ਹੈਦਰਾਬਾਦ: ਬੱਚਿਆਂ ਦੇ ਵਿਕਾਸ 'ਚ ਖਾਣ-ਪੀਣ ਦੀ ਬਹੁਤ ਮਹੱਤਵਪੂਰਣ ਭੂਮਿਕਾ ਹੁੰਦੀ ਹੈ। ਜੇਕਰ ਮਾਪੇ ਆਪਣੇ ਬੱਚਿਆਂ ਨੂੰ ਸਿਹਤਮੰਦ ਚੀਜ਼ਾਂ ਖਾਣ ਨੂੰ ਦੇਣ, ਤਾਂ ਉਨ੍ਹਾਂ ਦੀ ਸਿਹਤ ਅਤੇ ਕੱਦ ਦੋਨੋ ਵਧੀਆਂ ਹੋ ਸਕਦੇ ਹਨ। ਜੇਕਰ ਤੁਸੀਂ ਆਪਣੇ ਬੱਚੇ ਦੇ ਕੱਦ ਨੂੰ ਵਧਾਉਣਾ ਚਾਹੁੰਦੇ ਹੋ, ਤਾਂ ਉਨ੍ਹਾਂ ਨੂੰ ਕੁਝ ਸਿਹਤਮੰਦ ਚੀਜ਼ਾਂ ਖਾਣ ਨੂੰ ਦਿਓ। ਇਸ ਨਾਲ ਬੱਚੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਹੋਣਗੇ।
ਬੱਚਿਆਂ ਦੇ ਕੱਦ ਨੂੰ ਵਧਾਉਣ ਲਈ ਖੁਰਾਕ:
ਡੇਅਰੀ ਪ੍ਰੋਡਕਟਸ: ਬੱਚਿਆਂ ਦੇ ਕੱਦ ਨੂੰ ਵਧਾਉਣ ਲਈ ਤੁਸੀਂ ਉਨ੍ਹਾਂ ਨੂੰ ਦੁੱਧ, ਦਹੀ ਅਤੇ ਪਨੀਰ ਖਾਣ ਨੂੰ ਦੇ ਸਕਦੇ ਹੋ। ਇਨ੍ਹਾਂ 'ਚ ਵਿਟਾਮਿਨ-ਏ, ਵਿਟਾਮਿਨ-ਬੀ, ਵਿਟਾਮਿਨ-ਡੀ, ਵਿਟਾਮਿਨ-ਈ, ਪ੍ਰੋਟੀਨ ਅਤੇ ਕੈਲਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਬੱਚਿਆਂ ਦੇ ਕੱਦ ਨੂੰ ਵਧਾਉਣ 'ਚ ਮਦਦ ਮਿਲ ਸਕਦੀ ਹੈ। ਕਈ ਵਾਰ ਪੌਸ਼ਟਿਕ ਤੱਤਾਂ ਦੀ ਕਮੀ ਕਾਰਨ ਵੀ ਕੱਦ ਛੋਟਾ ਰਹਿ ਜਾਂਦਾ ਹੈ। ਇਸ ਲਈ ਤੁਸੀਂ ਆਪਣੇ ਬੱਚਿਆਂ ਦੀ ਖੁਰਾਕ 'ਚ ਡੇਅਰੀ ਪ੍ਰੋਡਕਟਸ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨਾਲ ਸਰੀਰ 'ਚ ਪੌਸ਼ਟਿਕ ਤੱਤਾਂ ਦੀ ਕਮੀ ਪੂਰੀ ਹੋਵੇਗੀ।
ਅੰਡੇ: ਅੰਡੇ 'ਚ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਪ੍ਰੋਟੀਨ ਤੋਂ ਇਲਾਵਾ ਇਸ 'ਚ ਵਿਟਾਮਿਨ ਬੀ-2 ਵੀ ਪਾਇਆ ਜਾਂਦਾ ਹੈ। ਇਸ ਨਾਲ ਬੱਚਿਆਂ ਦੇ ਕੱਦ ਨੂੰ ਵਧਾਉਣ 'ਚ ਮਦਦ ਮਿਲ ਸਕਦੀ ਹੈ। ਜੇਕਰ ਤੁਸੀਂ ਆਪਣੇ ਬੱਚੇ ਦੇ ਛੋਟੇ ਕੱਦ ਤੋਂ ਪਰੇਸ਼ਾਨ ਹੋ, ਤਾਂ ਉਨ੍ਹਾਂ ਦੀ ਖੁਰਾਕ 'ਚ ਅੰਡੇ ਜ਼ਰੂਰ ਸ਼ਾਮਲ ਕਰੋ।
