ਹੈਦਰਾਬਾਦ: ਅਮਰੂਦ ਸਵਾਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਕੁਝ ਲੋਕ ਅਮਰੂਦ 'ਤੇ ਚਾਟ ਮਸਾਲਾ ਅਤੇ ਲੂਣ ਪਾ ਕੇ ਖਾਂਦੇ ਹਨ। ਇਹ ਫਲ ਛੋਟੇ-ਛੋਟੇ ਬੀਜਾਂ ਨਾਲ ਭਰਿਆ ਹੁੰਦਾ ਹੈ। ਇਸਦਾ ਸਵਾਦ ਮਿਠਾ ਹੁੰਦਾ ਹੈ ਅਤੇ ਹਰ ਕਿਸੇ ਨੂੰ ਪਸੰਦ ਵੀ ਹੁੰਦਾ ਹੈ। ਅਮਰੂਦ ਨੂੰ ਪੇਟ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਫਲ 'ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਵਿੱਚ ਵਿਟਾਮਿਨ-ਸੀ, ਲਾਇਕੋਪੀਨ ਅਤੇ ਐਂਟੀਆਕਸੀਡੈਂਟ ਗੁਣ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਹ ਗੁਣ ਸਿਹਤ ਤੋਂ ਇਲਾਵਾ ਚਮੜੀ ਲਈ ਵੀ ਫਾਇਦੇਮੰਦ ਹੁੰਦੇ ਹਨ।
ਅਮਰੂਦ ਖਾਣ ਦਾ ਫਾਇਦੇ:
ਅੱਖਾਂ ਦੀ ਰੋਸ਼ਨੀ ਸੁਧਾਰਨ 'ਚ ਅਮਰੂਦ ਫਾਇਦੇਮੰਦ: ਅਮਰੂਦ 'ਚ ਵਿਟਾਮਿਨ-ਏ ਪਾਇਆ ਜਾਂਦਾ ਹੈ। ਵਿਟਾਮਿਨ-ਏ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਅਮਰੂਦ ਖਾਣ ਨਾਲ ਅੱਖਾਂ ਦੀ ਰੋਸ਼ਨੀ 'ਚ ਸੁਧਾਰ ਹੁੰਦਾ ਹੈ ਅਤੇ ਅੱਖਾਂ ਦੀਆਂ ਹੋਰਨਾਂ ਸਮੱਸਿਆਵਾਂ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ।
ਗਰਭਵਤੀ ਔਰਤਾਂ ਲਈ ਅਮਰੂਦ ਫਾਇਦੇਮੰਦ: ਗਰਭਵਤੀ ਔਰਤਾਂ ਲਈ ਅਮਰੂਦ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਮੌਜ਼ੂਦ ਫੋਲਿਕ ਐਸਿਡ ਜਾਂ ਵਿਟਾਮਿਨ ਬੀ-9 ਗਰਭਵਤੀ ਔਰਤਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਅਮਰੂਦ ਖਾਣ ਨਾਲ ਗਰਭ 'ਚ ਪਲ ਰਹੇ ਬੱਚੇ ਦਾ ਦਿਮਾਗੀ ਵਿਕਾਸ ਹੁੰਦਾ ਹੈ।
ਇਮਿਊਨਟੀ ਵਿੱਚ ਵਾਧਾ: ਅਮਰੂਦ ਵਿਟਾਮਿਨ-ਸੀ ਦਾ ਇੱਕ ਚੰਗਾ ਸਰੋਤ ਹੈ। ਇਸ ਵਿੱਚ ਸੰਤਰੇ ਦੇ ਮੁਕਾਬਲੇ ਵਿਟਾਮਿਨ-ਸੀ 4 ਗੁਣਾ ਜਿਆਦਾ ਪਾਏ ਜਾਂਦੇ ਹਨ। ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਤੁਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।
ਸ਼ੂਗਰ ਦੇ ਮਰੀਜ਼ਾਂ ਲਈ ਅਮਰੂਦ ਖਾਣਾ ਫਾਇਦੇਮੰਦ: ਅਮਰੂਦ 'ਚ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸਦਾ ਗਲਾਈਸੈਮਿਕ ਇੰਡੈਕਸ ਵੀ ਘਟ ਹੁੰਦਾ ਹੈ। ਇਹ ਫਲ ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘਟ ਨਹੀਂ ਹੈ। ਇਹ ਖੂਨ ਦੇ ਵਹਾਅ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ 'ਚ ਅਮਰੂਦ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਹਾਈ ਬਲੱਡ ਪ੍ਰੇਸ਼ਰ ਨੂੰ ਕੰਟਰੋਲ ਕਰਨ 'ਚ ਅਮਰੂਦ ਮਦਦਗਾਰ: ਅਮਰੂਦ 'ਚ ਸੋਡੀਅਮ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ। ਇਸ ਲਈ ਅਮਰੂਦ ਹਾਈ ਬਲੱਡ ਪ੍ਰੇਸ਼ਰ ਵਾਲੇ ਲੋਕਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨੂੰ ਖਾਣ ਨਾਲ ਹਾਈ ਬਲੱਡ ਪ੍ਰੇਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ।
ਖਰਾਬ ਕੋਲੇਸਟ੍ਰੋਲ ਦੇ ਪੱਧਰ ਨੂੰ ਘਟ ਕਰਨ 'ਚ ਅਮਰੂਦ ਮਦਦਗਾਰ: ਅਮਰੂਦ ਟ੍ਰਾਈਗਲਿਸਰਾਈਡਸ ਅਤੇ ਖਰਾਬ ਕੋਲੇਸਟ੍ਰੋਲ ਦੇ ਪੱਧਰ ਨੂੰ ਘਟ ਕਰਨ 'ਚ ਮਦਦ ਕਰਦਾ ਹੈ। ਅਮਰੂਦ ਖਾਣ ਨਾਲ ਤੁਸੀਂ ਦਿਲ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।
ਕਬਜ਼ ਦੀ ਸਮੱਸਿਆਂ ਤੋਂ ਛੁਟਕਾਰਾ: ਅਮਰੂਦ 'ਚ ਫਾਈਬਰ ਜ਼ਿਆਦਾ ਪਾਇਆ ਜਾਂਦਾ ਹੈ। ਇਸ ਨਾਲ ਪਾਚਨ ਠੀਕ ਰਹਿੰਦਾ ਹੈ। ਜੇਕਰ ਤੁਹਾਨੂੰ ਪਾਚਨ ਨਾਲ ਜੁੜੀ ਕੋਈ ਸਮੱਸਿਆਂ ਹੈ, ਤਾਂ ਅਮਰੂਦ ਨੂੰ ਆਪਣੀ ਖੁਰਾਕ 'ਚ ਸਾਮਲ ਕਰੋ। ਇਸ ਨਾਲ ਕਬਜ਼ ਦੀ ਸਮੱਸਿਆਂ ਤੋਂ ਵੀ ਛੁਟਕਾਰਾ ਮਿਲੇਗਾ।