ETV Bharat / sukhibhava

Health Tips: ਵਧਦੀ ਉਮਰ 'ਚ ਵੀ ਖੁਦ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਅਪਣਾਓ ਇਹ 4 ਟਿਪਸ - healthy lifestyle

Health Tips For Oldage People: ਗਲਤ ਜੀਵਨਸ਼ੈਲੀ ਦਾ ਅਸਰ ਸਾਡੀ ਸਿਹਤ 'ਤੇ ਪੈਂਦਾ ਹੈ। ਜੇਕਰ ਵਧਦੀ ਉਮਰ ਦੀ ਗੱਲ ਕੀਤੀ ਜਾਵੇਂ, ਤਾਂ ਇਸ ਉਮਰ 'ਚ ਲੋਕ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ 'ਚ ਆਪਣੀ ਜੀਵਨਸ਼ੈਲੀ 'ਚ ਬਦਲਾਅ ਕਰਕੇ ਤੁਸੀਂ ਖੁਦ ਨੂੰ ਸਿਹਤਮੰਦ ਰੱਖ ਸਕਦੇ ਹੋ।

Health Tips
Health Tips
author img

By ETV Bharat Punjabi Team

Published : Sep 7, 2023, 11:35 AM IST

ਹੈਦਰਾਬਾਦ: ਅੱਜ ਦੇ ਸਮੇਂ 'ਚ ਗਲਤ ਜੀਵਨਸ਼ੈਲੀ ਕਾਰਨ ਲੋਕ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਗਲਤ ਖਾਣ-ਪੀਣ ਅਤੇ ਸੌਣ ਦਾ ਗਲਤ ਸਮਾਂ ਹੋਣ ਕਾਰਨ ਵੀ ਸਿਹਤ 'ਤੇ ਅਸਰ ਪੈਂਦਾ ਹੈ। ਵਧਦੀ ਉਮਰ 'ਚ ਇਹ ਸਮੱਸਿਆਵਾਂ ਹੋਰ ਵਧ ਜਾਂਦੀਆਂ ਹਨ। 40 ਸਾਲ ਦੀ ਉਮਰ ਤੋਂ ਬਾਅਦ ਜ਼ਿਆਦਾ ਸਿਹਤ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ। ਇਨ੍ਹਾਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਅਤੇ ਵਧਦੀ ਉਮਰ 'ਚ ਵੀ ਖੁਦ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਕੁਝ ਟਿਪਸ ਅਜ਼ਮਾਂ ਸਕਦੇ ਹੋ।

ਵਧਦੀ ਉਮਰ 'ਚ ਖੁਦ ਨੂੰ ਇਸ ਤਰ੍ਹਾਂ ਰੱਖੋ ਸਿਹਤਮੰਦ:-

ਕੈਲਸ਼ੀਅਮ ਭਰਪੂਰ ਚੀਜ਼ਾਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਓ: ਮਰਦਾਂ ਦੇ ਮੁਕਾਬਲੇ ਔਰਤਾਂ ਨੂੰ ਵਧਦੀ ਉਮਰ 'ਚ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵਧਦੀ ਉਮਰ 'ਚ ਔਰਤਾਂ ਨੂੰ ਪੌਸ਼ਣ ਦੀ ਕਮੀ ਹੋਣ ਕਰਕੇ ਕਮਰ ਦਰਦ, ਗੋਡਿਆਂ 'ਚ ਦਰਦ ਜਾਂ ਹੱਡੀਆਂ 'ਚ ਦਰਦ ਦੀ ਸਮੱਸਿਆਂ ਹੋਣ ਲੱਗਦੀ ਹੈ। ਇਸ ਲਈ ਔਰਤਾਂ ਨੂੰ ਆਪਣੀ ਖੁਰਾਕ 'ਚ ਕੈਲਸ਼ੀਅਮ ਨਾਲ ਭਰਪੂਰ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਦੁੱਧ, ਦਹੀ, ਫਲ ਅਤੇ ਪਨੀਰ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।

ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ: ਸਿਹਤਮੰਦ ਰਹਿਣ ਲਈ ਸਰੀਰ 'ਚ ਪਾਣੀ ਭਰਪੂਰ ਮਾਤਰਾ 'ਚ ਹੋਣਾ ਚਾਹੀਦਾ ਹੈ। ਇਸ ਲਈ ਰੋਜ਼ਾਨਾ 3 ਤੋਂ 4 ਲੀਟਰ ਪਾਣੀ ਜ਼ਰੂਰ ਪੀਓ। ਇਸ ਨਾਲ ਤੁਸੀਂ ਖੁਦ ਨੂੰ ਸਿਹਤਮੰਦ ਰੱਖ ਸਕੋਗੇ। ਜ਼ਿਆਦਾ ਪਾਣੀ ਪੀਣ ਲਈ ਤੁਸੀਂ ਪਾਣੀ ਦੀ ਬੋਤਲ ਵੀ ਆਪਣੇ ਨਾਲ ਰੱਖ ਸਕਦੇ ਹੋ ਅਤੇ ਜ਼ਰੂਰਤ ਦੇ ਹਿਸਾਬ ਨਾਲ ਪਾਣੀ ਪੀ ਸਕਦੇ ਹੋ।

ਸੀਮਿਤ ਮਾਤਰਾ 'ਚ ਭੋਜਨ ਖਾਓ: ਵਧਦੀ ਉਮਰ ਕਾਰਨ ਵਿਅਕਤੀ ਦਾ Metabolism ਹੌਲੀ ਹੋ ਜਾਂਦਾ ਹੈ। ਇਸ ਲਈ 40 ਸਾਲ ਦੀ ਉਮਰ ਤੋਂ ਬਾਅਦ ਵਿਅਕਤੀ ਨੂੰ ਆਪਣੀ ਖੁਰਾਕ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਅਤੇ ਸੀਮਿਤ ਮਾਤਰਾ 'ਚ ਭੋਜਨ ਖਾਓ। ਜ਼ਿਆਦਾ ਭੋਜਨ ਖਾਣ ਤੋਂ ਬਚਣ ਲਈ ਆਪਣੀ ਖੁਰਾਕ 'ਚ ਫਾਈਬਰ ਭਰਪੂਰ ਭੋਜਨ ਨੂੰ ਸ਼ਾਮਲ ਕਰੋ।

ਭੋਜਨ ਚੰਗੀ ਤਰ੍ਹਾਂ ਚਬਾ ਕੇ ਖਾਓ: ਭੋਜਨ ਨੂੰ ਚੰਗੀ ਤਰ੍ਹਾਂ ਚਬਾ ਕੇ ਖਾਣਾ ਚਾਹੀਦਾ ਹੈ। ਇਸ ਨਾਲ ਕਈ ਫਾਇਦੇ ਮਿਲ ਸਕਦੇ ਹਨ। ਅੱਜ ਦੇ ਸਮੇਂ 'ਚ ਲੋਕ ਭੋਜਨ ਖਾਣ 'ਚ ਜਲਦਬਾਜ਼ੀ ਕਰਦੇ ਹਨ। ਜੇਕਰ ਤੁਸੀਂ ਵੀ ਭੋਜਨ ਖਾਣ 'ਚ ਜਲਦੀ ਕਰਦੇ ਹੋ, ਤਾਂ ਅੱਜ ਤੋਂ ਹੀ ਆਪਣੀ ਇਹ ਆਦਤ ਬਦਲ ਲਓ। ਇਸ ਕਾਰਨ ਵਧਦੀ ਉਮਰ 'ਚ ਪਾਚਨ ਸੰਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.