ਸੋਈਆਬੀਨ: ਸੋਈਆਬੀਨ ਵੀ ਪ੍ਰੋਟੀਨ ਦਾ ਚੰਗਾ ਸਰੋਤ ਹੁੰਦਾ ਹੈ। ਇਸ 'ਚ ਮੌਜ਼ੂਦ ਪੌਸ਼ਟਿਕ ਤੱਤ ਹੱਡੀਆਂ ਨੂੰ ਮਜ਼ਬੂਤ ਬਣਾਉਦੇ ਹਨ। ਇਸਦੇ ਨਾਲ ਹੀ ਬੱਚਿਆਂ ਦਾ ਕੱਦ ਵਧਾਉਣ 'ਚ ਵੀ ਮਦਦ ਮਿਲਦੀ ਹੈ। ਇਸ ਲਈ ਤੁਸੀਂ ਆਪਣੇ ਬੱਚਿਆਂ ਦੀ ਖੁਰਾਕ 'ਚ ਸੋਇਆਬੀਨ ਨੂੰ ਸ਼ਾਮਲ ਕਰ ਸਕਦੇ ਹੋ।
ਕੇਲਾ: ਕੇਲਾ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਬੱਚਿਆਂ ਦੇ ਕੱਦ ਨੂੰ ਵਧਾਉਣ 'ਚ ਮਦਦ ਮਿਲ ਸਕਦੀ ਹੈ। ਕੇਲੇ 'ਚ ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਜ਼ ਅਤੇ ਫਾਈਬਰ ਪਾਏ ਜਾਂਦੇ ਹਨ, ਜੋ ਬੱਚਿਆਂ ਲਈ ਜ਼ਰੂਰੀ ਹੁੰਦੇ ਹਨ। ਇਸ ਲਈ ਬੱਚਿਆਂ ਦੀ ਖੁਰਾਕ 'ਚ ਕੇਲੇ ਨੂੰ ਜ਼ਰੂਰ ਸ਼ਾਮਲ ਕਰੋ।
- Spices for Digestion: ਪਾਚਨ ਦੀ ਸਮੱਸਿਆਂ ਤੋਂ ਹੋ ਪਰੇਸ਼ਾਨ, ਤਾਂ ਇਨ੍ਹਾਂ ਮਸਾਲਿਆਂ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ, ਮਿਲੇਗੀ ਰਾਹਤ
- Dates Health Benefits: ਸਰਦੀਆਂ ਦੇ ਮੌਸਮ 'ਚ ਖਜੂਰ ਖਾਣ ਨਾਲ ਸਿਹਤ ਨੂੰ ਮਿਲ ਸਕਦੈ ਨੇ ਇਹ 5 ਅਣਗਿਣਤ ਫਾਇਦੇ
- Side Effects Of Oranges: ਸਾਵਧਾਨ! ਖਾਲੀ ਪੇਟ ਸੰਤਰਾ ਖਾਣਾ ਸਿਹਤ 'ਤੇ ਪੈ ਸਕਦੈ ਭਾਰੀ, ਖਾਣ ਤੋਂ ਪਹਿਲਾ ਜਾਣ ਲਓ ਇਸਦੇ ਨੁਕਸਾਨ
ਮੱਛੀ: ਬੱਚਿਆਂ ਦੇ ਵਿਕਾਸ 'ਚ ਮੱਛੀ ਮਹੱਤਵਪੂਰਣ ਭੂਮਿਕਾ ਨਿਭਾਉਦੀ ਹੈ। ਇਸ 'ਚ ਓਮੇਗਾ-3 ਫੈਟੀ ਐਸਿਡ, ਆਈਰਨ, ਕੈਲਸ਼ੀਅਮ, ਫਾਸਫੋਰਸ ਅਤੇ ਕਈ ਵਿਟਾਮਿਨਸ ਪਾਏ ਜਾਂਦੇ ਹਨ। ਇਸ ਨਾਲ ਬੱਚਿਆਂ ਦੇ ਕੱਦ ਨੂੰ ਵਧਾਉਣ 'ਚ ਮਦਦ ਮਿਲ ਸਕਦੀ ਹੈ।
ਸਬਜ਼ੀਆਂ: ਸਬਜ਼ੀਆਂ ਸਿਹਤ ਲਈ ਫਾਇਦੇਮੰਦ ਹੁੰਦੀਆਂ ਹਨ। ਹਰੀਆਂ ਪੱਤੇਦਾਰ ਸਬਜ਼ੀਆਂ ਸਿਰਫ਼ ਸਿਹਤ ਲਈ ਨਹੀਂ ਸਗੋ ਬੱਚੇ ਦਾ ਕੱਦ ਵਧਾਉਣ 'ਚ ਵੀ ਮਦਦਗਾਰ ਹੁੰਦੀਆਂ ਹਨ। ਹਰੀਆਂ ਸਬਜ਼ੀਆਂ 'ਚ ਵਿਟਾਮਿਨ-ਏ, ਵਿਟਾਮਿਨ-ਸੀ, ਵਿਟਾਮਿਨ-ਕੇ, ਫਾਈਬਰ, ਮੈਗਨੀਸ਼ੀਅਮ, ਆਈਰਨ, ਪੋਟਾਸ਼ੀਅਮ ਅਤੇ ਕੈਲਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।