈ, ਜੋ ਦਿਮਾਗ ਦੇ ਵਿਕਾਸ ਅਤੇ ਯਾਦਾਸ਼ਤ 'ਚ ਸੁਧਾਰ ਕਰਨ 'ਚ ਮਦਦ ਕਰਦਾ ਹੈ। ਇਸਦੇ ਨਾਲ ਹੀ ਅੰਡੇ 'ਚ ਵਿਟਾਮਿਨ ਬੀ-6, ਬੀ-12 ਅਤੇ ਫੋਲਿਕ ਐਸਿਡ ਪਾਇਆ ਜਾਂਦਾ ਹੈ। ਇਸਦਾ ਰੋਜ਼ਾਨਾ ਸੇਵਨ ਕਰਨ ਨਾਲ ਦਿਮਾਗ ਨੂੰ ਐਕਟਿਵ ਰੱਖਣ 'ਚ ਮਦਦ ਮਿਲਦੀ ਹੈ।

Last Updated : Sep 25, 2023, 11:10 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.