ETV Bharat / sukhibhava

ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਤੋਂ ਲੈ ਕੇ ਫਿਣਸੀਆਂ ਤੋਂ ਛੁਟਕਾਰਾ ਪਾਉਣ ਤੱਕ, ਇੱਥੇ ਜਾਣੋ ਕੱਚੇ ਪਿਆਜ਼ ਦੇ ਫਾਇਦੇ - ਪਿਆਜ਼ ਦੇ ਫਾਇਦੇ

Benefits of Raw Onion: ਕੱਚਾ ਪਿਆਜ਼ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ, ਐਂਟੀਆਕਸੀਡੈਂਟ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਦੇ ਹਨ।

Benefits of Raw Onion
Benefits of Raw Onion
author img

By ETV Bharat Health Team

Published : Jan 18, 2024, 1:31 PM IST

ਹੈਦਰਾਬਾਦ: ਪਿਆਜ਼ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਨਾ ਸਿਰਫ਼ ਜਖਮਾਂ ਦਾ ਇਲਾਜ਼ ਹੁੰਦਾ ਹੈ, ਸਗੋ ਇਸਦਾ ਰਸ ਅਤੇ ਕੱਚਾ ਪਿਆਜ਼ ਖਾਣ ਨਾਲ ਕਈ ਲਾਭ ਵੀ ਮਿਲਦੇ ਹਨ। ਘਰ 'ਚ ਭੋਜਨ ਬਣਾਉਦੇ ਸਮੇਂ ਵੀ ਪਿਆਜ਼ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਕਈ ਲੋਕ ਪਿਆਜ਼ ਨੂੰ ਸਲਾਦ ਦੇ ਰੂਪ 'ਚ ਵੀ ਖਾਂਦੇ ਹਨ। ਪਿਆਜ਼ 'ਚ ਸੋਡੀਅਮ, ਫੋਲੇਟ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਈ, ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

ਪਿਆਜ਼ ਦੇ ਫਾਇਦੇ:

ਅੱਖਾਂ ਦੀ ਰੋਸ਼ਨੀ ਤੇਜ਼: ਕੱਚਾ ਪਿਆਜ਼ ਸਿਰਫ਼ ਸਿਹਤ ਲਈ ਹੀ ਨਹੀਂ, ਸਗੋ ਅੱਖਾਂ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ, ਐਂਟੀਆਕਸੀਡੈਂਟ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਕੱਚਾ ਪਿਆਜ਼ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ, ਕਿਉਕਿ ਇਸ 'ਚ ਵਿਟਾਮਿਨ-ਏ, ਸੀ ਅਤੇ ਈ ਪਾਇਆ ਜਾਂਦਾ ਹੈ, ਜੋ ਅੱਖਾਂ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਅੱਖਾਂ ਦੀ ਕੰਮਜ਼ੋਰੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਫਿਣਸੀਆਂ ਤੋਂ ਛੁਟਕਾਰਾ: ਕੱਚੇ ਪਿਆਜ਼ ਦੀ ਮਦਦ ਨਾਲ ਫਿਣਸੀਆਂ ਅਤੇ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ। ਇਸ 'ਚ ਸਲਫ਼ਰ ਮਿਸ਼ਰਣ ਪਾਇਆ ਜਾਂਦਾ ਹੈ, ਜੋ ਫਿਣਸੀਆਂ ਨੂੰ ਸੁਕਾਉਣ 'ਚ ਮਦਦ ਕਰਦਾ ਹੈ। ਇਸ ਨਾਲ ਚਮੜੀ ਨੂੰ ਸਾਫ਼ ਅਤੇ ਕੋਮਲ ਰੱਖਣ 'ਚ ਮਦਦ ਮਿਲਦੀ ਹੈ। ਕੱਚੇ ਪਿਆਜ਼ ਦੀ ਮਦਦ ਨਾਲ ਫਿਣਸੀਆਂ, ਦਾਗ-ਧੱਬੇ ਅਤੇ ਸੋਜ ਨੂੰ ਘਟ ਕੀਤਾ ਜਾ ਸਕਦਾ ਹੈ।

ਦਿਲ ਲਈ ਫਾਇਦੇਮੰਦ: ਪਿਆਜ਼ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਇਸ ਨਾਲ ਕੋਲੇਸਟ੍ਰੋਲ ਨੂੰ ਘਟ ਕਰਕੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਇਸ ਤਰ੍ਹਾਂ ਪਿਆਜ਼ ਦੀ ਵਰਤੋ ਕਰਨ ਨਾਲ ਦਿਲ ਦਾ ਦੌਰਾ ਅਤੇ ਸਟ੍ਰੋਕ ਦਾ ਖਤਰਾ ਵੀ ਘਟ ਜਾਂਦਾ ਹੈ।

ਇਮਿਊਨ ਸਿਸਟਮ ਮਜ਼ਬੂਤ: ਕੱਚੇ ਪਿਆਜ਼ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ, ਜੋ ਇਮਿਊਨ ਸਿਸਮਟ ਨੂੰ ਮਜ਼ਬੂਤ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਤੁਸੀਂ ਸਰਦੀ ਅਤੇ ਫਲੂ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਲਈ ਕੱਚੇ ਪਿਆਜ਼ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ।

ETV Bharat Logo

Copyright © 2024 Ushodaya Enterprises Pvt. Ltd., All Rights Reserved.