ਹੈਦਰਾਬਾਦ: ਬਦਲਦੇ ਮੌਸਮ ਦੌਰਾਨ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ ਲਈ ਇਮਿਊਨ ਸਿਸਟਮ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਜਿਨ੍ਹਾਂ ਲੋਕਾਂ ਦਾ ਇਮਿਊਨ ਸਿਸਟਮ ਕੰਮਜ਼ੋਰ ਹੁੰਦਾ ਹੈ, ਉਹ ਲੋਕ ਅਕਸਰ ਬਿਮਾਰ ਹੋ ਜਾਂਦੇ ਹਨ। ਇਮਿਊਨ ਸਿਸਟਮ ਕੰਮਜ਼ੋਰ ਹੋਣ 'ਤੇ ਸਰਦੀ-ਜ਼ੁਕਾਮ, ਪੇਟ ਦਰਦ, ਸੁਸਤੀ ਆਦਿ ਸਮੱਸਿਆਂ ਦਾ ਖਤਰਾ ਰਹਿੰਦਾ ਹੈ। ਇਸ ਲਈ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਇਮਿਊਨ ਸਿਸਟਮ ਮਜ਼ਬੂਤ ਹੋਣਾ ਜ਼ਰੂਰੀ ਹੈ। ਤੁਸੀਂ ਆਪਣੀ ਖੁਰਾਕ 'ਚ ਬਦਲਾਅ ਕਰਕੇ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਇਮਿਊਨ ਸਿਸਟਮ ਮਜ਼ਬੂਤ ਕਰਨ ਲਈ ਖਾਓ ਇਹ ਚੀਜ਼ਾਂ:
ਆਂਵਲਾ: ਆਂਵਲੇ 'ਚ ਐਂਟੀਆਕਸੀਡੈਂਟ ਅਤੇ ਐਂਟੀਵਾਈਰਲ ਗੁਣ ਪਾਏ ਜਾਂਦੇ ਹਨ ਅਤੇ ਇਹ ਵਿਟਾਮਿਨ-ਸੀ ਦਾ ਵੀ ਚੰਗਾ ਸਰੋਤ ਹੁੰਦਾ ਹੈ। ਆਂਵਲੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨ ਨਾਲ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ਹੋ ਸਕਦਾ ਹੈ ਅਤੇ ਤੁਸੀਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਆਂਵਲੇ ਨੂੰ ਤੁਸੀਂ ਜੂਸ, ਮੁਰੱਬਾ ਅਤੇ ਚਟਨੀ ਆਦਿ ਦੇ ਰੂਪ 'ਚ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।
ਮਸਾਲੇ: ਰਸੋਈ 'ਚ ਵਰਤੇ ਜਾਣ ਵਾਲੇ ਮਸਾਲੇ ਵੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਨਾਲ ਵੀ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਮਸਾਲਿਆਂ 'ਚ ਐਂਟੀ ਸੈਪਟਿਕ, ਐਂਟੀ ਵਾਈਰਲ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਨ੍ਹਾਂ ਗੁਣਾਂ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ। ਤੁਸੀਂ ਰੋਜ਼ਾਨਾ ਹਲਦੀ, ਜ਼ੀਰਾ, ਧਨੀਆ ਅਤੇ ਕਾਲੀ ਮਿਰਚ ਦਾ ਜ਼ਰੂਰ ਇਸਤੇਮਾਲ ਕਰੋ। ਇਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।
ਨਿੰਬੂ: ਨਿੰਬੂ ਦੀ ਮਦਦ ਨਾਲ ਵੀ ਤੁਸੀਂ ਕਈ ਮੌਸਮੀ ਬਿਮਾਰੀਆਂ ਤੋਂ ਬਚ ਸਕਦੇ ਹੋ। ਨਿੰਬੂ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਐਂਟੀਆਕਸੀਡੈਂਟ ਗੁਣਾ ਨਾਲ ਭਰਪੂਰ ਨਿੰਬੂ ਸਰੀਰ 'ਚੋ ਜ਼ਹਿਰੀਲੇ ਪਦਾਰਥਾ ਨੂੰ ਬਾਹਰ ਕਰਦਾ ਹੈ। ਇਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਦਾਲ, ਸਬਜ਼ੀ, ਸਲਾਦ 'ਚ ਨਿੰਬੂ ਦਾ ਰਸ ਮਿਕਸ ਕਰਕੇ ਤੁਸੀਂ ਨਿੰਬੂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ।
ਗ੍ਰੀਨ-ਟੀ: ਗ੍ਰੀਨ-ਟੀ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸ ਨਾਲ ਤੁਹਾਨੂੰ ਕਈ ਲਾਭ ਮਿਲ ਸਕਦੇ ਹਨ ਅਤੇ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਤੁਸੀਂ ਬਾਦਾਮ, ਪਿਸਤਾ, ਅਖਰੋਟ ਅਤੇ ਕਾਜੂ ਨੂੰ ਵੀ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਵੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲੇਗੀ।
ਲੱਸੀ: ਲੱਸੀ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ ਅਤੇ ਤੁਸੀਂ ਵਾਈਰਲ ਇੰਨਫੈਕਸ਼ਨ ਤੋਂ ਬਚ ਸਕਦੇ ਹੋ। ਇਸ ਤੋਂ ਇਲਾਵਾ ਲੱਸੀ ਨਾਲ ਪਾਚਨ ਵੀ ਸਿਹਤਮੰਦ ਰਹਿੰਦਾ ਹੈ। ਲੱਸੀ ਦਾ ਸਵਾਦ ਵਧਾਉਣ ਲਈ ਤੁਸੀਂ ਇਸ 'ਚ ਕਾਲੀ ਮਿਰਚ ਦਾ ਇਸਤੇਮਾਲ ਕਰ ਸਕਦੇ ਹੋ।