ਹੈਦਰਾਬਾਦ: ਡਰਾਈ ਫਰੂਟਸ ਖਾਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ ਨੂੰ ਕਈ ਲਾਭ ਮਿਲਦੇ ਹਨ। ਪਰ ਸਰਦੀਆਂ ਦੇ ਮੌਸਮ 'ਚ ਡਰਾਈ ਫਰੂਟਸ ਨੂੰ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ ਅਤੇ ਸਰੀਰ ਨੂੰ ਗਰਮ ਰੱਖਣ 'ਚ ਮਦਦ ਮਿਲਦੀ ਹੈ।
ਸਰਦੀਆਂ ਦੇ ਮੌਸਮ 'ਚ ਇਨ੍ਹਾਂ ਡਰਾਈ ਫਰੂਟਸ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ:
ਕਾਜੂ: ਕਾਜੂ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਸ਼ੂਗਰ ਘਟ ਹੁੰਦੀ ਹੈ। ਇਸ 'ਚ ਸਿਹਤਮੰਦ ਫੈਟ ਵੀ ਪਾਏ ਜਾਂਦੇ ਹਨ। ਇਨ੍ਹਾਂ ਗੁਣਾ ਕਾਰਨ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ ਸਟ੍ਰੋਕ, ਸ਼ੂਗਰ ਅਤੇ ਭਾਰ ਘਟ ਕਰਨ 'ਚ ਵੀ ਮਦਦ ਮਿਲਦੀ ਹੈ। ਇਸ ਲਈ ਕਾਜੂ ਨੂੰ ਆਪਣੀ ਖੁਰਾਕ ਦਾ ਜ਼ਰੂਰ ਹਿੱਸਾ ਬਣਾਓ।
ਸੌਗੀ: ਸੌਗੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਪਾਚਨ ਕਿਰੀਆ ਨੂੰ ਸੁਧਾਰਨ 'ਚ ਮਦਦ ਮਿਲਦੀ ਹੈ। ਸੌਗੀ 'ਚ ਕੈਲੋਰੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ ਅਤੇ ਪੇਟ ਨਾਲ ਜੁੜੀਆਂ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਖਜੂਰ: ਖਜੂਰ 'ਚ ਐਂਟੀ ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਖਜੂਰ ਖਾਣਾ ਦਿਮਾਗ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਐਂਟੀਆਕਸੀਡੈਂਟ ਗੁਣ ਹੋਣ ਕਰਕੇ ਇਸਨੂੰ ਚਮੜੀ ਲਈ ਵੀ ਫਾਇਦੇਮੰਦ ਮੰਨਿਆਂ ਜਾਂਦਾ ਹੈ। ਖਜੂਰ 'ਚ ਫਾਈਬਰ ਦੀ ਮਾਤਰਾ ਵੀ ਪਾਈ ਜਾਂਦੀ ਹੈ, ਜਿਸ ਨਾਲ ਦਿਲ ਨੂੰ ਸਿਹਤਮੰਦ ਰੱਖਣ ਅਤੇ ਖਰਾਬ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ।
- Dandruff Home Remedies: ਡੈਂਡਰਫ ਦੀ ਸਮੱਸਿਆਂ ਤੋਂ ਹੋ ਗਏ ਹੋ ਪਰੇਸ਼ਾਨ, ਤਾਂ ਅਜ਼ਮਾਓ ਇਹ ਘਰੇਲੂ ਨੁਸਖੇ, ਮਿਲੇਗੀ ਰਾਹਤ
- Dry Cracked Lips: ਫਟੇ ਹੋਏ ਬੁੱਲ੍ਹਾਂ ਦੀ ਸਮੱਸਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਤੋਂ ਹੀ ਕਰ ਲਓ ਨਾਰੀਅਲ ਤੇਲ ਦਾ ਇਸ ਤਰ੍ਹਾਂ ਇਸਤੇਮਾਲ
- International Stuttering Awareness Day: ਜਾਣੋ ਕਿਉ ਮਨਾਇਆ ਜਾਂਦਾ ਹੈ ਅੰਤਰਰਾਸ਼ਟਰੀ ਸਟਟਰਿੰਗ ਜਾਗਰੂਕਤਾ ਦਿਵਸ ਅਤੇ ਇਸਦਾ ਉਦੇਸ਼
ਅਖਰੋਟ: ਅਖਰੋਟ 'ਚ ਓਮੇਗਾ-3 ਪਾਇਆ ਜਾਂਦਾ ਹੈ। ਇਸ ਨਾਲ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ ਅਤੇ ਦਿਲ ਸਿਹਤਮੰਦ ਰਹਿੰਦਾ ਹੈ। ਇਸਦੇ ਨਾਲ ਹੀ ਅਖਰੋਟ ਖਾਣ ਨਾਲ ਪਾਚਨ ਕਿਰੀਆਂ ਵੀ ਸਿਹਤਮੰਦ ਰਹਿੰਦੀ ਹੈ।
ਬਾਦਾਮ: ਬਾਦਾਮ ਖਾਣ ਨਾਲ ਸਰੀਰ ਨੂੰ ਗਰਮੀ ਮਿਲਦੀ ਹੈ। ਇਸਦੇ ਨਾਲ ਹੀ ਬਲੱਡ ਪ੍ਰੈਸ਼ਰ ਅਤੇ ਖਰਾਬ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਵੀ ਬਾਦਾਮ ਖਾਣਾ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਭੁੱਖ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।