ETV Bharat / sukhibhava

Foods for Diabetes: ਸ਼ੂਗਰ ਦੀ ਸਮੱਸਿਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਨ੍ਹਾਂ ਚੀਜ਼ਾਂ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ

Diabetes Tips: ਸਰਦੀਆਂ ਦੇ ਮੌਸਮ ਸ਼ੁਰੂ ਹੋਣ ਵਾਲੇ ਹਨ। ਇਸ ਮੌਸਮ 'ਚ ਕਈ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਖਾਸ ਤੌਰ 'ਤੇ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਮੌਸਮ 'ਚ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਕੁਝ ਸਿਹਤਮੰਦ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ।

Foods for Diabetes
Foods for Diabetes
author img

By ETV Bharat Punjabi Team

Published : Oct 31, 2023, 12:19 PM IST

ਹੈਦਰਾਬਾਦ: ਸਰਦੀਆਂ ਦੇ ਮੌਸਮ ਆਉਦੇ ਹੀ ਕਈ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਇਸ ਮੌਸਮ 'ਚ ਸ਼ੂਗਰ ਦੀ ਬਿਮਾਰੀ ਵਧਣ ਦਾ ਵੀ ਖਤਰਾ ਰਹਿੰਦਾ ਹੈ। ਇਸ ਲਈ ਤੁਹਾਨੂੰ ਆਪਣੀ ਜੀਵਨਸ਼ੈਲੀ 'ਚ ਬਦਲਾਅ ਕਰਨਾ ਚਾਹੀਦਾ ਹੈ ਅਤੇ ਸ਼ੂਗਰ ਨੂੰ ਕੰਟਰੋਲ ਕਰਨ ਲਈ ਆਪਣੀ ਖੁਰਾਕ 'ਚ ਕੁਝ ਸਿਹਤਮੰਦ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਸ਼ੂਗਰ ਦੀ ਸਮੱਸਿਆਂ ਨੂੰ ਕੰਟਰੋਲ ਕਰਨ ਲਈ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ:

ਗਾਜਰ: ਜੇਕਰ ਤੁਸੀਂ ਸ਼ੂਗਰ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਆਪਣੀ ਖੁਰਾਕ 'ਚ ਗਾਜਰ ਨੂੰ ਸ਼ਾਮਲ ਕਰੋ। ਇਸ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ। ਗਾਜਰ 'ਚ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਤੁਸੀਂ ਗਾਜਰ ਨੂੰ ਸਲਾਦ ਦੇ ਰੂਪ 'ਚ ਵੀ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲੇਗੀ।

ਦਾਲਚੀਨੀ: ਦਾਲਚੀਨੀ ਦਾ ਇਸਤੇਮਾਲ ਸਵਾਦ ਵਧਾਉਣ ਲਈ ਕੀਤਾ ਜਾਂਦਾ ਹੈ। ਪਰ ਇਹ ਪਾਊਡਰ ਸਿਰਫ਼ ਸਵਾਦ ਲਈ ਹੀ ਨਹੀਂ ਸਗੋ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਮਦਦਗਾਰ ਹੁੰਦਾ ਹੈ। ਦਾਲਚੀਨੀ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੀ ਹੈ, ਇਸ ਨਾਲ ਤਣਾਅ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ ਦਿਲ ਨਾਲ ਜੁੜੀਆਂ ਬਿਮਾਰੀਆਂ ਅਤੇ ਸ਼ੂਗਰ ਦਾ ਖਤਰਾ ਵੀ ਘਟ ਹੁੰਦਾ ਹੈ।

ਆਂਵਲਾ: ਆਂਵਲਾ ਕਈ ਚਿਕਿਤਸਕ ਗੁਣਾ ਨਾਲ ਭਰਪੂਰ ਹੁੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ ਆਂਵਲੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹਨ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ, ਆਂਵਲੇ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਤੁਸੀਂ ਆਂਵਲੇ ਦਾ ਮੁਰੱਬਾ, ਚਟਨੀ ਅਤੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।

ਚੁਕੰਦਰ: ਸ਼ੂਗਰ ਦੇ ਮਰੀਜਾਂ ਲਈ ਚੁਕੰਦਰ ਵੀ ਫਾਇਦੇਮੰਦ ਹੁੰਦਾ ਹੈ। ਚੁਕੰਦਰ 'ਚ ਫਾਈਬਰ, ਪੋਟਾਸ਼ੀਅਮ, ਆਈਰਨ, ਮੈਗਨੀਸ਼ੀਅਮ ਵਰਗੇ ਮਿਨਰਲਸ ਪਾਏ ਜਾਂਦੇ ਹਨ। ਇਸ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਤੁਸੀਂ ਚੁਕੰਦਰ ਨੂੰ ਨਾਰੀਅਲ ਦੇ ਨਾਲ ਮਿਲਾ ਕੇ ਅਤੇ ਸੂਪ ਬਣਾ ਕੇ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।

ਸੰਤਰਾ: ਸ਼ੂਗਰ ਦੇ ਮਰੀਜਾਂ ਲਈ ਸੰਤਰਾ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਤੁਸੀਂ ਸੰਤਰੇ ਨੂੰ ਸਲਾਦ ਅਤੇ ਜੂਸ ਦੇ ਰੂਪ 'ਚ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ।

ETV Bharat Logo

Copyright © 2024 Ushodaya Enterprises Pvt. Ltd., All Rights Reserved.