ਹੈਦਰਾਬਾਦ: ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਅਤੇ ਕੌਫ਼ੀ ਤੋਂ ਕਰਦੇ ਹਨ। ਕੁਝ ਲੋਕਾਂ ਦੀ ਚਾਹ ਤੋਂ ਬਿਨ੍ਹਾਂ ਸਵੇਰ ਹੀ ਨਹੀਂ ਹੁੰਦੀ, ਪਰ ਕੀ ਤੁਸੀਂ ਜਾਣਦੇ ਹੋ ਕਿ ਜ਼ਰੂਰਤ ਤੋਂ ਜ਼ਿਆਦਾ ਚਾਹ ਪੀਣਾ ਨੁਕਸਾਨਦੇਹ ਵੀ ਹੋ ਸਕਦਾ ਹੈ। ਸਵੇਰ ਦੇ ਸਮੇਂ ਖਾਲੀ ਪੇਟ ਚਾਹ ਅਤੇ ਕੌਫ਼ੀ ਪੀਣ ਨਾਲ ਗੈਸ ਅਤੇ ਐਸਿਡਿਟੀ ਦੀ ਸਮੱਸਿਆਂ ਹੋ ਸਕਦੀ ਹੈ। ਇਸ ਲਈ ਤੁਸੀਂ ਸਵੇਰ ਦੇ ਸਮੇਂ ਖਾਲੀ ਪੇਟ ਆਪਣੀ ਖੁਰਾਕ 'ਚ ਕੁਝ ਸਿਹਤਮੰਦ ਪੱਤੀਆਂ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ।
ਇਨ੍ਹਾਂ ਪੱਤੀਆਂ ਨੂੰ ਖਾਲੀ ਪੇਟ ਖਾਣਾ ਫਾਇਦੇਮੰਦ:
ਨਿੰਮ ਦੀਆਂ ਪੱਤੀਆਂ: ਨਿੰਮ ਦੇ ਪੱਤੇ ਚਾਹੇ ਕੌੜੇ ਹੁੰਦੇ ਹਨ, ਪਰ ਸਿਹਤ ਲਈ ਫਾਇਦੇਮੰਦ ਵੀ ਹੁੰਦੇ ਹਨ। ਇਨ੍ਹਾਂ ਪੱਤੀਆਂ 'ਚ ਸਾੜ-ਵਿਰੋਧੀ, ਐਂਟੀ-ਫੰਗਲ ਅਤੇ ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ। ਇਸ ਨਾਲ ਖੂਨ ਨੂੰ ਸਾਫ਼ ਕਰਨ 'ਚ ਮਦਦ ਮਿਲਦੀ ਹੈ। ਨਿੰਮ ਦੇ ਪੱਤੇ ਸਿਰਫ਼ ਸਿਹਤ ਲਈ ਹੀ ਨਹੀਂ ਸਗੋ ਚਮੜੀ ਲਈ ਵੀ ਫਾਇਦੇਮੰਦ ਹੁੰਦੇ ਹਨ।
ਕਰੀ ਪੱਤਾ: ਕਰੀ ਪੱਤੇ ਦਾ ਇਸਤੇਮਾਲ ਭੋਜਨ ਦਾ ਸਵਾਦ ਵਧਾਉਣ ਲਈ ਕੀਤਾ ਜਾਂਦਾ ਹੈ। ਇਹ ਪੱਤੇ ਸਿਰਫ਼ ਭੋਜਨ ਦਾ ਸਵਾਦ ਹੀ ਨਹੀਂ ਸਗੋ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਕਰੀ ਪੱਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਅਤੇ ਕੋਲੇਸਟ੍ਰੋਲ ਨੂੰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ।
ਤੁਲਸੀ ਦੇ ਪੱਤੇ: ਤੁਲਸੀ ਦੇ ਪੱਤਿਆਂ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਨ੍ਹਾਂ ਨੂੰ ਖਾਲੀ ਪੇਟ ਖਾਣ ਨਾਲ ਇਮਿਊਨਟੀ 'ਚ ਸੁਧਾਰ ਹੁੰਦਾ ਹੈ ਅਤੇ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸਦੇ ਨਾਲ ਹੀ ਤੁਲਸੀ ਦੇ ਪੱਤੇ ਤਣਾਅ ਨੂੰ ਵੀ ਘਟ ਕਰਨ 'ਚ ਮਦਦ ਕਰਦੇ ਹਨ।
- World Antimicrobial awareness week 2023: ਜਾਣੋ, ਕਿਉ ਮਨਾਇਆ ਜਾਂਦਾ ਹੈ ਵਿਸ਼ਵ ਰੋਗਾਣੂਨਾਸ਼ਕ ਜਾਗਰੂਕਤਾ ਹਫ਼ਤਾ ਅਤੇ ਐਂਟੀ-ਮਾਈਕ੍ਰੋਬਾਇਲ ਦਵਾਈਆਂ ਦੇ ਨੁਕਸਾਨ
- World Prematurity Day: ਜਾਣੋ, ਵਿਸ਼ਵ ਪ੍ਰੀਮੈਚਿਓਰਿਟੀ ਦਿਵਸ ਦਾ ਇਤਿਹਾਸ ਅਤੇ ਪ੍ਰੀਮੈਚਿਓਰ ਬੱਚਿਆਂ ਦੀ ਦੇਖਭਾਲ ਕਰਨ ਦੇ ਉਪਾਅ
- Hot Water on Face: ਗਰਮ ਪਾਣੀ ਨਾਲ ਮੂੰਹ ਧੋ ਰਹੇ ਹੋ, ਤਾਂ ਹੋ ਜਾਓ ਸਾਵਧਾਨ, ਚਮੜੀ ਨਾਲ ਜੁੜੀਆਂ ਹੋ ਸਕਦੀਆਂ ਨੇ ਇਹ ਸਮੱਸਿਆਵਾਂ
ਅਜਵਾਈਨ ਦੇ ਪੱਤੇ: ਅਜਵਾਈਨ ਦੇ ਪੱਤਿਆਂ 'ਚ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ। ਇਨ੍ਹਾਂ ਪੱਤੀਆਂ ਨੂੰ ਇਸਤੇਮਾਲ ਕਰਨ ਨਾਲ ਤੁਸੀਂ ਭੋਜਨ ਨਾ ਪਚਨ ਅਤੇ ਐਸਿਡਿਟੀ ਵਰਗੀ ਸਮੱਸਿਆਂ ਤੋਂ ਰਾਹਤ ਪਾ ਸਕਦੇ ਹੋ।